
ਬੀਐੱਸਸੀ ਫੈਸ਼ਨ ਡਿਜ਼ਾਇਨਿੰਗ ਦਾ ਨਤੀਜਾ ਸ਼ਾਨਦਾਰ
ਮਾਹਿਲਪੁਰ 26 ਮਾਰਚ:- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਬੀਐੱਸਸੀ ਫੈਸ਼ਨ ਡਿਜ਼ਾਇਨਿੰਗ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰ ਡਾ ਪਰਵਿੰਦਰ ਸਿੰਘ ਅਤੇ ਸਬੰਧਤ ਵਿਭਾਗ ਦੇ ਮੁਖੀ ਪ੍ਰੋ ਰਾਜਵਿੰਦਰ ਕੌਰ ਨੇ ਦੱਸਿਆ
ਮਾਹਿਲਪੁਰ 26 ਮਾਰਚ:- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਬੀਐੱਸਸੀ ਫੈਸ਼ਨ ਡਿਜ਼ਾਇਨਿੰਗ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰ ਡਾ ਪਰਵਿੰਦਰ ਸਿੰਘ ਅਤੇ ਸਬੰਧਤ ਵਿਭਾਗ ਦੇ ਮੁਖੀ ਪ੍ਰੋ ਰਾਜਵਿੰਦਰ ਕੌਰ ਨੇ ਦੱਸਿਆ ਕਿ ਬੀਐੱਸਸੀ ਫੈਸ਼ਨ ਡਿਜਾਇਨਿੰਗ ਦੇ ਸਮੈਸਟਰ ਪਹਿਲਾ ਦੇ ਨਤੀਜੇ ਵਿੱਚ ਸ਼ਿਵਦੀਪ ਕੌਰ ਨੇ 87.4 ਫੀਸਦੀ ਅੰਕਾਂ ਨਾਲ ਪਹਿਲਾ, ਬਲਜਿੰਦਰ ਕੌਰ ਨੇ 84.1 ਫੀਸਦੀ ਅੰਕਾਂ ਨਾਲ ਦੂਜਾ ਅਤੇ ਮਨਮੋਹਨ ਕੌਰ ਨੇ 83.1 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਇਸੇ ਕੋਰਸ ਦੇ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਸੁਰਪ੍ਰੀਤ ਕੌਰ ਨੇ 87.6 ਫੀਸਦੀ ਅੰਕਾਂ ਨਾਲ ਪਹਿਲਾ, ਮਾਨਸੀ ਨੇ 86.5 ਫੀਸਦੀ ਅੰਕਾਂ ਨਾਲ ਦੂਜਾ ਅਤੇ ਦੀਕਸ਼ਾ ਨੇ 85 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਮੈਸਟਰ ਪੰਜਵਾਂ ਦੇ ਨਤੀਜੇ ਵਿੱਚ ਪੁਸ਼ਪਿੰਦਰ ਕੌਰ ਨੇ 93.4 ਫੀਸਦੀ ਅੰਕਾਂ ਨਾਲ ਪਹਿਲਾ, ਸਿਮਰਨਜੀਤ ਕੌਰ ਨੇ 92 ਫੀਸਦੀ ਅੰਕਾਂ ਨਾਲ ਦੂਜਾ ਅਤੇ ਨਵਪ੍ਰੀਤ ਕੌਰ ਨੇ 90.6 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸਮੇਤ ਸਬੰਧਤ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਇਨਾਂ ਹੋਣਹਾਰ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਲਈ ਸ਼ੁਭਕਾਮਨਾਵਾਂ ਦਿੱਤੀਆਂ।
