
ਮੈਂ ਮੁੱਖ ਮੰਤਰੀ ਦੀ ਪ੍ਰਗਤੀਸ਼ੀਲ ਪਹਿਲਾਂ ਦਾ ਸਮਰਥਨ ਕਰਨ ਲਈ ਆਇਆ ਹਾਂ - ਮਨੋਨੀਤ ਰਾਜਪਾਲ ਪ੍ਰੋਫੈਸਰ ਅਸ਼ੀਮ ਕੁਮਾਰ ਘੋਸ਼
ਚੰਡੀਗੜ੍ਹ, 19 ਜੁਲਾਈ - ਹਰਿਆਣਾ ਦੇ ਮਨੋਨੀਤ ਰਾਜਪਾਲ ਪ੍ਰੋਫੈਸਰ ਅਸ਼ੀਮ ਕੁਮਾਰ ਘੋਸ਼ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਮਿਤਰਾ ਘੋਸ਼ ਅੱਜ ਹਰਿਆਣਾ ਰਾਜਭਵਨ ਪਹੁੰਚੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਉਨ੍ਹਾਂ ਦੇ ਕੈਬੀਨੇਟ ਸਹਿਯੋਗੀਆਂ ਨੈ ਉਨ੍ਹਾਂ ਦਾ ਸਵਾਗਤ ਕੀਤਾ।
ਚੰਡੀਗੜ੍ਹ, 19 ਜੁਲਾਈ - ਹਰਿਆਣਾ ਦੇ ਮਨੋਨੀਤ ਰਾਜਪਾਲ ਪ੍ਰੋਫੈਸਰ ਅਸ਼ੀਮ ਕੁਮਾਰ ਘੋਸ਼ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਮਿਤਰਾ ਘੋਸ਼ ਅੱਜ ਹਰਿਆਣਾ ਰਾਜਭਵਨ ਪਹੁੰਚੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਉਨ੍ਹਾਂ ਦੇ ਕੈਬੀਨੇਟ ਸਹਿਯੋਗੀਆਂ ਨੈ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮੌਕੇ 'ਤੇ ਬੋਲਦੇ ਹੋਏ ਪ੍ਰੋਫੈਸਰ ਘੋਸ਼ ਨੇ ਕਿਹਾ ਕਿ ਉਹ ਪੱਛਮ ਬੰਗਾਲ ਤੋਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਗਤੀਸ਼ੀਲ ਪਹਿਲਾਂ ਨੂੰ ਸਮਰਥਨ ਅਤੇ ਪ੍ਰੋਤਸਾਹਨ ਦੇਣ ਆਏ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਾਲ ਮਿਲ ਕੇ ਹਰਿਆਣਾ ਵਿੱਚ ਸਮਾਜ ਦੇ ਗਰੀਬ ਅਤੇ ਵਾਂਝੇ ਵਰਗ ਦੀ ਭਲਾਈ ਲਈ ਕੰਮ ਕਰਣਗੇ।
ਉਨ੍ਹਾਂ ਨੇ ਅੱਗੇ ਕਿਹਾ ਕਿ ਵਿਰੋਧੀ ਧਿਰ ਨੂੰ ਧੀਰਜ ਨਾਲ ਸੁਨਣ ਅਤੇ ਉਨ੍ਹਾਂ ਦੇ ਵਿਚਾਰਾਂ ਅਤੇ ਦ੍ਰਿਸ਼ਟੀਕੋਣ ਨੂੰ ਸਮਝਣ ਦੀ ਵੀ ਉਨ੍ਹਾਂ ਦੀ ਮਹਤੱਵਪੂਰਣ ਜਿਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਹ ਯਕੀਨੀ ਕਰਣਗੇ ਕਿ ਮੁੱਖ ਮੰਤਰੀ ਨੁੰ ਵਿਰੋਧੀ ਧਿਰ ਦੇ ਵਿਚਾਰਾਂ ਨਾਲ ਜਾਣੂ ਕਰਾਇਆ ਜਾਵੇ।
ਇਸ ਤੋਂ ਪਹਿਲਾਂ, ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਕੈਬੀਨੇਟ ਸਹਿਯੋਗੀਆਂ ਨਾਲ ਹਰਿਆਣਾ ਰਾਜਭਵਨ ਵਿੱਚ ਮਨੋਨੀਤ ਰਾਜਪਾਲ ਪ੍ਰੋਫੈਸਰ ਅਸ਼ੀਮ ਕੁਮਾਰ ਘੋਸ਼ ਦਾ ਸਵਾਗਤ ਕੀਤਾ।
ਇਸ ਮੌਕੇ 'ਤੇ ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ, ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਜਨਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ, ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਸਮੇਤ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਵਰਨਣਯੋਗ ਹੈ ਕਿ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਸ੍ਰੀ ਬੰਡਾਰੂ ਦੱਤਾਤੇ੍ਰਅ ਦਾ ਕਾਰਜਕਾਲ ਪੂਰਾ ਹੋਣ ਦੇ ਬਾਅਦ ਪ੍ਰੋਫੈਸਰ ਅਸ਼ੀਮ ਕੁਮਾਰ ਘੋਸ਼ ਨੂੰ ਹਰਿਆਣਾ ਦਾ ਰਾਜਪਾਲ ਨਿਯੁਕਤ ਕੀਤਾ ਹੈ।
