ਪਾਰਟੀ ਪੁਰਾਣੇ ਵਰਕਰਾਂ ਨੂੰ ਮਾਣ ਸਤਿਕਾਰ ਦਿੰਦੀ ਹੈ ਤਾਂ ਸਾਰੇ ਵਰਕਰਾਂ ਦਾ ਹੌਸਲਾ ਵੱਧਦਾ: ਲਵਲੀ ਖੰਨਾ
ਗੜ੍ਹਸ਼ੰਕਰ, 20 ਫਰਵਰੀ- ਗੜਸ਼ੰਕਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਵਲੀ ਖੰਨਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੰੁ ਚੁੱਕਣ ਵਾਲੀ ਸ਼੍ਰੀਮਤੀ ਰੇਖਾ ਗੁਪਤਾ ਦੇ ਮੁੱਖ ਮੰਤਰੀ ਬਣਨ ਤੇ ਜਿੱਥੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਉੱਥੇ ਨਾਲ ਹੀ ਉਹਨਾਂ ਨੇ ਕਿਹਾ ਕਿ ਭਾਜਪਾ ਨੇ ਆਪਣੇ ਇੱਕ ਮਿਹਨਤੀ, ਤਜਰਬੇਕਾਰ ਅਤੇ ਅਗਾਂਹ ਵਧੂ ਸੋਚ ਵਾਲੀ, ਮਿਲਣ ਸਾਰ ਤੇ ਮਿੱਠ ਬੋਲੜੀ ਆਗੂ ਨੂੰ ਮੁੱਖ ਮੰਤਰੀ ਵਜੋਂ ਬਣਾ ਕੇ ਦਿੱਲੀ ਦੇ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਦੇਣ ਦੀ ਸ਼ੁਰੂਆਤ ਕਰ ਦਿੱਤੀ ਹੈ।

ਉਹਨਾਂ ਕਿਹਾ ਕਿ ਦਿੱਲੀ ਵਿੱਚ 27 ਸਾਲਾਂ ਬਾਅਦ ਸੱਤਾ ਵਿੱਚ ਵਾਪਸੀ ਪਾਰਟੀ ਵਰਕਰਾਂ ਵਿੱਚ ਇੱਕ ਨਵੀਂ ਰੂਹ ਫੂਕੀ ਹੈ।ਲਵਲੀ ਖੰਨਾ ਨੇ ਕਿਹਾ ਕਿ ਜਦ ਵੀ ਪਾਰਟੀ ਪੁਰਾਣੇ ਵਰਕਰਾਂ ਨੂੰ ਮਾਣ ਸਤਿਕਾਰ ਦਿੰਦੀ ਹੈ ਤਾਂ ਸਾਰੇ ਵਰਕਰਾਂ ਦਾ ਹੌਸਲਾ ਵੱਧਦਾ ਹੈ।
ਦਿੱਲੀ ਵਿੱਚ 27 ਸਾਲਾਂ ਬਾਅਦ ਸੱਤਾ ਵਿੱਚ ਵਾਪਸੀ ਤੋਂ ਬਾਅਦ ਨਵੀਂ ਭਾਜਪਾ ਸਰਕਾਰ ਦਾ ਸਹੁੰ ਚੁੱਕਣ ਨਾਲ ਰੇਖਾ ਗੁਪਤਾ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਉਨ੍ਹਾਂ ਤੋਂ ਪਹਿਲਾਂ ਆਤਿਸ਼ੀ, ਸ਼ੀਲਾ ਦੀਕਸ਼ਿਤ ਅਤੇ ਸੁਸ਼ਮਾ ਸਵਰਾਜ ਦਿੱਲੀ ਦੀਆਂ ਮਹਿਲਾ ਮੁੱਖ ਮੰਤਰੀ ਰਹਿ ਚੁੱਕੀਆਂ ਹਨ। ਰੇਖਾ ਗੁਪਤਾ ਸ਼ਾਲੀਮਾਰ ਬਾਗ ਤੋਂ ਵਿਧਾਇਕ ਹੈ। ਉਨ੍ਹਾਂ ਨੇ ਤਿੰਨ ਵਾਰ ਆਮ ਆਦਮੀ ਪਾਰਟੀ ਦੀ ਵਿਧਾਇਕ ਬੰਦਨਾ ਕੁਮਾਰੀ ਨੂੰ ਵੱਡੇ ਫਰਕ ਨਾਲ ਹਰਾਇਆ ਹੈ।