ਪੰਜਾਬ ਨੂੰ 1600 ਕਰੋੜ ਦਾ ਰਾਹਤ ਪੈਕੇਜ ਦੇਣ ‘ਤੇ ਭਾਜਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ

ਹੁਸ਼ਿਆਰਪੁਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਬਾੜ੍ਹ ਪੀੜਤਾਂ ਲਈ ਐਲਾਨੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਹੁਸ਼ਿਆਰਪੁਰ ਜ਼ਿਲ੍ਹਾ ਭਾਜਪਾ ਇਕਾਈ ਵੱਲੋਂ ਸਵਾਗਤ ਕੀਤਾ ਗਿਆ ਅਤੇ ਮੋਦੀ ਸਰਕਾਰ ਦਾ ਧੰਨਵਾਦ ਕੀਤਾ ਗਿਆ।

ਹੁਸ਼ਿਆਰਪੁਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਬਾੜ੍ਹ ਪੀੜਤਾਂ ਲਈ ਐਲਾਨੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਹੁਸ਼ਿਆਰਪੁਰ ਜ਼ਿਲ੍ਹਾ ਭਾਜਪਾ ਇਕਾਈ ਵੱਲੋਂ ਸਵਾਗਤ ਕੀਤਾ ਗਿਆ ਅਤੇ ਮੋਦੀ ਸਰਕਾਰ ਦਾ ਧੰਨਵਾਦ ਕੀਤਾ ਗਿਆ।
ਪ੍ਰੈਸ ਨੋਟ ਜਾਰੀ ਕਰਦੇ ਹੋਏ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਪੁਣ ਸ਼ਰਮਾ ਨੇ ਕਿਹਾ ਕਿ ਇਹ ਫੈਸਲਾ ਪ੍ਰਧਾਨ ਮੰਤਰੀ ਮੋਦੀ ਦੀ ਸੰਵੇਦਨਸ਼ੀਲਤਾ ਅਤੇ ਪੰਜਾਬ ਪ੍ਰਤੀ ਡੂੰਘੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਹਾਇਤਾ ਨੂੰ ਕਦੇ ਵੀ ਨਹੀਂ ਭੁੱਲਣਗੇ। ਮੋਦੀ ਜੀ ਨੇ ਇਕ ਵਾਰ ਫਿਰ ਸਾਬਤ ਕੀਤਾ ਹੈ ਕਿ ਕੇਂਦਰ ਸਰਕਾਰ ਹਮੇਸ਼ਾ ਪੰਜਾਬ ਨੂੰ ਤਰਜੀਹ ਦਿੰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਦੇਵੇਗੀ।
ਉਹਨਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਕੇਂਦਰ ਸਰਕਾਰ ਕੱਢੇ-ਕੱਢ ਖੜ੍ਹੀ ਹੈ। ਇਹ ਕਦਮ ਸਿਰਫ਼ ਆਰਥਿਕ ਮਦਦ ਹੀ ਨਹੀਂ ਹੈ, ਸਗੋਂ ਇਹ ਸੰਦੇਸ਼ ਵੀ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਬਾੜ੍ਹ ਪੀੜਤ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸ ਪੈਕੇਜ ਨਾਲ ਰਾਹਤ ਅਤੇ ਪੁਨਰਵਾਸ ਕਾਰਜ ਤੇਜ਼ੀ ਨਾਲ ਹੋਣਗੇ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਬਾੜ੍ਹ ਕਾਰਨ ਹੋਏ ਨੁਕਸਾਨ ਤੋਂ ਉਬਰਣ ਵਿੱਚ ਮਦਦ ਮਿਲੇਗੀ।
ਪਰ ਭਾਜਪਾ ਨੇ ਦੋਸ਼ ਲਗਾਇਆ ਕਿ ਜਿੱਥੇ ਪੰਜਾਬ ਸਰਕਾਰ ਨੂੰ ਮੋਦੀ ਸਰਕਾਰ ਦਾ ਧੰਨਵਾਦ ਕਰਨਾ ਚਾਹੀਦਾ ਸੀ, ਉੱਥੇ ਆਪਣੀ ਨਾਕਾਮੀ ਨੂੰ ਲੁਕਾਉਣ ਲਈ ਝੂਠੇ ਪ੍ਰਚਾਰ ਰਾਹੀਂ ਕੇਂਦਰ ਸਰਕਾਰ ਨੂੰ ਬਦਨਾਮ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਜਾ ਰਹੀ ਹੈ।
ਭਾਜਪਾ ਨੇ ਮਾਨ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਉਂਦੇ ਕਿਹਾ ਕਿ ਰੇਤ ਮਾਫੀਆ ਦੀ ਕਠਪੁਤਲੀ ਬਣੀ ਮਾਨ ਸਰਕਾਰ ਨੇ ਪੰਜਾਬ ਨੂੰ ਨਰਕ ਵਿਚ ਧੱਕ ਦਿੱਤਾ ਹੈ। ਸਮੇਂ ‘ਤੇ ਕਦਮ ਚੁੱਕੇ ਜਾਂਦੇ ਤਾਂ ਨੁਕਸਾਨ ਘੱਟ ਕੀਤਾ ਜਾ ਸਕਦਾ ਸੀ, ਪਰ ਸਰਕਾਰ ਦੀ ਨਾਕਾਮੀ ਦਾ ਨਤੀਜਾ ਅੱਜ ਸਭ ਦੇ ਸਾਹਮਣੇ ਹੈ।
ਭਾਜਪਾ ਨੇ ਕਿਹਾ ਕਿ ਮਾਨ ਸਰਕਾਰ ਕੇਂਦਰ ਤੋਂ 20 ਹਜ਼ਾਰ ਕਰੋੜ ਦੇ ਪੈਕੇਜ ਦੀ ਮੰਗ ਕਰ ਰਹੀ ਹੈ, ਪਰ ਹਕੀਕਤ ਵਿੱਚ ਆਪਣੇ ਪਾਸੋਂ ਕੋਈ ਗੰਭੀਰ ਯਤਨ ਨਹੀਂ ਕਰ ਰਹੀ। ਕੇਂਦਰ ਸਰਕਾਰ ਨੂੰ ਗਲਤ ਅੰਕੜੇ ਭੇਜ ਕੇ ਸਿਰਫ਼ ਰਾਜਨੀਤਿਕ ਲਾਭ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਖ਼ਮਿਆਜ਼ਾ ਪੰਜਾਬ ਦੇ ਲੋਕ ਭੁਗਤ ਰਹੇ ਹਨ। ਇਸ ਦੇ ਬਾਵਜੂਦ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ 1600 ਕਰੋੜ ਰੁਪਏ ਦੀ ਤੁਰੰਤ ਮਦਦ ਦਿੱਤੀ ਹੈ ਅਤੇ ਅੱਗੇ ਵੀ ਸਹਾਇਤਾ ਜਾਰੀ ਰਹੇਗੀ।
ਉਹਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਕੋਲ ਪਹਿਲਾਂ ਹੀ SDRF ਵਿੱਚ 12,000 ਕਰੋੜ ਰੁਪਏ ਪਏ ਹਨ, ਪਰ ਉਹਨਾਂ ਨੂੰ ਗੈਰ–ਜ਼ਰੂਰੀ ਕੰਮਾਂ ਵਿੱਚ ਖਰਚਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਵੀ ਸਾਫ਼ ਕਰਨਾ ਚਾਹੀਦਾ ਹੈ ਕਿ ਸਰਕਾਰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਕਿਥੋਂ ਦੇਵੇਗੀ।
ਇਸ ਮੌਕੇ ਉਮੇਸ਼ ਜੈਨ, ਸੁਰੇਸ਼ ਭਾਟੀਆ, ਸਾਹਿਲ ਸਾਂਪਲਾ, ਅਸ਼ਵਨੀ ਓਹਰੀ, ਭਾਰਤ ਭੂਸ਼ਣ ਵਰਮਾ, ਸੁਧੀਰ ਸ਼ਰਮਾ, ਅੰਕੁਸ਼ ਵਾਲੀਆ, ਅਸ਼ਵਨੀ ਗੇਂਦ, ਅਨਿਲ ਹਾਂਡਾ, ਧੀਰਜ ਐਰੀ, ਅਵਤਾਰ ਸਿੰਘ ਡਾਂਡੀਆ, ਐਡਵੋਕੇਟ ਰੋਹਿਤ ਸ਼ਰਮਾ, ਸ਼ਿਵਮ ਓਹਰੀ, ਸੁਨੰਦਨ ਸੂਦ, ਗਗਨਦੀਪ ਸੈਣੀ, ਵਰੁਣ ਸ਼ਰਮਾ, ਐਸ.ਐਮ. ਸਿੱਧੂ, ਮਨੀਸ਼ ਵਸ਼ਿਸ਼ਠ ਸਮੇਤ ਹੋਰ ਵੀ ਮੌਜੂਦ ਸਨ।