ਐਸ.ਡੀ.ਐਮ ਦੀ ਪ੍ਰਧਾਨਗੀ ਹੇਠ ਹੋਈ ਪਰਾਲੀ ਪ੍ਰਬੰਧਨ ਸਬੰਧੀ ਅਹਿਮ ਮੀਟਿੰਗ
ਹੁਸ਼ਿਆਰਪੁਰ:- ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਦੀ ਪ੍ਰਧਾਨਗੀ ਹੇਠ ਐਸ.ਡੀ.ਐਮ ਦਫ਼ਤਰ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਸਾਰੇ ਤਹਿਸੀਲਦਾਰ/ਨਾਇਬ ਤਹਿਸੀਲਦਾਰ, ਖੇਤੀਬਾੜੀ ਵਿਕਾਸ ਅਧਿਕਾਰੀ, ਪੁਲਿਸ ਸਟੇਸ਼ਨ ਇੰਚਾਰਜ, ਕਲੱਸਟਰ ਅਤੇ ਨੋਡਲ ਅਧਿਕਾਰੀ, ਜ਼ਿਲ੍ਹਾ ਫਾਇਰ ਅਫ਼ਸਰ, ਸਿਹਤ ਵਿਭਾਗ, ਜੰਗਲਾਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਮੀਟਿੰਗ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਭਾਗਵਾਰ ਜ਼ਿੰਮੇਵਾਰੀਆਂ ਸਪੱਸ਼ਟ ਕੀਤੀਆਂ ਗਈਆਂ। ਐਸ ਡੀ ਐਮ ਨੇ ਅਧਿਕਾਰੀਆਂ ਨੂੰ ਉਨ੍ਹਾਂ ਪਿੰਡਾਂ ਵਿਚ ਵਿਸ਼ੇਸ਼ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਜਿਥੇ ਪਿਛਲੇ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਜ਼ਿਆਦਾ ਹੋਈਆਂ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਉਪਲਬੱਧਤਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ ਅਤੇ ਪਿੰਡ ਪੱਧਰ 'ਤੇ ਜਾਗਰੂਕਤਾ ਪ੍ਰੋਗਰਾਮ ਨਿਯਮਤ ਤੌਰ 'ਤੇ ਚਲਾਏ ਜਾਣੇ ਚਾਹੀਦੇ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਪਰਾਲੀ ਸਾੜਨਾ ਵਾਤਾਵਰਨ ਦੇ ਨਾਲ-ਨਾਲ ਜਨਤਕ ਸਿਹਤ ਲਈ ਵੀ ਹਾਨੀਕਾਰਕ ਹੈ। ਇਸ ਲਈ ਪੰਚਾਇਤਾਂ ਦੇ ਨੁਮਾਇੰਦਿਆਂ, ਨੰਬਰਦਾਰਾਂ ਅਤੇ ਕਿਸਾਨਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਿਆ ਜਾਣਾ ਚਾਹੀਦਾ ਹੈ। ਐਸ. ਡੀ. ਐਮ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੀ ਕਿਸੇ ਵੀ ਘਟਨਾ ਦੀ ਤੁਰੰਤ ਰਿਪੋਰਟ ਕੀਤੀ ਜਾਵੇ।
ਜ਼ਿਲ੍ਹਾ ਫਾਇਰ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਉਹ ਕਿਸੇ ਵੀ ਅੱਗ ਲੱਗਣ ਦੀ ਸੂਰਤ ਵਿਚ ਤੁਰੰਤ ਕੰਟਰੋਲ ਰੂਮ ਨੂੰ ਸੂਚਿਤ ਕਰਨ ਅਤੇ ਰਾਹਤ ਕਾਰਜਾਂ ਲਈ ਪੂਰੀ ਤਰ੍ਹਾਂ ਤਿਆਰ ਰਹਿਣ।
ਐਸ. ਡੀ. ਐਮ ਗੁਰਸਿਮਰਨਜੀਤ ਕੌਰ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਵਿਚ ਸਫਲਤਾ ਸਾਰੇ ਵਿਭਾਗਾਂ ਵਿਚਕਾਰ ਤਾਲਮੇਲ ਨਾਲ ਹੀ ਸੰਭਵ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਨੂੰ ਜਨਤਕ ਜਾਗਰੂਕਤਾ ਮੁਹਿੰਮ ਵਜੋਂ ਲੈਣ ਤਾਂ ਜੋ ਜ਼ਿਲ੍ਹੇ ਨੂੰ ਪਰਾਲੀ ਮੁਕਤ ਬਣਾਉਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ।