39ਵੀਂ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ’ਚ ਸ਼ੇਰੇ ਪੰਜਾਬ ਫੁੱਟਬਾਲ ਕਲੱਬ ਸ਼ਾਮਪੁਰਾ ਨੇ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਨੂੰ ਹਰਾਇਆ
ਗੜ੍ਹਸ਼ੰਕਰ- ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ 39ਵੀਂ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦਾ ਮੁਕਾਬਲਾ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਸਟੇਡੀਅਮ ’ਚ ਕਰਵਾਇਆ ਗਿਆ।

ਮੁਕਾਬਲੇ ਵਿਚ ਸ਼ੇਰੇ ਪੰਜਾਬ ਫੁੱਟਬਾਲ ਕਲੱਬ ਸ਼ਾਮਪੁਰਾ (ਰੋਪੜ) ਦੀ ਟੀਮ ਨੇ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਗੜ੍ਹਸ਼ੰਕਰ ਦੀ ਟੀਮ ਨੂੰ 1-0 ਗੋਲ ਦੇ ਫਰਕ ਨਾਲ ਹਰਾਕੇ ਜਿੱਤ ਦਰਜ਼ ਕੀਤੀ।
ਮੁਕਾਬਲੇ ਦੌਰਾਨ ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ, ਟੂਰਨਾਮੈਂਟ ਕਮੇਟੀ ਵਲੋਂ ਕਾਰਜਕਾਰੀ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ, ਸ਼ਲਿੰਦਰ ਸਿੰਘ ਰਾਣਾ, ਸੁਪਰਡੈਂਟ ਪਰਮਿੰਦਰ ਸਿੰਘ, ਅਮਨਦੀਪ ਸਿੰਘ ਬੈਂਸ, ਸਾਬਕਾ ਸਰਪੰਚ ਪ੍ਰਮੋਦ ਕੁਮਾਰ ਦੁੱਗਰੀ ਨਾਲ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਦਿਆਂ ਮੈਚ ਸ਼ੁਰੂ ਕਰਵਾਇਆ। ਇਸ ਮੌਕੇ ਕੋਚ ਹਰਦੀਪ ਸਿੰਘ ਗਿੱਲ, ਤਰਲੋਚਨ ਸਿੰਘ ਗੋਲੀਆਂ ਤੇ ਹੋਰ ਮੈਂਬਰ ਹਾਜ਼ਰ ਹੋਏ।