ਡੋਡਾ ਜ਼ਿਲ੍ਹੇ 'ਚ ਫੱਟ ਗਿਆ ਬੱਦਲ, ਦਰਜਨਾਂ ਘਰ ਤਬਾਹ
ਜੰਮੂ:- ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਕਹਿਰ ਬਰਸਾ ਰਿਹਾ ਹੈ। ਜਿਸ ਦੇ ਤਹਿਤ ਮੰਗਲਵਾਰ ਨੂੰ ਡੋਡਾ ਜ਼ਿਲ੍ਹੇ ਦੇ ਭਾਲੇਸ਼ਾ ਇਲਾਕੇ ਵਿੱਚ ਬੱਦਲ ਫਟਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਬੱਦਲ ਫਟਣ ਕਾਰਨ ਵੱਡੀ ਮਾਤਰਾ ਵਿੱਚ ਪਾਣੀ ਅਤੇ ਮਲਬਾ ਬਸਤੀਆਂ ਵਿੱਚ ਦਾਖਲ ਹੋ ਗਿਆ।

ਇਸ ਭਿਆਨਕ ਘਟਨਾ ਵਿੱਚ ਚਾਰ ਲੋਕਾਂ ਦੇ ਮੌਤ ਹੋ ਜਾਣ ਦੀ ਪੁਸ਼ਟੀ ਹੋਈ ਹੈ, ਜਦੋਂ ਕਿ ਦਰਜਨਾਂ ਘਰ ਤਬਾਹ ਜਾਂ ਨੁਕਸਾਨੇ ਗਏ ਹਨ। ਇਸ ਘਟਨਾ ਤੋਂ ਤੁਰੰਤ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ।