ਦੋ ਵੱਖ-ਵੱਖ ਮਾਮਲਿਆਂ ਵਿੱਚ ਨਜਾਇਜ ਸ਼ਰਾਬ ਦੀਆਂ 24 ਬੋਤਲਾਂ ਸਮੇਤ ਦੋ ਕਾਬੂ, ਮਾਮਲਾ ਦਰਜ

ਸੜੋਆ - ਪੋਜੇਵਾਲ ਪੁਲਸ ਵਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਵਿਅਕਤੀਆਂ ਨੂੰ ਸ਼ਰਾਬ ਦੀਆਂ ਨਜਾਇਜ 24 ਬੋਤਲਾਂ ਸਮੇਤ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨਵੇਂ ਆਏ ਥਾਣਾ ਮੁਖੀ ਪੋਜੇਵਾਲ ਐਸ ਆਈ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੈਡ ਕਾਂਸਟੇਬਲ ਰਾਕੇਸ਼ ਕੁਮਾਰ ਪੁਲਸ ਪਾਰਟੀ ਸਮੇਤ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪਿੰਡ ਕਰੀਮਪੁਰ ਧਿਆਨੀ ਵਿਖੇ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦਲਵੀਰ ਸਿੰਘ ਉਰਫ ਸੋਨੂੰ ਪੁੱਤਰ ਬਲਵਿੰਦਰ ਸਿੰਘ ਵਾਸੀ ਮੋਰਾਂਵਾਲੀ ਥਾਣਾ ਗੜ੍ਹਸ਼ੰਕਰ (ਹੁਸ਼ਿਆਰਪੁਰ) ਹਾਲ ਵਾਸੀ ਕਿੱਤਣਾ ਥਾਣਾ ਗੜ੍ਹਸ਼ੰਕਰ ਜੋ ਬਾਹਰੋਂ ਸਸਤੇ ਭਾਅ ਸ਼ਰਾਬ ਲਿਆ ਕੇ ਮਹਿੰਗੇ ਭਾਅ ਵਿਚ ਵੇਚਦਾ ਹੈ।

ਸੜੋਆ - ਪੋਜੇਵਾਲ ਪੁਲਸ ਵਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਵਿਅਕਤੀਆਂ ਨੂੰ ਸ਼ਰਾਬ ਦੀਆਂ ਨਜਾਇਜ 24 ਬੋਤਲਾਂ ਸਮੇਤ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨਵੇਂ ਆਏ ਥਾਣਾ ਮੁਖੀ ਪੋਜੇਵਾਲ ਐਸ ਆਈ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੈਡ ਕਾਂਸਟੇਬਲ ਰਾਕੇਸ਼ ਕੁਮਾਰ ਪੁਲਸ ਪਾਰਟੀ ਸਮੇਤ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪਿੰਡ ਕਰੀਮਪੁਰ ਧਿਆਨੀ ਵਿਖੇ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦਲਵੀਰ ਸਿੰਘ ਉਰਫ ਸੋਨੂੰ ਪੁੱਤਰ ਬਲਵਿੰਦਰ ਸਿੰਘ ਵਾਸੀ ਮੋਰਾਂਵਾਲੀ ਥਾਣਾ ਗੜ੍ਹਸ਼ੰਕਰ (ਹੁਸ਼ਿਆਰਪੁਰ) ਹਾਲ ਵਾਸੀ ਕਿੱਤਣਾ ਥਾਣਾ ਗੜ੍ਹਸ਼ੰਕਰ ਜੋ ਬਾਹਰੋਂ ਸਸਤੇ ਭਾਅ ਸ਼ਰਾਬ ਲਿਆ ਕੇ ਮਹਿੰਗੇ ਭਾਅ ਵਿਚ ਵੇਚਦਾ ਹੈ। ਜੋ ਅੱਜ ਵੀ ਪੈਦਲ ਪਿੰਡ ਕੁੱਲਪੁਰ ਦੀ ਤਰਫੋਂ ਪਿੰਡ ਸੜੋਆ ਵੱਲ ਨੂੰ ਆ ਰਿਹਾ ਹੈ। ਜੇਕਰ ਹੁਣੇ ਹੀ ਪੀਰਾਂ ਦੀ ਜਗ੍ਹਾ ਤੋਂ ਅੱਗੇ ਸੜੋਆ ਵਾਲੇ ਪਾਸੇ ਨਾਕਾਬੰਦੀ ਕੀਤੀ ਜਾਵੇ ਤਾਂ ਦਲਵੀਰ ਸਿੰਘ ਉਰਫ ਸੋਨੂੰ ਪੁੱਤਰ ਬਲਵਿੰਦਰ ਸਿੰਘ ਵਾਸੀ ਮੋਰਾਂਵਾਲੀ ਥਾਣਾ ਗੜ੍ਹਸ਼ੰਕਰ ਹਾਲ ਵਾਸੀ ਕਿੱਤਣਾ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ। ਇਤਲਾਹ ਭਰੋਸੇਯੋਗ ਹੋਣ ਕਰਕੇ ਅ:ਧ: -61-1-14 ਐਕਸਾਈਜ ਐਕਟ ਦਾ ਹੋਣਾ ਪਾਇਆ ਜਾਣ ਤੇ ਮੁਕੱਦਮਾ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿਚ ਲਿਆਂਦੀ। ਉਕਤ ਤੋਂ 12 ਬੋਤਲਾਂ ਬਰਾਮਦ ਹੋਣ ਤੇ ਗ੍ਰਿਫਤਾਰ ਕਰ ਲਿਆ ਗਿਆ।              
ਇਸੇ ਤਰ੍ਹਾਂ ਦੂਸਰੇ ਮੁਕੱਦਮੇ ਵਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਸੰਦੀਪ ਕੁਮਾਰ ਚੌਂਕੀ ਇੰਚਾਰਜ ਸੜੋਆ ਸਮੇਤ ਪੁਲਸ ਪਾਰਟੀ ਪਿੰਡ ਸੜੋਆ ਤੋਂ ਭੱਠਾ ਪਿੰਡ ਦਿਆਲਾਂ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਖਵਿੰਦਰ ਸਿੰਘ ਪੁੱਤਰ ਇੰਦਰਪਾਲ ਸਿੰਘ ਵਾਸੀ ਦਦਿਆਲ ਥਾਣਾ ਮਾਹਿਲਪੁਰ ਬਾਹਰੋਂ ਸਸਤੇ ਭਾਅ ਦੀ ਸ਼ਰਾਬ ਲਿਆ ਕੇ ਚੌਂਕੀ ਸੜੋਆ ਦੇ ਇਲਾਕੇ ਵਿੱਚ ਮਹਿੰਗੇ ਭਾਅ ਵਿਚ ਵੇਚਦਾ ਹੈ। ਜੋ ਅੱਜ ਵੀ ਸ਼ਰਾਬ ਸਮੇਤ ਪਿੰਡ ਮਹਿੰਦਪੁਰ ਤਰਫੋਂ ਪਿੰਡ ਦਿਆਲਾਂ ਸਾਈਡ ਨੂੰ ਆ ਰਿਹਾ ਹੈ। ਜੇਕਰ ਹੁਣੇ ਗੇਟ ਪਿੰਡ ਦਿਆਲਾਂ ਪਰ ਨਾਕਾਬੰਦੀ ਕੀਤੀ ਜਾਵੇ ਤਾਂ ਸੁਖਵਿੰਦਰ ਸਿੰਘ ਪੁੱਤਰ ਇੰਦਰਪਾਲ ਸਿੰਘ ਨੂੰ ਨਜਾਇਜ ਸ਼ਰਾਬ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਨਾਕਾਬੰਦੀ ਕਰਦਿਆਂ ਉਕਤ ਵਿਅਕਤੀ ਨੂੰ 12 ਬੋਤਲਾਂ ਨਜਾਇਜ ਸ਼ਰਾਬ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿਚ ਲਿਆਂਦੀ।