ਯੁਵਕ ਸੇਵਾਵਾਂ ਵਿਭਾਗ ਨੇ 135 ਨੌਜਵਾਨਾਂ ਨੂੰ ਕਰਵਾਈ "ਐਕਸਪੋਜ਼ਰ ਵਿਜ਼ਿਟ ਟੂ ਕੈਪੀਟਲ"
ਪਟਿਆਲਾ, 4 ਫਰਵਰੀ- ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਦੇ ਸਾਰੇ ਜ਼ਿਲਿਆਂ ਵਿੱਚੋਂ ਨੌਜਵਾਨਾਂ ਦੀ 'ਐਕਸਪੋਜ਼ਰ ਵਿਜ਼ਿਟ ਟੂ ਕੈਪੀਟਲ' ਕਰਵਾਈ ਜਾ ਰਹੀ ਹੈ। ਜਿਸ ਵਿੱਚ ਨੌਜਵਾਨਾਂ ਨੂੰ ਇਤਿਹਾਸਕ, ਧਾਰਮਿਕ, ਸਮਾਜਿਕ ਪੁਰਾਤਨ ਅਤੇ ਨਵੀਨ ਸੰਸਥਾਵਾਂ ਦਾ ਦੌਰਾ ਕਰਵਾਇਆ ਜਾ ਰਿਹਾ ਹੈ।

ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ ਜ਼ਿਲ੍ਹਾ ਪਟਿਆਲਾ, ਸੰਗਰੂਰ ਅਤੇ ਮਲੇਰਕੋਟਲਾ ਤੋਂ 135 ਭਾਗੀਦਾਰਾਂ ਦੀ ਦਿੱਲੀ ਐਕਸਪੋਜ਼ਰ ਵਿਜ਼ਟ ਕਰਵਾਈ ਗਈ ਹੈ। ਇਸ ਵਿਜ਼ਟ ਦੌਰਾਨ ਦਿੱਲੀ ਵਿੱਚ ਰਹਿਣ-ਸਹਿਣ, ਖਾਣ-ਪੀਣ ਅਤੇ ਆਉਣ-ਜਾਣ ਦਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ। ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਹੋਰ ਵੀ ਅਨੇਕਾਂ ਪ੍ਰੋਗਰਾਮ ਯੁਵਕ ਸੇਵਾਵਾਂ ਵਿਭਾਗ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਲਈ, ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਰੰਗਲਾ ਪੰਜਾਬ ਸਿਰਜਣ ਵਾਸਤੇ ਵਿਉਂਤਦਾ ਰਹਿੰਦਾ ਹੈ ਅਤੇ ਨੇਪਰੇ ਵੀ ਚੜ੍ਹਾਉਂਦਾ ਹੈ।
ਇਸ ਵਿਜ਼ਟ ਦੌਰਾਨ ਨੌਜਵਾਨਾਂ ਨੇ ਇੰਟਰਨੈਸ਼ਨਲ ਯੂਥ ਹੋਸਟਲ ਦਿੱਲੀ ਵਿਖੇ ਚਾਰ ਦਿਨਾਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਿਸ ਵਿੱਚ ਨੌਜਵਾਨਾਂ ਨੇ ਪੰਜਾਬ ਦੇ ਲੋਕ ਸਾਜ਼ਾਂ, ਲੋਕ ਨਾਚਾਂ ਅਤੇ ਲੋਕ ਗਾਇਨ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ।