ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪੂਰੇ ਜੋਸ਼ ਨਾਲ ਮਨਾਇਆ ਗਿਆ ਸੁਤੰਤਰਤਾ ਦਿਵਸ
ਬੰਗਾ/ਨਵਾਂਸ਼ਹਿਰ- ਸਿੱਖ ਨੈਸ਼ਨਲ ਕਾਲਜ, ਬੰਗਾ ਦੇ ਐੱਨ.ਐੱਸ.ਐੱਸ.ਵਿਭਾਗ ਅਤੇ ਐੱਨ.ਸੀ.ਸੀ ਵਿੰਗ ਵੱਲੋਂ ਪ੍ਰਿੰਸੀਪਲ ਡਾ. ਤਰਸੇਮ ਸਿੰਘ ਜੀ ਦੀ ਰਹਿਨੁਮਾਈ ਹੇਠ ਵਲੰਟੀਅਰਾਂ ਦੇ ਸਹਿਯੋਗ ਸਦਕਾ 'ਸੁਤੰਤਰਤਾ ਦਿਵਸ' ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਵਲੋਂ ਝੰਡਾ ਫਹਿਰਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ।

ਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਇਕ ਮਜਬੂਤ ਰਾਸ਼ਟਰ ਦੀ ਉਸਾਰੀ ਵਿੱਚ ਮੋਹਰੀ ਭੂਮਿਕਾ ਅਦਾ ਕਰਨੀ ਚਾਹੀਦੀ ਹੈ।
ਕਿਉਂ ਕਿ ਅੱਜ ਦੇ ਵਿਦਿਆਰਥੀ ਹੀ ਕੱਲ ਦੇ ਆਗੂ ਹਨ। ਉਹਨਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸੂਰਬੀਰਾਂ ਨੂੰ ਸਿਜਦਾ ਕਰਦਿਆਂ ਸੱਚੀ ਸ਼ਰਧਾਂਜਲੀ ਅਰਪਿਤ ਕੀਤੀ। ਵਲੰਟੀਅਰ ਆਗੂ ਰਣਜੀਤ, ਸੁਮਨ,ਜਸਪ੍ਰੀਤ ਕੌਰ, ਸੁਖਮਨਵੀਰ ਸਿੰਘ, ਮੁਸਕਾਨ ਅਤੇ ਅੰਜਲੀ ਵੱਲੋਂ 'ਸੁਤੰਤਰਤਾ ਦਿਵਸ ਦੀ ਮਹੱਤਤਾ' ਵਿਸ਼ੇ 'ਤੇ ਆਪਣੇ ਵਿਚਾਰ ਵੀ ਸਾਂਝੇ ਕੀਤੇ ਗਏ।
ਐੱਨ.ਸੀ.ਸੀ ਵਿੰਗ ਦੇ ਕਮਾਡਰ ਡਾ. ਗੁਰਵਿੰਦਰ ਸਿੰਘ, ਪ੍ਰੋਗਰਾਮ ਅਫ਼ਸਰ ਪ੍ਰੋ ਵਿਪਨ ਅਤੇ ਡਾ. ਨਿਰਮਲਜੀਤ ਕੌਰ ਵੱਲੋਂ ਸਭ ਨੂੰ ਮੁਬਾਰਕਬਾਦ ਦਿੰਦਿਆਂ ਅਜਿਹੇ ਸਮਾਗਮਾਂ ਦਾ ਹਿੱਸਾ ਬਣਨ ਲਈ ਵਲੰਟੀਅਰਾਂ ਨੂੰ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਲੰਟੀਅਰ ਵਿਦਿਆਰਥੀਆਂ ਨਾਲ ਡਾ ਜੋਤੀ ਪ੍ਰਕਾਸ਼, ਪ੍ਰੋ.ਮਨਮੰਤ ਸਿੰਘ, ਸੁਪਰਡੈਂਟ ਪਰਮਜੀਤ ਸਿੰਘ, ਲੇਖਾਕਾਰ ਅਮਨਦੀਪ ਸਿੰਘ, ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ।