ਖ਼ਾਲਸਾ ਕਾਲਜ ਡੁਮੇਲੀ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ।
ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ ਜੀ ਦੇ ਦੁਆਰਾ ਜਿੱਥੇ ਆਪਣੀ ਮਾਂ ਬੋਲੀ ਦਾ ਮਾਨ- ਸਨਮਾਨ ਬਰਕਰਾਰ ਰੱਖਣ ਲਈ ਕਿਹਾ ਉੱਥੇ ਹੀ ਦੂਜਿਆਂ ਦੀ ਮਾਂ ਬੋਲੀ ਦਾ ਸਤਕਿਾਰ ਕਰਨ ਦੀ ਵੀ ਸਿੱਖਿਆ ਦਿੱਤੀ।

ਕਾਲਜ ਪ੍ਰਿੰਸੀਪਲ ਡਾ.ਗੁਰਨਾਮ ਸਿੰਘ ਰਸੂਲਪੁਰ ਜੀ ਦੇ ਦੁਆਰਾ ਵਿਦਿਆਰਥੀਆਂ ਨੂੰ ਰਸੂਲ ਹਮਜ਼ਾਤੋਵ ਦੀ ਸੰਸਾਰਿਕ ਪ੍ਰਸਿੱਧ ਪੁਸਤਕ 'ਮੇਰਾ ਦਾਗਸਿਤਾਨ' ਵਿੱਚੋਂ ਹਵਾਲਾ ਦੇ ਕੇ ਮਾਂ ਬੋਲੀ ਦਾ ਮਹੱਤਵ ਸਮਝਾਇਆ। ਇਸ ਦੇ ਨਾਲ ਮੈਡਮ ਰੋਮੀ ਅਤੇ ਵਿਦਿਆਰਥਣਾਂ ਨੇ ਪੰਜਾਬੀ ਭਾਸ਼ਾ ਪ੍ਰੇਮ ਦੀਆਂ ਕਵਿਤਾਵਾਂ ਵੀ ਪੜ੍ਹੀਆਂ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।