ਖ਼ਾਲਸਾ ਕਾਲਜ ਡੁਮੇਲੀ ਵਿਖੇ ਅੰਤਰਰਾਸ਼ਟਰੀ ਨਾਰੀ ਦਿਵਸ ਮਨਾਇਆ ਗਿਆ
ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਕੌਮੀ ਸੇਵਾ ਯੋਜਨਾ ਵਿਭਾਗ ਅਤੇ ਰੈੱਡ ਰਿਬਨ ਕਲੱਬ ਵੱਲੋਂ ਅੰਤਰਰਾਸ਼ਟਰੀ ਨਾਰੀ ਦਿਵਸ ਮਨਾਇਆ ਗਿਆ।ਕਾਲਜ ਦੇ ਸਮੂਹ ਮਹਿਲਾ ਸਟਾਫ਼ ਮੈਂਬਰਾਂ ਅਤੇ ਕਾਲਜ ਦੀਆਂ ਵਿਦਿਆਰਥਣਾਂ ਦੇ ਦੁਆਰਾ ਕਾਲਜ ਕੈਂਪਸ ਵਿੱਚ ਬੂਟੇ ਲਗਾਏ ਗਏ।

ਕਾਲਜ ਦੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ.ਅਮਰਪਾਲ ਕੌਰ ਦੁਆਰਾ ਔਰਤ ਸ਼ਕਤੀ ਨੂੰ ਬਿਆਨ ਕਰਦੇ ਹੋਏ ਕਿਹਾ ਗਿਆ ਕਿ ਔਰਤ ਹੀ ਸਾਰੇ ਰਿਸ਼ਤਿਆਂ ਨੂੰ ਬਣਾਈ ਰੱਖਦੀ ਹੈ ਅਤੇ ਔਰਤ ਹੀ ਸਮਾਜ ਦੀ ਬੁਨਿਆਦ ਹੈ।ਕੌਮੀ ਸੇਵਾ ਯੋਜਨਾ ਵਿਭਾਗ ਦੇ ਇੰਚਾਰਜ ਪ੍ਰੋ. ਦਮਨਜੀਤ ਕੌਰ ਦੁਆਰਾ ਇਸ ਮੌਕੇ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਵਿੱਚ ਔਰਤ ਦੇ ਦਰਜੇ ਨੂੰ ਉਚਿਆਉਂਦਿਆਂ ਲਿਖਿਆ ਹੈ ਕਿ 'ਸੋ ਕਿਉ ਮੰਦਾ ਆਖੀਐ ਜਤਿੁ ਜੰਮਹਿ ਰਾਜਾਨ'।
ਸਿੱਖ ਇਤਿਹਾਸ ਵਿੱਚ ਔਰਤ ਦਾ ਮਹਾਨ ਦਰਜਾ ਹੈ।ਕਾਲਜ ਦੇ ਪ੍ਰਿੰਸੀਪਲ ਡਾ.ਗੁਰਨਾਮ ਸਿੰਘ ਰਸੂਲਪੁਰ ਜੀ ਦੁਆਰਾ ਕਿਹਾ ਗਿਆ ਕਿ ਔਰਤਾਂ ਨੂੰ ਆਪਣੇ ਅਧਿਕਾਰਾਂ ਦੀ ਜਾਣਕਾਰੀ ਲਈ ਸਿੱਖਿਅਤ ਹੋਣਾ ਬਹੁਤ ਜ਼ਰੂਰੀ ਹੈ ਅਤੇ ਦੇਸ਼ ਦੇ ਮਰਦ ਵਰਗ ਨੂੰ ਵੀ ਔਰਤਾਂ ਨੂੰ ਹਮੇਸ਼ਾ ਪ੍ਰੋਤਸਾਹਿਤ ਕਰਦੇ ਰਹਿਣਾ ਚਾਹੀਦਾ ਹੈ ਅਤੇ ਔਰਤ ਨੂੰ ਵੀ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਨਹੀਂ ਕਰਨੀ ਚਾਹੀਦੀ।ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਨੇ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।