ਰਾਜ ਸਰਕਾਰ ਆੜਤੀਆਂ ਦੀ ਜਾਇਜ ਮੰਗਾਂ ਨੂੰ ਜਲਦ ਪੂਰਾ ਕਰੇਗੀ- ਖੇਤੀਬਾੜੀ ਮੰਤਰੀ
ਚੰਡੀਗੜ੍ਹ, 24 ਜੁਲਾਈ-ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਰਾਜ ਸਰਕਾਰ ਆੜਤੀਆਂ ਦੀ ਜਾਇਜ ਮੰਗਾਂ ਨੂੰ ਜਲਦ ਪੂਰਾ ਕਰੇਗੀ। ਆੜਤੀ, ਕਿਸਾਨ ਦੇ ਮਿੱਤਰ ਹਨ ਅਤੇ ਇੱਕ ਦੂਜੇ ਦੀ ਮਦਦ ਨਾਲ ਆਪਣੇ ਆਪਣੇ ਕੰਮ ਨੂੰ ਅੰਜਾਮ ਤੱਕ ਪਹੁੰਚਾਉਂਦੇ ਹਨ।

ਸ੍ਰੀ ਰਾਣਾ ਅੱਜ ਚੰਡੀਗੜ੍ਹ ਵਿੱਚ ਆੜਤੀ ਐਸੋਸਇਏਸ਼ਨ ਦੇ ਪ੍ਰਤੀਨਿਧੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।
ਇਸ ਮੌਕੇ'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਪੰਕਜ ਅਗਰਵਾਲ, ਖੁਰਾਕ ਨਾਗਰਿਕ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਨਿਦੇਸ਼ਕ ਸ੍ਰੀ ਅੰਸ਼ਜ ਸਿੰਘ, ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੇ ਮੁੱਖ ਪ੍ਰਸ਼ਾਸਕ ਸ੍ਰੀ ਮੁਕੇਸ਼ ਕੁਮਾਰ ਆਹੂਜਾ, ਹਰਿਆਣਾ ਸਟੇਟ ਵੇਅਰਹਾਉਸਿੰਗ ਕਾਰਪੋਰੇਸ਼ਨ ਲਿਮਿਟੇਡ ਦੇ ਪ੍ਰਬੰਧ ਨਿਦੇਸ਼ਕ ਡਾ. ਸ਼ਾਲੀਨ ਸਮੇਤ ਹੋਰ ਅਧਿਕਾਰੀ ਅਤੇ ਆੜਤੀ ਐਸੋਸਇਏਸ਼ਨ ਦੇ ਕਈ ਅਧਿਕਾਰੀ ਮੌਜ਼ੂਦ ਸਨ।
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਰਾਜ ਸਰਕਾਰ ਜਨ ਭਲਾਈ ਲਈ ਹੈ ਅਤੇ ਸਾਰੇ ਵਰਗਾਂ ਦਾ ਪੂਰਾ ਖਿਆਲ ਰੱਖਦੀ ਹੈ। ਉਨ੍ਹਾਂ ਨੇ ਆੜਤੀਆਂ ਦੀ ਕਣਕ ਦੀ ਬਾਕੀ ਆੜਤ ਦਾ ਭੁਗਤਾਨ ਜਲਦ ਕਰਨ ਦਾ ਭਰੋਸਾ ਦਿੱਤਾ।
ਮੀਟਿੰਗ ਵਿੱਚ ਮੰਡੀ ਵਿਆਪਾਰੀਆਂ ਦੀ ਪੁਰਾਣੀ ਦੁਕਾਨਾਂ ਦਾ ਨੋ-ਡਿਯੂਜ, ਉਨ੍ਹਾਂ ਦੇ ਲਾਇਸੈਂਸ, ਮੰਡੀ ਦੀ ਸਫ਼ਾਈ ਵਿਵਸਥਾ ਤੋਂ ਇਲਾਵਾ ਮਿਲਰ-ਐਸੋਸਇਏਸ਼ਨ ਅਤੇ ਫਲੋਰ-ਮਿਲ ਐਸੋਸਇਏਸ਼ਨ ਦੇ ਪ੍ਰਤੀਨਿਧੀਆਂ ਦੇ ਮੁੱਦਿਆਂ ਦੀ ਵਿਸਥਾਰ ਨਾਲ ਚਰਚਾ ਕੀਤੀ।
ਖੇਤੀਬਾੜੀ ਮੰਤਰੀ ਨੇ ਸਾਰੇ ਵਿਆਪਾਰੀਆਂ ਦੀ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦੀ ਜਾਇਜ ਮੰਗਾਂ 'ਤੇ ਵਿਚਾਰ ਕਰਕੇ ਪੂਰਾ ਕੀਤਾ ਜਾਵੇ।