ਕਿਸਾਨਾਂ ਨੂੰ ਸ਼ੰਭੂ ਥਾਣੇ ਦੇ ਘਿਰਾਅ ਲਈ ਨਹੀਂ ਪਹੁੰਚਣ ਦਿੱਤਾ
ਰਾਜਪੁਰਾ, 6 ਮਈ- ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਨੇ ਕਿਸਾਨਾਂ ਵੱਲੋਂ ਅੱਜ ਸ਼ੰਭੂ ਥਾਣੇ ਦਾ ਘਿਰਾਅ ਕਰਨ ਦੀ ਕਾਲ ਨੂੰ ਨਾਕਾਮ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਨੂੰ ਸ਼ੰਭੂ ਥਾਣੇ ਤੱਕ ਪਹੁੰਚਣ ਹੀ ਨਹੀਂ ਦਿੱਤਾ ਗਿਆ। ਜਿੱਥੇ ਵੀ ਕਿਸਾਨਾਂ ਦਾ ਇਕੱਠ ਹੁੰਦਾ ਸੀ ਪੁਲੀਸ ਵੱਲੋਂ ਉਥੋਂ ਦੀ ਉਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਜਾਂਦਾ ਤਾਂ ਕਿ ਮਾਹੌਲ ਖਰਾਬ ਨਾ ਹੋਵੇ।

ਜ਼ਿਕਰਯੋਗ ਹੈ ਕਿ ਇਸ ਸੰਬੰਧ ਵਿੱਚ ਪਿਛਲੇ ਦਿਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਕਿਸਾਨ ਕਿਸੇ ਹੋਰ ਤਰੀਕੇ ਨਾਲ ਵਿਰੋਧ ਕਰ ਸਕਦੇ ਹਨ ਪਰ ਸੜਕਾਂ ਜਾਮ ਕਰਕੇ ਆਮ ਲੋਕਾਂ ਨੂੰ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਸੰਬੰਧ ਵਿੱਚ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਸ਼ੰਭੂ ਬਾਰਡਰ ਪੁੱਜੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪਟਿਆਲਾ ਪੁਲੀਸ ਵੱਲੋਂ ਹਾਈਟੈਕ ਨਾਕੇ ਲਗਾ ਕੇ ਮਲਟੀ ਲੇਅਰ ਸਕਿਓਰਿਟੀ ਦਾ ਇੰਤਜ਼ਾਮ ਕੀਤਾ ਹੋਇਆ ਹੈ। ਉਹਨਾਂ ਨੇ ਕਿਹਾ ਕਿ ਵਿਰੋਧ ਕਰਨ ਜਥੇਬੰਦੀਆਂ ਦਾ ਅਧਿਕਾਰ ਹੈ ਪਰੰਤੂ ਵਿਰੋਧ ਦੀ ਆੜ ਵਿੱਚ ਆਮ ਜਨਤਾ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਨੈਸ਼ਨਲ ਹਾਈਵੇ ਦੋ ਸੂਬਿਆਂ ਨੂੰ ਆਪਸ ਵਿੱਚ ਜੋੜਦਾ ਹੈ। ਇਸ ਲਈ ਇਹ ਹਾਈਵੇ ਸਾਡੇ ਲਈ ਬਹੁਤ ਮਹੱਤਵ ਰੱਖਦਾ ਹੈ। ਸ਼ੰਭੂ ਥਾਣਾ ਨੈਸ਼ਨਲ ਹਾਈਵੇ ਤੇ ਹੋਣ ਕਰਕੇ ਇਸ ਦੀ ਸੁਰੱਖਿਆ ਦੇ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ। ਦੋ ਟੁਕ ਗੱਲ ਇਹੀ ਹੈ ਕਿ ਵਿਰੋਧ ਦੀ ਆੜ ਵਿੱਚ ਆਮ ਪਬਲਿਕ ਨੂੰ ਪਰੇਸ਼ਾਨ ਨਹੀਂ ਕਰਨ ਦਿੱਤਾ ਜਾਵੇਗਾ।