ਕਿਰਤੀ ਕਿਸਾਨ ਯੂਨੀਅਨ ਨੇ ਪਾਣੀ ਦੇ ਮਸਲੇ ਤੇ ਸਰਕਾਰ ਨੂੰ ਸਖਤ ਸਟੈਂਡ ਲੈਣ ਲਈ ਡਿਪਟੀ ਸਪੀਕਰ ਨੂੰ ਮੰਗ ਪੱਤਰ ਦਿੱਤਾ
ਗੜ੍ਹਸ਼ੰਕਰ- ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਹਰਿਆਣਾ ਨੂੰ ਫੌਰੀ ਵਾਧੂ ਪਾਣੀ ਦਿੱਤੇ ਜਾਣ ਵਿਰੁੱਧ ਕਿਰਤੀ ਕਿਸਾਨ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਭਲਕੇ ਹੋ ਰਹੇ ਵਿਧਾਨ ਸਭਾ ਦੇ ਇਜਲਾਸ ਵਿੱਚ ਇਸ ਵਿਰੁੱਧ ਮਤਾ ਪੇਸ਼ ਕਰਨ ਦੀ ਮੰਗ ਕੀਤੀ ਗਈ।

ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਬਲਾਕ ਪ੍ਰਧਾਨ ਸਰਪੰਚ ਰਾਮ ਜੀਤ ਸਿੰਘ ਦੇਣੋਵਾਲ ਕਲਾਂ ਅਤੇ ਵਿੱਤ ਸਕੱਤਰ ਸੰਦੀਪ ਸਿੰਘ ਮਿੰਟੂ ਸਿਕੰਦਰਪੁਰ ਨੇ ਕਿਹਾ ਕਿ ਬੀ ਬੀ ਐਮ ਬੀ ਕੇਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਨਾਲ ਧੱਕਾ ਕਰ ਰਹੀ ਹੈ। ਜਦੋਂ ਕਿ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕਾ ਹੈ। ਦੂਸਰੀ ਤਰਫ ਸਾਉਣੀ ਦੀ ਫਸਲ ਲਈ ਪੰਜਾਬ ਨੂੰ ਪਾਣੀ ਦੀ ਸਖਤ ਜਰੂਰਤ ਹੈ।
ਉਹਨਾਂ ਕਿਹਾ ਕਿ ਪੰਜਾਬ ਵਿੱਚ ਬਹੁਤ ਜਗ੍ਹਾ ਤੇ ਪਾਣੀ ਡਾਰਕ ਜੌਨ ਵਿੱਚ ਜਾ ਚੁਕਾ ਹੈ। ਜਿਸ ਕਰਕੇ ਇਸ ਮਸਲੇ ਤੇ ਪੰਜਾਬ ਸਰਕਾਰ ਨੂੰ ਸਖਤ ਸਟੇਡ ਲੈਣ ਦੀ ਲੋੜ ਹੈ। ਮੰਗ ਪੱਤਰ ਦੇਣ ਸਮੇਂ ਕਿਸਾਨ ਆਗੂ ਸਮਸ਼ੇਰ ਸਿੰਘ ਚੱਕ ਸਿੰਘਾ, ਪਰਮਜੀਤ ਸਿੰਘ ਰੁੜਕੀ ਖਾਸ, ਸੰਤੋਖ ਸਿੰਘ, ਮਹਿੰਦਰ ਸਿੰਘ, ਸੁੱਚਾ ਸਿੰਘ ਅਲੀ ਪੁਰ ਅਤੇ ਕੁਲਵੀਰ ਸਿੰਘ ਮਜਾਰਾ ਡੀਗਰੀਆਂ ਹਾਜਰ ਸਨ।