ਕਿਸਾਨ ਮਜਦੂਰ ਫਤਿਹ ਰੈਲੀ ਨੂੰ ਮਿਲਿਆ ਭਰਵਾਂ ਹੁੰਗਾਰਾ

ਰਾਜਪੁਰਾ, 18 ਅਗਸਤ- ਭਾਰਤੀ ਜਨਤਾ ਪਾਰਟੀ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਦੀ ਅਗਵਾਈ ਵਿੱਚ ਰਾਜਪੁਰਾ ਦੀ ਅਨਾਜ ਮੰਡੀ ਵਿਖੇ ਹੋਈ ਕਿਸਾਨ ਮਜਦੂਰ ਫਤਿਹ ਰੈਲੀ ਨੂੰ ਭਰਵਾਂ ਹੁੰਗਾਰਾ ਮਿਲਿਆ। ਰੈਲੀ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਉਨ੍ਹਾਂ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪਰਨੀਤ ਕੌਰ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰਨੀ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ, ਮਨਪ੍ਰੀਤ ਸਿੰਘ ਬਾਦਲ, ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ, ਭਾਜਪਾ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਹੋਰ ਭਾਜਪਾ ਆਗੂਆਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਵਿੱਚ ਲਗਾਤਾਰ ਹੋ ਰਹੇ ਧਰਮ ਪ੍ਰਵਿਰਤਨਾਂ ਉੱਤੇ ਚਿੰਤਾ ਜਤਾਈ ਅਤੇ ਆਪਣੀ ਸਰਕਾਰ ਪੰਜਾਬ ਵਿੱਚ ਆਉਣ ਤੇ ਇਸਦੇ ਰੋਕਥਾਮ ਦੀ ਵੀ ਗੱਲ ਆਖੀ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਵੀ ਸੰਬੋਧਨ ਕੀਤਾ।
ਰੈਲੀ ਤੋਂ ਬਾਅਦ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਨੇ ਰੈਲੀ ਵਿੱਚ ਆਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਰੈਲੀ 2027 ਦੀਆਂ ਚੋਣਾਂ ਦਾ ਆਗਾਜ ਹੈ ਅਤੇ ਆਉਣ ਵਾਲੀ 2027 ਵਿੱਚ ਉਮੀਦਵਾਰ ਜਿਹੜਾ ਵੀ ਹੋਵੇ ਪਰ ਰਾਜਪੁਰਾ ਦੀ ਸੀਟ ਭਾਜਪਾ ਦੀ ਝੋਲੀ ਵਿੱਚ ਹੀ ਆਏਗੀ।
ਇਸ ਮੌਕੇ ਤੇ ਹਲਕਾ ਘਨੌਰ ਤੋਂ ਵਿਕਾਸ ਸ਼ਰਮਾ, ਪੰਜਾਬ ਸਰਪੰਚ ਯੂਨੀਅਨ ਦੇ ਪ੍ਰਧਾਨ ਕਰਨ ਕੋੜਾ, ਸ਼ੇਖਰ ਚੌਧਰੀ, ਪ੍ਰਦੀਪ ਨੰਦਾ, ਜਸਬੀਰ ਗਗਰੋਲੀ, ਫਤਿਹ ਸਿੰਘ ਬਾਜਵਾ, ਗੌਰਵ ਗੌਤਮ, ਦੀਪਕ ਫਿਰਾਨੀ ਸਮੇਤ ਹੋਰ ਵੱਡੀ ਗਿਣਤੀ ਆਗੂਆਂ ਨੇ ਹਾਜਰੀ ਲਗਵਾਈ।