ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੁੰਬਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸਬੰਧੀ ਸਿਖਲਾਈ ਕੋਰਸ ਕਰਵਾਇਆ

ਨਵਾਂਸ਼ਹਿਰ, 8 ਦਸੰਬਰ: - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ-ਅਟਾਰੀ ਜੋਨ-1, ਲੁਧਿਆਣਾ ਦੇ ਅਧੀਨ ਕਾਰਜਸ਼ੀਲ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਖੁੰਬਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸਬੰਧੀ 5 ਦਿਨਾਂ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ।

ਨਵਾਂਸ਼ਹਿਰ, 8 ਦਸੰਬਰ: - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ-ਅਟਾਰੀ ਜੋਨ-1, ਲੁਧਿਆਣਾ ਦੇ ਅਧੀਨ ਕਾਰਜਸ਼ੀਲ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਖੁੰਬਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸਬੰਧੀ 5 ਦਿਨਾਂ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ।

            ਸਿਖਲਾਈ ਦੌਰਾਨ ਸਹਾਇਕ ਪ੍ਰੋਫੈਸਰ (ਬਾਗਬਾਨੀ) ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਡਾ. ਆਰਤੀ ਵਰਮਾ ਨੇ ਸਿਖਿਆਰਥੀਆਂ ਨੂੰ ਖੁੰਬਾਂ ਦੀ ਕਾਸ਼ਤ ਦੀ ਸੰਭਾਵਨਾ ਅਤੇ ਮਹੱਤਵ, ਵੱਖ-ਵੱਖ ਕਿਸਮਾਂ ਦੀਆਂ ਖੁੰਬਾਂ, ਕੰਪੋਸਟ ਦੀ ਤਿਆਰੀ, ਬਿਜਾਈ, ਕੇਸਿੰਗ, ਖੁੰਬਾਂ ਦੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ, ਤੁੜਾਈ, ਮੰਡੀਕਰਨ, ਪ੍ਰੋਸੈਸਿੰਗ ਅਤੇ ਖੁੰਬਾਂ ਦੀ ਕਾਸ਼ਤ ਦੀ ਆਰਥਿਕਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਇਸ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਲੰਬੇ ਤਰੀਕੇ ਨਾਲ ਕੰਪੋਸਟ ਤਿਆਰ ਕਰਨ ਦੀ ਵਿਧੀ ਅਤੇ ਕੇਸਿੰਗ ਮਿਸ਼ਰਣ ਤਿਆਰ ਕਰਨ ਦੀ ਵਿਧੀ ਵੀ ਸਿਖਾਈ ਗਈ।

            ਇਸ ਸਿਖਲਾਈ ਕੋਰਸ ਵਿੱਚ ਭਾਗ ਲੈਣ ਵਾਲੇ ਸਿਖਿਆਰਥੀਆਂ ਨਾਲ ਰੂਬਰੂ ਹੁੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਡਾ. ਮਨਿੰਦਰ ਸਿੰਘ ਬੌਂਸ ਨੇ ਉਨ੍ਹਾਂ ਨੂੰ ਸਿਖਲਾਈ ਦੌਰਾਨ ਮਿਲੀ ਤਕਨੀਕੀ ਜਾਣਕਾਰੀ ਲੈਣ ਤੋਂ ਉਪਰੰਤ ਇਸ ਨੂੰ ਕਿੱਤੇ ਵਜੋਂ ਅਪਨਾਉਣ ਲਈ ਪ੍ਰੇਰਿਆ ਅਤੇ ਇਸ ਸਬੰਧੀ ਹਰ ਸਹਾਇਤਾ ਬਾਬਤ ਇਸ ਕੇਂਦਰ ਦੀ ਵਚਨਬੱਧਤਾ ਦੁਹਰਾਈ। ਅਖੀਰ ਵਿੱਚ ਉਨ੍ਹਾਂ ਨੇ ਸਾਰੇ ਸਿਖਿਆਰਥੀਆਂ ਨੂੰ ਇਸ ਕੋਰਸ ਨੂੰ ਪੂਰਾ ਕਰਨ ਲਈ ਵਧਾਈ ਦਿੱਤੀ ਅਤੇ ਇਹ ਵੀ ਅਪੀਲ ਕੀਤੀ ਕਿ ਅਗਾਂਹ ਤੋਂ ਵੀ ਇਸੇ ਤਰ੍ਹਾਂ ਇਸ ਕੇਂਦਰ ਦੇ ਅਗਲੇਰੇ ਉਲੀਕੇ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ ਜਾਵੇ।

            ਸਿਖਲਾਈ ਦੇ ਅਖੀਰਲੇ ਦਿਨ ਪਿੰਡ ਸਨਾਵਾ ਦੇ ਅਗਾਂਹਵਧੂ ਖੁੰਬ ਉਤਪਾਦਕ ਪ੍ਰਮੋਦ ਕੁਮਾਰ ਦੇ ਫਾਰਮ ਦਾ ਵੀ ਸਿਖਿਆਰਥੀਆਂ ਨੂੰ ਦੌਰਾ ਕਰਵਾਇਆ ਗਿਆ।