ਵੈਟਨਰੀ ਯੂਨੀਵਰਸਿਟੀ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਹਿਤ ਕੀਤਾ ਸੈਮੀਨਾਰ
ਲੁਧਿਆਣਾ 18 ਮਾਰਚ 2025- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੀ ਕੌਮੀ ਸੇਵਾ ਯੋਜਨਾ ਇਕਾਈ ਨੇ ਰੈਡ ਰਿਬਨ ਕਲੱਬ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਇਕ ਸੈਮੀਨਾਰ ਦਾ ਆਯੋਜਨ ਕੀਤਾ ਜਿਸ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਦਿੱਤੀ ਗਈ। ਯੂਨੀਵਰਸਿਟੀ ਦੇ ਵਿਭਿੰਨ ਕਾਲਜਾਂ ਦੇ 200 ਤੋਂ ਵਧੇਰੇ ਵਿਦਿਆਰਥੀਆਂ ਨੇ ਇਸ ਵਿੱਚ ਹਿੱਸਾ ਲਿਆ।

ਡਾ. ਨਿਧੀ ਸ਼ਰਮਾ, ਸਹਾਇਕ ਨਿਰਦੇਸ਼ਕ ਪ੍ਰਕਾਸ਼ਨਾ ਅਤੇ ਸੰਯੋਜਕ ਨੇ ਦੱਸਿਆ ਕਿ ਇਸ ਮੌਕੇ ਇਕ ਪੋਸਟਰ ਮੁਕਾਬਲਾ ਵੀ ਕਰਵਾਇਆ ਗਿਆ। ਸ਼੍ਰੀ ਗੁਰਦੇਵ ਸਿੰਘ, ਸਹਾਇਕ ਪੁਲਿਸ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਹੋਇਆਂ ‘ਯੁੱਧ ਨਸ਼ਿਆਂ ਵਿਰੁੱਧ’ ਵਿਸ਼ੇ ’ਤੇ ਸੰਬੋਧਨ ਕੀਤਾ। ਉਨ੍ਹਾਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਇਕ ਸਿਹਤਮੰਦ ਜੀਵਨ ਜੀਣ ਲਈ ਪ੍ਰੇਰਿਆ।
ਸ਼੍ਰੀ ਬਲਵੰਤ ਸਿੰਘ ਭੀਖੀ, ਸੇਵਾ ਮੁਕਤ ਪੁਲਿਸ ਅਧਿਕਾਰੀ ਨੇ ਨਸ਼ਿਆਂ ਰਾਹੀਂ ਮਨੁੱਖੀ ਜੀਵਨ ’ਤੇ ਪੈਂਦੇ ਮਾੜੇ ਪ੍ਰਭਾਵ ਅਤੇ ਸਮਾਜਿਕ ਕਲੰਕ ਬਾਰੇ ਜ਼ਿਕਰ ਕੀਤਾ। ਸ਼੍ਰੀ ਹਰਦਿਆਲ ਸਿੰਘ, ਸਬ ਇੰਸਪੈਕਟਰ ਸਾਂਝ ਕੇਂਦਰ ਨੇ ਵਿਦਿਆਰਥੀਆਂ ਨੂੰ ਆਪਣੇ ਸੁਨਹਿਰੇ ਭਵਿੱਖ ’ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਸ਼੍ਰੀਮਤੀ ਸਮਰਤਾ ਕੌਰ, ਬੰਧੂ ਹੈਲਪਿੰਗ ਹੈਂਡਜ਼ ਫਾਉਂਡੇਸ਼ਨ ਨੇ ਕਿਹਾ ਕਿ ਨੌਜਵਾਨ ਚੰਗੇ ਕਾਰਜ ਕਰਕੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਬਚ ਸਕਦੇ ਹਨ।
ਡਾ. ਸਰਵਪ੍ਰੀਤ ਸਿੰਘ ਘੁੰਮਣ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਪੰਜਾਬ ਰਾਜ ਭਵਨ ਦੇ ਨਸ਼ਾ ਮੁਕਤੀ ਸੰਬੰਧੀ ਸੁਨੇਹੇ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਵਾਸਤੇ ਸਾਨੂੰ ਕਿਸੇ ਹੋਰ ਸਿਹਤਮੰਦ ਜਨੂੰਨ ਅਤੇ ਸ਼ੌਕ ਦਾ ਹੱਥ ਫੜਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸਿਹਤ ਬਨਾਉਣ, ਸੰਗੀਤ ਸੁਣਨ ਅਤੇ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ।
ਡਾ. ਨਰੇਂਦਰ ਕੁਮਾਰ ਚਾਂਡਲਾ ਅਤੇ ਡਾ. ਵਿਸ਼ਾਲ ਸ਼ਰਮਾ, ਪ੍ਰੋਗਰਾਮ ਅਧਿਕਾਰੀਆਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਜਾਗਰੂਕਤਾ ਹਿਤ ਇਕ ਰੈਲੀ ਦਾ ਆਯੋਜਨ ਵੀ ਕੀਤਾ ਜਾਵੇਗਾ।