ਜਨਮੇਜਾ ਸਿੰਘ ਸੇਖੋਂ ਵੱਲੋਂ ਓਪਨ ਜਿੰਮ ਦਾ ਉਦਘਾਟਨ
ਪੈਗ਼ਾਮ ਏ ਜਗਤ/ਮੌੜ ਮੰਡੀ, 24ਅਗਸਤ- ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਵਿੱਚ ਨਸ਼ਿਆਂ ਦਾ ਰੁਝਾਨ ਬਹੁਤ ਵਧ ਚੁੱਕਾ ਹੈ ਇਹ ਰੁਝਾਨ ਤਦ ਹੀ ਰੁਕ ਸਕਦਾ ਹੈ ਜੇਕਰ ਨੌਜਵਾਨ ਪੀੜ੍ਹੀ ਨੂੰ ਚੰਗੇ ਖੇਡ ਮੈਦਾਨ,ਖੇਡ ਕਿੱਟਾਂ ਤੇ ਹੋਰ ਸਾਜ਼ੋ ਸਾਮਾਨ ਮੁੱਹਈਆ ਕਰਵਾਇਆ ਜਾਵੇ।

ਅਕਾਲੀ ਦਲ ਦੀ ਸਰਕਾਰ ਵੇਲੇ ਖੇਡਾਂ ਨੂੰ ਬਹੁਤ ਜ਼ਿਆਦਾ ਪ੍ਰਫੁੱਲਤ ਕੀਤਾ ਗਿਆ ਸੀ ਪਰ ਅਫਸੋਸ ਦੀ ਗੱਲ ਹੈ ਕਿ ਮੌਜੂਦਾ ਸਰਕਾਰ ਦਾ ਖੇਡਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਪਿੰਡ ਮੌੜ ਕਲਾਂ ਦੇ ਫਰੈਂਡਜ ਕਲੱਬ ਦੇ ਪਾਰਕ ਵਿੱਚ ਓਪਨ ਜਿੰਮ ਦਾ ਉਦਘਾਟਨ ਕਰਨ ਮੌਕੇ ਕੀਤਾ।
ਜ਼ਿਕਰਯੋਗ ਹੈ ਕਿ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਇਸ ਕਲੱਬ ਦੇ ਜਿੰਮ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ 3 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ ਜਿਸ ਤਹਿਤ ਕਲੱਬ ਦੇ ਗਰਾਊਂਡ ਵਿੱਚ ਬਣੇ ਇਸ ਓਪਨ ਜਿੰਮ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਹਰਭਜਨ ਸਿੰਘ ਮਾਈਸਰਖਾਨਾ ਸੀਨੀਅਰ ਆਗੂ,ਕੰਵਰਜੀਤ ਸਿੰਘ ਬੰਟੀ ਸਾਬਕਾ ਚੇਅਰਮੈਨ,ਅਮ੍ਰਿਤਪਾਲ ਸਿੰਘ ਹਨੀ,ਹਰਜਸ ਸਿੰਘ ਘਸੋਖਾਨਾ, ਹਰਜਿੰਦਰ ਸਿੰਘ ਕੱਪੀ ਸਾਬਕਾ ਪ੍ਰਧਾਨ, ਗੁਰਪ੍ਰੀਤ ਸਿੰਘ ਮੰਟੀ, ਹਰਵਿੰਦਰ ਸਿੰਘ ਹੈਪੀ, ਜਗਵਿੰਦਰ ਸਿੰਘ ਕੁੱਬੇ, ਗੁਰਮੇਲ ਸਿੰਘ ਮਾਈਸਰਖਾਨਾ,ਚਰਨਜੀਤ ਸਿੰਘ ਥੰਮਣਗੜ ਤੋਂ ਇਲਾਵਾ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਕਾਕਾ, ਗੁਰਦੀਪ ਸਿੰਘ ਦੀਪੀ,ਬਬਲਦੀਪ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।