ਡਿਪਟੀ ਕਮਿਸ਼ਨਰ ਨੂੰ ਮਾਨਵ ਮੰਗਲ ਗਰੁੱਪ ਆਫ ਸਕੂਲਜ਼ ਵੱਲੋਂ ਦਸ ਲੱਖ ਰੁਪਏ ਦਾ ਚੈੱਕ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਭੇਟ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 09 ਸਤੰਬਰ 2025: ਪੰਜਾਬ ਵਿੱਚ ਆਈ ਕੁਦਰਤੀ ਆਫਤ ਕਾਰਨ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਦੇ ਪਿੰਡ ਅਤੇ ਸ਼ਹਿਰ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ। ਹੜ੍ਹ ਪੀੜਤਾਂ ਦੀ ਸੇਵਾ ਲਈ ਆਪਣਾ ਇਨਸਾਨੀ ਫਰਜ਼ ਸਮਝਦੇ ਹੋਏ ਮਾਨਵ ਮੰਗਲ ਗਰੁੱਪ ਆਫ ਸਕੂਲਜ਼ ਦੇ ਡਾਇਰੈਕਟਰ ਸੰਜੇ ਸਰਦਾਨਾ ਵੱਲੋਂ ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), ਕੋਮਲ ਮਿੱਤਲ ਨੂੰ ਦਸ ਲੱਖ ਰੁਪਏ ਦਾ ਚੈੱਕ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਭੇਟ ਕੀਤਾ ਗਿਆ।

    ਡਿਪਟੀ ਕਮਿਸ਼ਨਰ ਵੱਲੋਂ ਇਹ ਚੈਕ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਪੁਰਦ ਕਰਦੇ ਹੋਏ, ਉਨ੍ਹਾਂ ਨੂੰ ਹੜ੍ਹ ਪੀੜਤਾਂ ਦੀ ਜ਼ਰੂਰਤ ਅਨੁਸਾਰ ਬਣਦੀ ਰਾਹਤ ਸਮੱਗਰੀ ਖਰੀਦਣ ਲਈ ਖਰਚਣ ਦੇ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਆਖਿਆ ਕਿ ਹੜ੍ਹਾਂ ਨੇ ਸੂਬੇ ਦਾ ਵੱਡਾ ਨਾ ਪੂਰਾ ਹੋਣ ਵਾਲਾ ਨੁਕਸਾਨ ਕੀਤਾ ਹੈ। ਸਰਕਾਰ, ਲੋਕ, ਸਵੈ ਸੇਵੀ ਸੰਸਥਾਵਾਂ ਇਸ ਮੁਸ਼ਕਿਲ ਦੀ ਘੜੀ ਵਿੱਚ ਇਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਡੱਟ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਿੱਚ ਹੜ੍ਹ ਪੀੜ੍ਹਤਾਂ ਲਈ ਸਵੈ ਇੱਛਾ ਨਾਲ ਮੱਦਦ ਕਰਨਾ, ਸਮਾਜ ਨੂੰ ਬਹੁਤ ਹੀ ਸਾਰਥਕ ਸੁਨੇਹਾ ਦਿੰਦਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਵੀ ਇਸ ਮੌਕੇ ਮੌਜੂਦ ਸਨ।
ਇਸ ਮੌਕੇ ਸੰਜੇ ਸਰਦਾਨਾ ਨੇ ਕਿਹਾ ਕਿ ਸਰਹੱਦੀ ਖੇਤਰਾਂ ਦੇ ਲੋਕ ਬਹੁਤ ਮੁਸ਼ਕਲ ਸਮੇਂ ਦਾ ਸਾਹਮਣਾ ਕਰ ਰਹੇ ਹਨ, ਹੜ੍ਹਾਂ ਕਾਰਨ ਲਗਭਗ ਸਭ ਕੁਝ ਗੁਆ ਚੁੱਕੇ ਹਨ। ਉਨ੍ਹਾਂ ਦਾ ਜਾਨੀ ਅਤੇ ਮਾਲੀ ਦੋਵੇਂ ਤਰ੍ਹਾਂ ਦਾ ਨੁਕਸਾਨ ਹੋਇਆ ਹੈ। ਇਸ ਲਈ ਸਾਡਾ ਵੀ ਫਰਜ਼ ਬਣਦਾ ਹੈ ਕਿ ਜੇਕਰ ਹੁਣ ਪੰਜਾਬ ਵਿੱਚ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋਇਆ ਹੈ ਤਾਂ ਅਸੀਂ ਵੀ ਆਪਣਾ ਬਣਦਾ ਯੋਗਦਾਨ ਪਾਈਏ।