ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ, ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ, ਡਾਇਰੈਕਟੋਰੇਟ ਆਫ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਪਾਵਨ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।

ਵਿਦਿਆਰਥੀਆਂ ਵੱਲੋਂ ਅੰਮ੍ਰਿਤਮਈ ਬਾਣੀ ਸ੍ਰੀ ਜਪੁਜੀ ਸਾਹਿਬ ਜੀ ਦੇ ਸਮੂਹਿਕ ਰੂਪ ਵਿੱਚ ਜਾਪ ਕੀਤੇ ਗਏ।ਵਿਦਿਆਰਥੀਆਂ ਨੇ ਹੀ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਗੁਰਮਤਿ ਵਿਚਾਰਾਂ ਕੀਤੀਆਂ, ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਬੰਸ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਤੇ ਧਾਰਮਿਕ ਅਧਿਆਪਕਾ ਸੁਰਿੰਦਰ ਕੌਰ ਵੱਲੋਂ ਬੱਚਿਆਂ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ਦੀ ਸਾਂਝ ਪਾਈ ਗਈ। 
ਇਹ ਪ੍ਰਿੰਸੀਪਲ ਰਾਜਵਿੰਦਰ ਕੌਰ ਜੀ ਨੇ ਬੱਚਿਆਂ ਨੂੰ ਦੱਸਿਆ ਕਿ ਕੁਰਬਾਨੀ ਦੀ ਮੂਰਤ ਸ਼ਹੀਦਾਂ ਦੇ ਸਿਰਤਾਜ  ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਅਸੀਂ ਸੱਚ ਦੇ ਰਾਹ ਤੇ ਚੱਲ ਸਕਦੇ ਹਾਂ ਦੁਨਿਆਵੀ ਸਿੱਖਿਆ ਦੇ ਨਾਲ ਨਾਲ ਗੁਰਮਤਿ ਦੀ ਸਿੱਖਿਆ ਸਾਡੇ ਜੀਵਨ ਦੇ ਰਾਹ ਰੋਸ਼ਨ ਕਰ ਸਕਦੀ ਹੈ|
ਇਸ ਮੌਕੇ ਤੇ ਮੈਡਮ ਸੰਦੀਪ ਕੌਰ ਚਰਨਜੀਤ ਕੌਰ, ਗੁਰਜੀਤ ਕੌਰ, ਹਰਜਿੰਦਰ ਕੌਰ, ਮਨਜੀਤ ਕੌਰ,ਅਮਨਦੀਪ ਕੌਰ,ਦਲਜਿੰਦਰ ਸਿੰਘ, ਕਮਲ ਕੁਮਾਰ,ਹਰਪ੍ਰੀਤ ਸਿੰਘ, ਮਨਮੀਤ ਸਿੰਘ,ਨੇਹਾ ਜੋਸ਼ੀ, ਅਮਰਜੀਤ ਕੌਰ, ਸੰਤੋਸ਼ ਬੈਂਸ, ਏਕਤਾ ਗੁਲਾਟੀ ਅਤੇ ਦਵਿੰਦਰ ਕੌਰ ਆਦਿ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਨਾਲ ਗੁਰੂ ਘਰ ਵਿੱਚ ਹਾਜ਼ਰੀ ਭਰੀ l