ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਫੇਜ਼-6 ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ
ਐਸ ਏ ਐਸ ਨਗਰ, 23 ਸਤੰਬਰ- ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਸਥਾਨਕ ਫੇਜ਼-6 ਵਿੱਚ ਅਧੂਰੇ ਪਏ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਹਨਾਂ ਕੰਮਾਂ ਵਿੱਚ ਕਰਵ ਚੈਨਲਾਂ ਅਤੇ ਰੋਡ ਗਲੀਆਂ ਦੇ ਕੰਮ ਸ਼ਾਮਲ ਹਨ। ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਉਹ ਖੁਦ ਸਭ ਤੋਂ ਪਹਿਲਾਂ ਮੁਹਾਲੀ ਦੇ ਇਸੇ ਇਲਾਕੇ ਵਿੱਚ ਰਹਿੰਦੇ ਰਹੇ ਹਨ।

ਉਹਨਾਂ ਕਿਹਾ ਕਿ ਇਲਾਕਾ ਹਾਲਾਂਕਿ ਛੋਟਾ ਹੈ ਪਰ ਸੁੰਦਰ ਅਤੇ ਆਧੁਨਿਕ ਬਣ ਸਕਦਾ ਹੈ। ਉਹਨਾਂ ਕਿਹਾ ਕਿ ਹੁਣੇ ਕਈ ਅਧੂਰੇ ਕੰਮ ਬਾਕੀ ਹਨ ਜਿਹਨਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਖਾਸ ਤੌਰ ’ਤੇ ਪਾਣੀ ਨਿਕਾਸੀ ਦੀ ਸੁਚਾਰੂ ਪ੍ਰਣਾਲੀ ਬਣਾਉਣ ’ਤੇ ਅਤੇ ਸਾਫ਼-ਸੁਥਰੇ ਕੰਮ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਵਾਰਡ ਦੀ ਕੌਂਸਲਰ ਗੁਰਪ੍ਰੀਤ ਕੌਰ ਵੱਲੋਂ ਇਹਨਾਂ ਕੰਮਾਂ ਦਾ ਮੁੱਦਾ ਚੁੱਕਿਆ ਗਿਆ ਸੀ ਜਿਸ ਤੋਂ ਬਾਅਦ ਨਿਗਮ ਵੱਲੋਂ 17 ਲੱਖ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਹੋ ਗਈ ਹੈ। ਉਹਨਾਂ ਦੱਸਿਆ ਕਿ ਸਥਾਨਕ ਲੋਕਾਂ ਵੱਲੋਂ ਕੁਝ ਸ਼ਰਾਰਤੀ ਅਨਸਰਾਂ ਦੀਆਂ ਸ਼ਿਕਾਇਤਾਂ ਵੀ ਰੱਖੀਆਂ ਗਈਆਂ ਹਨ, ਜੋ ਸੀਨੀਅਰ ਸਿਟੀਜ਼ਨਾਂ ਨੂੰ ਪਰੇਸ਼ਾਨ ਕਰਦੇ ਹਨ ਅਤੇ ਵਿਕਾਸ ਕੰਮਾਂ ਵਿੱਚ ਰੁਕਾਵਟ ਪਾਉਂਦੇ ਹਨ।
ਮੇਅਰ ਵੱਲੋਂ ਭਰੋਸਾ ਦਿੱਤਾ ਗਿਆ ਕਿ ਅਜਿਹੇ ਤੱਤਾਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਵਿਕਾਸ ਦੀ ਰਫ਼ਤਾਰ ਜਾਰੀ ਰਹੇਗੀ। ਉਹਨਾਂ ਕਿਹਾ ਕਿ ਫੇਜ਼-6 ਦੇ ਹਰ ਕੋਨੇ ਵਿੱਚ ਵਿਕਾਸ ਪਹੁੰਚਾਇਆ ਜਾਵੇਗਾ ਅਤੇ ਕਿਸੇ ਨੂੰ ਇਹ ਮਹਿਸੂਸ ਨਹੀਂ ਹੋਣ ਦਿੱਤਾ ਜਾਵੇਗਾ ਕਿ ਇੱਥੇ ਵਿਕਾਸ ਦੀ ਘਾਟ ਹੈ। ਇਸ ਮੌਕੇ ਸਮਾਜ ਸੇਵੀ ਲਖਬੀਰ ਸਿੰਘ ਵੀ ਮੌਜੂਦ ਸਨ।