ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਉਦਯੋਗਿਕ ਖੇਤਰ ਫੇਜ਼-7 ਵਿੱਚ 49 ਲੱਖ ਦੀ ਲਾਗਤ ਨਾਲ ਨਵੀਆਂ ਗਰਿੱਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ
ਐਸ ਏ ਐਸ ਨਗਰ, 28 ਅਗਸਤ- ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਉਦਯੋਗਿਕ ਖੇਤਰ ਫੇਜ਼-7 ਵਿਖੇ ਈ ਐਸ ਆਈ ਹਸਪਤਾਲ ਨੇੜੇ ਨਵੀਆਂ ਗਰਿੱਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਲਗਭਗ 49 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਇਹ ਪ੍ਰੋਜੈਕਟ ਉਦਯੋਗਿਕ ਖੇਤਰ ਦੀ ਸੁੰਦਰਤਾ ਅਤੇ ਸੁਰੱਖਿਆ ਵਿੱਚ ਵਾਧਾ ਕਰੇਗਾ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੂਰਾ ਇੰਡਸਟਰੀਅਲ ਖੇਤਰ ਇਸ ਨਾਲ ਕਵਰ ਹੋ ਜਾਵੇਗਾ।

ਉਹਨਾਂ ਕਿਹਾ ਕਿ ਮੁਹਾਲੀ ਦਾ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਉਨ੍ਹਾਂ ਦਾ ਟੀਚਾ ਮੁਹਾਲੀ ਨੂੰ ਨਾ ਸਿਰਫ਼ ਪੰਚਕੂਲਾ-ਚੰਡੀਗੜ੍ਹ ਤੋਂ ਵੱਧ ਆਧੁਨਿਕ ਸ਼ਹਿਰ ਬਣਾਉਣਾ ਹੈ, ਬਲਕਿ ਉਦਯੋਗਾਂ ਲਈ ਵੀ ਇੱਕ ਮਿਸਾਲੀ ਕੇਂਦਰ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਉਦਯੋਗਿਕ ਖੇਤਰ ਵਿੱਚ ਬੇਤਰਤੀਬੀ ਅਤੇ ਗੰਦਗੀ ਵਧਣ ਕਾਰਨ ਇੱਥੇ ਕੰਮ ਕਰਨ ਵਾਲੀਆਂ ਕੰਪਨੀਆਂ ਵੱਲੋਂ ਕਈ ਵਾਰ ਸ਼ਿਕਾਇਤਾਂ ਆਉਂਦੀਆਂ ਰਹੀਆਂ ਹਨ, ਪਰੰਤੂ ਹੁਣ ਨਗਰ ਨਿਗਮ ਵੱਲੋਂ ਵਪਾਰੀਆਂ ਅਤੇ ਨਿਵਾਸੀਆਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈ ਕੇ ਇਹ ਪ੍ਰੋਜੈਕਟ ਪੂਰਾ ਕੀਤਾ ਜਾ ਰਿਹਾ ਹੈ।
ਉਹਨਾਂ ਇਸ ਮੌਕੇ ਅਧਿਕਾਰੀਆਂ ਨੂੰ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਪ੍ਰੋਜੈਕਟ ਨੂੰ ਲੰਬੇ ਸਮੇਂ ਲਈ ਟਿਕਾਊ ਬਣਾਇਆ ਜਾਵੇ। ਇਸ ਮੌਕੇ ਸਥਾਨਕ ਵਪਾਰੀ, ਉਦਯੋਗਪਤੀ ਅਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ।