ਮੇਅਰ ਜੀਤੀ ਸਿੰਧੂ ਨੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਖੁਸਟ ਗਲੀਆਂ ਦੀ ਸਫ਼ਾਈ ਲਈ ਦਿੱਤੀਆਂ ਹਦਾਇਤਾਂ
ਐਸ. ਏ. ਐਸ. ਨਗਰ, 19 ਜੂਨ-ਨਗਰ ਨਿਗਮ ਦੇ ਮੇਅਰ ਸ੍ਰੀ ਅਮਰਜੀਤ ਸਿੰਘ ਜੀਤੀ ਸਿੰਧੂ ਨੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਖੁਸਟ ਗਲੀਆਂ ਦੀ ਸਫ਼ਾਈ ਦੀਆਂ ਹਦਾਇਤਾਂ ਦਿੱਤੀਆਂ ਹਨ। ਨਗਰ ਨਿਗਮ ਵੱਲੋਂ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪਹਿਲਾਂ ਪਾਣੀ ਦੀ ਨਿਕਾਸੀ ਨੂੰ ਸੁਚੱਜਾ ਬਣਾਉਣ ਅਤੇ ਸ਼ਹਿਰ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੇ ਤਹਿਤ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਇੱਕ ਜ਼ਰੂਰੀ ਮੀਟਿੰਗ ਦੌਰਾਨ ਮੇਅਰ ਜੀਤੀ ਸਿੰਧੂ ਨੇ ਕਿਹਾ ਕਿ ਬਰਸਾਤ ਤੋਂ ਪਹਿਲਾਂ ਗਲੀਆਂ ਅਤੇ ਡਰੇਨ ਸਿਸਟਮ ਦੀ ਮੁਕੰਮਲ ਸਫ਼ਾਈ ਕੀਤੀ ਜਾਵੇ, ਤਾਂ ਜੋ ਕਿਸੇ ਵੀ ਇਲਾਕੇ ਵਿੱਚ ਪਾਣੀ ਇਕੱਠਾ ਹੋਣ ਦੀ ਸਥਿਤੀ ਨਾ ਬਣੇ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕੌਂਸਲਰ ਕਮਲਪ੍ਰੀਤ ਸਿੰਘ ਬੰਨੀ, ਜਨ ਸਿਹਤ ਵਿਭਾਗ ਦੇ ਐਕਸੀਅਨ ਗੁਰਪ੍ਰਕਾਸ਼ ਸਿੰਘ, ਐਸ. ਡੀ. ਓ. ਰਮਨਦੀਪ ਸਿੰਘ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਭਾਗ ਲਿਆ।

ਮੇਅਰ ਜੀਤੀ ਸਿੰਧੂ ਨੇ ਕਿਹਾ ਕਿ ਹਰੇਕ ਸਾਲ ਕੁਝ ਖ਼ਾਸ ਇਲਾਕੇ ਜਿਵੇਂ ਕਿ ਨੀਵਾਂ ਹਿੱਸਾ ਅਤੇ ਪੁਰਾਣੀਆਂ ਆਬਾਦੀਆਂ ਬਰਸਾਤੀ ਪਾਣੀ ਦੀ ਮਾਰ ਤੋਂ ਪ੍ਰਭਾਵਿਤ ਹੁੰਦੀਆਂ ਹਨ। ਇਸ ਵਾਰ ਨਿਗਮ ਨੇ ਪਹਿਲਾਂ ਤੋਂ ਹੀ ਐਨ. ਸੀ. ਐਸ. ਦੀ ਸਫ਼ਾਈ ਅਤੇ ਵਾਧੂ ਪੰਪਾਂ ਦੀ ਵਿਵਸਥਾ ਕਰ ਲਈ ਹੈ।
ਉਨ੍ਹਾਂ ਦੱਸਿਆ ਕਿ ਮੁਹਾਲੀ ਨਗਰ ਨਿਗਮ ਵੱਲੋਂ ਇੱਕ ਨਵਾਂ ਮਾਡਲ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਸ਼ਹਿਰ ਦੀ ਪਾਣੀ ਨਿਕਾਸੀ ਦੀ ਸਮੱਸਿਆ ਨੂੰ ਪੱਕੇ ਤੌਰ ’ਤੇ ਹੱਲ ਕੀਤਾ ਜਾ ਸਕੇਗਾ। ਇਸ ਪ੍ਰੋਜੈਕਟ ’ਤੇ ਲਗਭਗ 200 ਕਰੋੜ ਰੁਪਏ ਦੀ ਲਾਗਤ ਆਉਣੀ ਹੈ ਅਤੇ ਇਸ ਲਈ ਨਿਗਮ ਨੇ ਪੰਜਾਬ ਸਰਕਾਰ ਕੋਲ ਵਾਧੂ ਫੰਡਾਂ ਦੀ ਮੰਗ ਵੀ ਰੱਖੀ ਹੈ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਕੋਸ਼ਿਸ਼ ਰਹੇਗੀ ਕਿ ਮੁਹਾਲੀ ਵਿੱਚ ਇਕ ਵੀ ਇਲਾਕਾ ਬਰਸਾਤੀ ਪਾਣੀ ਦੀ ਮਾਰ ਤੋਂ ਪ੍ਰਭਾਵਿਤ ਨਾ ਹੋਵੇ ਅਤੇ ਲੋਕਾਂ ਨੂੰ ਕਿਸੇ ਵੀ ਤਕਲੀਫ਼ ਦਾ ਸਾਹਮਣਾ ਨਾ ਕਰਨਾ ਪਵੇ।