ਸਮਰ ਕੈਂਪ ਚ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਬੱਚਿਆਂ ਦੇ ਮਾਪਿਆਂ ਨਾਲ ਮਿਲਣੀ ਆਯੋਜਿਤ
ਐੱਸ .ਏ.ਐੱਸ ਨਗਰ 23 ਜੂਨ 2025: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਵੱਲੋਂ ਪੰਜਾਬ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤਹਿਤ ਅੱਜ “ਮਾਪੇ ਅਧਿਆਪਕ ਮਿਲਣੀ” ਦੌਰਾਨ ਮੈਰੀਟੋਰੀਅਸ ਸਕੂਲ ਸੈਕਟਰ-70 ਵਿਖੇ ਪਹੁੰਚੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੋਹਾਲੀ, ਅੰਗਰੇਜ਼ ਸਿੰਘ ਨੇ ਵਿਦਿਆਰਥੀਆਂ ਦੇ ਸਮਰ ਕੈਂਪ ਚ ਭਾਗ ਲੈ ਰਹੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਦਾ ਮੰਤਵ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਲੀ ਦੂਰੀ ਖ਼ਤਮ ਕਰਨਾ ਹੈ, ਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ‘ਚ ਅੱਗੇ ਵਧਾਉਣ ਲਈ ਹਾਂ ਪੱਖੀ ਚਰਚਾ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਸ ਸਮਰ ਕੈਂਪ ਵਿੱਚ 600 ਦੇ ਕਰੀਬ ਬੱਚੇ ਹਨ, ਜੋ ਕਿ ਅਲੱਗ-ਅਲੱਗ ਜ਼ਿਲ੍ਹਿਆ ਤੋਂ ਹਨ, ਉਨ੍ਹਾਂ ਨੂੰ ਜੇ.ਈ.ਈ. ਅਤੇ ਨੀਟ ਦੀ ਤਿਆਰੀ ਕਰਵਾਈ ਜਾ ਰਹੀ ਹੈ। ਇਹ ਤਿਆਰੀ ਕਰਵਾਉਣ ਲਈ ਬਹੁਤ ਹੀ ਉੱਚ ਵਿੱਦਿਆ ਹਾਸਲ ਅਧਿਆਪਕ ਕੋਚਿੰਗ ਦੇ ਰਹੇ ਹਨ। ਇਹ ਸਮਰ ਕੈਂਪ ਦਾ ਤੀਜਾ ਬੈਂਚ ਹੈ। ਇਹ ਸਮਰ ਕੈਂਪ 6 ਜੂਨ ਤੋਂ ਸ਼ੁਰੂ ਹੋਏ ਸਨ ਅਤੇ 28 ਜੂਨ ਤੱਕ ਚੱਲਣਗੇ।
ਅੱਜ ਅਧਿਆਪਕ ਮਾਪੇ ਮਿਲਣੀ ਸਮੇਂ ਬੱਚਿਆਂ ਦੇ ਮਾਪਿਆਂ ਨੂੰ ਬੁਲਾਇਆ ਗਿਆ ਹੈ, ਉਹ ਬੱਚਿਆਂ ਦੇ ਮਾਪਿਆਂ ਨਾਲ ਨਿੱਜੀ ਤੌਰ ਤੇ ਰੁਬਰੂ ਹੋਏ ਹਨ, ਬੱਚਿਆਂ ਦੇ ਮਾਪਿਆਂ ਵੱਲੋਂ ਵਧੀਆ ਹੁੰਗਾਰਾ ਦਿੱਤਾ ਗਿਆ ਹੈ। ਇਸ ਮੀਟਿੰਗ ਦਾ ਮੁੱਖ ਮਕਸਦ ਪੰਜਾਬ ਦੇ ਮਾਪਿਆਂ ਰਾਹੀਂ ਇਹ ਸੁਨੇਹਾ ਦੇਣਾ ਹੈ, ਕਿ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਇਆ ਜਾਵੇ। ਜਿੱਥੇ ਜੇ.ਈ ਅਤੇ ਨੀਟ ਵਰਗੇ ਟੈਸਟਾਂ ਦੀ ਤਿਆਰੀ ਪੂਰੀ ਮਿਹਨਤ ਨਾਲ ਤਜਰਬੇਕਾਰ ਅਧਿਆਪਕਾਂ ਵੱਲੋਂ ਕਰਵਾਈ ਜਾਂਦੀ ਹੈ। ਇਸ ਨਾਲ ਬੱਚੇ ਦੇ ਮਾਪੇ ਹੋਰ ਵੀ ਉਤਸ਼ਾਹਿਤ ਹੋਣਗੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਦਾ ਨਤੀਜਾ ਪਿਛਲੇ ਸਾਲ ਨਾਲੋਂ ਇਸ ਸਾਲ ਹੋਰ ਵੀ ਵਧੀਆ ਆਇਆ ਹੈ। ਮੋਹਾਲੀ ਜ਼ਿਲ੍ਹੇ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਦੀ ਅਗਵਾਈ ਹੇਠ 36 ਟੀਮਾਂ ਬਣਾਈਆਂ ਗਈਆ ਹਨ। ਜਿੰਨ੍ਹਾਂ ਵਿੱਚੋਂ 6 ਨੋਡਲ ਅਫਸਰ ਇਨ੍ਹਾਂ ਟੀਮਾਂ ਵਿੱਚ ਲਗਾਏ ਗਏ ਹਨ। ਇਹ ਤੀਸਰਾ ਸਮਰ ਕੈਂਪ ਹੈ ਜੋ ਕਿ ਸਫਲਤਾਪੂਰਵਕ ਚਲ ਰਿਹਾ ਹੈ। ਪਿਛਲੇ ਕੈਂਪ ਦੌਰਾਨ ਲਈ ਗਈ ਕੋਚਿੰਗ ਨਾਲ ਬਹੁਤ ਸਾਰੇ ਬੱਚਿਆਂ ਵੱਲੋਂ ਨਾਮੀਂ ਕਾਲਜਾਂ ਵਿੱਚ ਦਾਖਲੇ ਲਏ ਗਏ ਹਨ।
ਡਿਪਟੀ ਡੀ. ਈ. ਓ. ਮੋਹਾਲੀ, ਵੱਲੋਂ ਦੱਸਿਆ ਗਿਆ ਕਿ ਇਸ ਮੌਕੇ ਉਨਾਂ ਮਿਲਣੀ ਉਤੇ ਆਏ ਬੱਚਿਆਂ ਦੇ ਪਰਿਵਾਰਿਕ ਮੈਬਰਾਂ ਨਾਲ ਵਿਚਾਰ ਵਟਾਂਦਰੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵੀ ਹੁਣ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਹਾਸਲ ਹੋ ਰਹੀ ਹੈ।
ਇਸ ਮੌਕੇ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਤੋਂ ਸਕੂਲ ਵਿਚ ਮਿਲ ਰਹੀਆਂ ਸਹੂਲਤਾਂ ਬਾਰੇ ਪੁੱਛਿਆ ਜਿਸ ਉਤੇ ਵਿਦਿਅਰਥੀਆਂ ਵਲੋਂ ਸੰਤੁਸ਼ਟੀ ਪ੍ਰਗਟਾਈ ਗਈ।
ਇਸ ਮੌਕੇ ਬੱਚਿਆਂ ਦੇ ਮਾਪਿਆਂ ਵੱਲੋਂ ਸਕੂਲ ਦੀ ਲਾਇਬ੍ਰੇਰੀ, ਸਾਇੰਸ ਲੈਬ ਅਤੇ ਕਲਾਸ ਰੂਮਾਂ ਦਾ ਵੀ ਦੌਰਾ ਕੀਤਾ ਗਿਆ, ਜਿਸ ਉੱਤੇ ਉਨ੍ਹਾਂ ਤਸੱਲੀ ਪ੍ਰਗਟਾਈ।