ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 15 ਸਤੰਬਰ: ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਰੈਸਟ ਹਾਊਸ ਮੁਬਾਰਿਕਪੁਰ ਵਿੱਚ ਐਸ.ਡੀ.ਐਮ. ਡੇਰਾਬੱਸੀ ਅਮਿਤ ਗੁਪਤਾ ਦੀ ਮੌਜੂਦਗੀ ਵਿੱਚ ਮੰਡੀ ਬੋਰਡ, ਮਾਈਨਿੰਗ ਅਤੇ ਡ੍ਰੇਨੇਜ ਅਤੇ ਪੀ.ਡਬਲਿਊ.ਡੀ. ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਹਦਾਇਤ ਕੀਤੀ ਕਿ ਹਾਲੀਆ ਮੀਂਹ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਜਿਹੜੀਆਂ ਸੜਕਾਂ ਦੀ ਮਨਜ਼ੂਰੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ, ਉਨ੍ਹਾਂ ਦੇ ਨਿਰਮਾਣ ਵਿੱਚ ਕੋਈ ਵੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਿਹੜੀਆਂ ਸੜ੍ਹਕਾਂ ਦੀ ਮੁਰੰਮਤ ਲਈ ਮਨਜ਼ੂਰੀ ਲੈਣ ਦੀ ਲੋੜ ਹੈ, ਉਨ੍ਹਾਂ ਦੇ ਤੁਰੰਤ ਪ੍ਰਸਤਾਵ ਤਿਆਰ ਕੀਤੇ ਜਾਣ।
ਉਨ੍ਹਾਂ ਨੇ ਸੰਬੰਧਤ ਵਿਭਾਗਾਂ ਨੂੰ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਮੀਂਹ ਕਾਰਨ ਲੋਕਾਂ ਨੂੰ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਇਆ ਜਾ ਸਕੇ।
ਸ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਤੇਜ਼ੀ ਨਾਲ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤ ਦਿੱਤੀ ਕਿ ਹਰ ਪ੍ਰਾਜੈਕਟ ਦੀ ਗੁਣਵੱਤਾ ਬਿਹਤਰੀਨ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਸਮੇਂ ਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ।