ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਰਸੀਣੀ ਤੋਂ ਝੱਜੋਂ ਵਾਇਆ ਟਿਵਾਣਾ ਤੱਕ ਸੜ੍ਹਕ ਚੌੜੀ ਕਰਨ ਦੇ 2.41 ਕਰੋੜ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਡੇਰਾਬੱਸੀ (ਐਸ.ਏ.ਐਸ. ਨਗਰ), 3 ਅਕਤੂਬਰ: ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ, ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਅੰਬਾਲਾ-ਚੰਡੀਗੜ੍ਹ ਹਾਈਵੇ (ਪਿੰਡ ਸਰਸੀਣੀ) ਤੋਂ ਝੱਜੋਂ ਵਾਇਆ ਟਿਵਾਣਾ ਤੱਕ ਲਿੰਕ ਰੋਡ ਦੇ ਅਪਗ੍ਰੇਡੇਸ਼ਨ ਅਤੇ ਚੌੜੀ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਕਰੀਬ 4.60 ਕਿਲੋਮੀਟਰ ਦੇ ਇਸ ਪ੍ਰੋਜੈਕਟ ਨੂੰ 2.41 ਕਰੋੜ ਰੁਪਏ ਦੀ ਲਾਗਤ ਨਾਲ 18 ਫੁੱਟ ਚੌੜਾਈ ਤੱਕ ਨਵੀਨੀਕਰਨ ਅਤੇ ਅਪਗ੍ਰੇਡ ਕੀਤਾ ਜਾਵੇਗਾ।

ਇਹ ਮਹੱਤਵਪੂਰਨ ਲਿੰਕ ਸੜਕ ਸਰਸੀਣੀ, ਟਿਵਾਣਾ, ਖਜੂਰ ਮੰਡੀ, ਸਾਧਾਪੁਰ ਅਤੇ ਡੰਗਡੇਹਰਾ ਦੇ ਲੋਕਾਂ ਲਈ ਰਾਜਪੁਰਾ ਅਤੇ ਪਟਿਆਲਾ ਤੱਕ ਵੀ ਸਿੱਧੀ ਅਤੇ ਮੁਸ਼ਕਲ ਰਹਿਤ ਪਹੁੰਚ ਨੂੰ ਸੌਖਾ ਬਣਾਏਗੀ, ਕਿਉਂਕਿ ਇਹ ਸੜਕ ਰਾਜਪੁਰਾ-ਪਟਿਆਲਾ ਹਾਈਵੇ ਨਾਲ ਅੱਗੇ ਜੁੜਦੀ ਹੈ। ਪਹਿਲਾਂ, ਇਹ ਸੜ੍ਹਕ ਸਿਰਫ਼ 10 ਫੁੱਟ ਚੌੜੀ ਸੀ ਅਤੇ ਹੜ੍ਹਾਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ। 18 ਫੁੱਟ ਚੌੜੀ ਹੋਣ ਨਾਲ, ਆਵਾਜਾਈ ਬਹੁਤ ਸੁਚਾਰੂ ਹੋ ਜਾਵੇਗੀ।
ਇਸ ਮੌਕੇ ਬੋਲਦਿਆਂ, ਵਿਧਾਇਕ ਰੰਧਾਵਾ ਨੇ ਕਿਹਾ ਕਿ ਇਹ ਪ੍ਰੋਜੈਕਟ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੰਤੁਲਿਤ ਅਤੇ ਯੋਜਨਾਬੱਧ ਵਿਕਾਸ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ, ਉਨ੍ਹਾਂ ਨੇ ਇਸ ਮਹੱਤਵਪੂਰਨ ਸੜ੍ਹਕ ਨੂੰ ਅਪਗ੍ਰੇਡ ਕਰਨ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਜਿਸ ਨਾਲ ਹੁਣ ਰੋਜ਼ਾਨਾ ਹਜ਼ਾਰਾਂ ਰਾਹੀਆਂ ਨੂੰ ਲਾਭ ਹੋਵੇਗਾ।
ਭਵਿੱਖ ਦੀਆਂ ਯੋਜਨਾਵਾਂ ਬਾਰੇ ਦੱਸਦੇ ਹੋਏ, ਵਿਧਾਇਕ ਰੰਧਾਵਾ ਨੇ ਐਲਾਨ ਕੀਤਾ ਕਿ ਟਿਵਾਣਾ ਪਿੰਡ ਵਿਖੇ ਘੱਗਰ ਨਦੀ 'ਤੇ 100 ਮੀਟਰ ਦਾ ਸਟੀਲ ਪੁਲ ਕਰੀਬ ਅੱਠ ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਡਿਜ਼ਾਈਨ ਕੀਤਾ ਜਾ ਚੁੱਕਾ ਹੈ। ਟੈਂਡਰਿੰਗ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋ ਜਾਵੇਗੀ ਤਾਂ ਜੋ ਜਲਦੀ ਤੋਂ ਜਲਦੀ ਕੰਮ ਸ਼ੁਰੂ ਹੋ ਸਕੇ, ਜਿਸ ਨਾਲ ਜਨਤਾ ਨੂੰ ਬੇਹਤਰ ਅਤੇ ਸੁਰੱਖਿਅਤ ਰਸਤਾ ਮਿਲ ਸਕੇ।
ਇਸ ਮੌਕੇ, ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ, ਪੰਚ, ਸਰਪੰਚ, ਬਲਾਕ ਪ੍ਰਧਾਨ, ਚੇਅਰਮੈਨ ਮਾਰਕੀਟ ਕਮੇਟੀ ਡੇਰਾਬੱਸੀ ਅਤੇ ਆਮ ਆਦਮੀ ਪਾਰਟੀ ਦੇ ਮੈਂਬਰ, ਨੀਂਹ ਪੱਥਰ ਸਮਾਰੋਹ ਵਿੱਚ ਸ਼ਾਮਲ ਹੋਏ ਅਤੇ ਇਸ ਪਹਿਲਕਦਮੀ ਦਾ ਬਹੁਤ ਉਤਸ਼ਾਹ ਨਾਲ ਸਵਾਗਤ ਕੀਤਾ।