ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ 'ਚ ਪਿਛਲੇ ਸਾਲ ਨਾਲੋਂ 72 ਫ਼ੀਸਦ ਆਈ ਕਮੀ : ਪ੍ਰੀਤੀ ਯਾਦਵ

ਪਟਿਆਲਾ, 1 ਜਨਵਰੀ- ਪਟਿਆਲਾ ਜ਼ਿਲ੍ਹੇ ਅੰਦਰ ਸਾਲ 2024 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 72 ਫ਼ੀਸਦੀ ਕਮੀ ਆਈ ਹੈ। ਇਹ ਦਾਅਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹੇ ਅੰਦਰ ਲੰਘੇ ਵਰ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਅਹਿਮ ਭੂਮਿਕਾ ਨਿਭਾਉਣ ਵਾਲੇ ਵੱਖ-ਵੱਖ ਵਿਭਾਗਾਂ ਦੇ 26 ਨੋਡਲ ਅਫ਼ਸਰਾਂ ਅਤੇ 46 ਕਲਸਟਰ ਅਫ਼ਸਰਾਂ ਨੂੰ ਪ੍ਰਸ਼ੰਸਾ ਪੱਤਰਾਂ ਦੀ ਵੰਡ ਕਰਕੇ ਉਨ੍ਹਾਂ ਦਾ ਸਨਮਾਨ ਕਰਦਿਆਂ ਕੀਤਾ।

 ਉਨ੍ਹਾਂ ਦੱਸਿਆ ਕਿ ਸਾਲ 2023 ਵਿੱਚ ਜ਼ਿਲ੍ਹੇ ਅੰਦਰ 1870 ਮਾਮਲੇ ਖੇਤਾਂ ਵਿੱਚ ਪਰਾਲੀ ਸਾੜਨ ਦੇ ਸਾਹਮਣੇ ਆਏ ਸਨ। ਜਦਕਿ ਸਾਲ 2024 ਵਿੱਚ ਇਨ੍ਹਾਂ ਦੀ ਗਿਣਤੀ 525 ਹੀ ਦਰਜ ਕੀਤੀ ਗਈ ਹੈ ਜੋ ਕਿ 72 ਫ਼ੀਸਦੀ ਘੱਟ ਬਣਦੀ ਹੈ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਨੋਡਲ ਅਫ਼ਸਰਾਂ ਅਤੇ ਕਲੱਸਟਰ ਅਫ਼ਸਰਾਂ ਨੇ ਇਕੱਲੇ ਪਟਿਆਲਾ ਜ਼ਿਲ੍ਹੇ ਦੇ ਵਾਤਾਵਰਣ ਨੂੰ ਹੀ ਨਹੀਂ ਬਚਾਇਆ ਸਗੋਂ ਇਨ੍ਹਾਂ ਨੇ ਸਮਰਪਣ ਭਾਵਨਾ ਅਤੇ ਦ੍ਰਿੜਤਾ ਨਾਲ ਕੰਮ ਕਰਕੇ ਕਿਸਾਨਾਂ ਦੀ ਵੀ ਮਦਦ ਕੀਤੀ ਹੈ। 
ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਅਗਲੀ ਵਾਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਦਾ ਕੋਈ ਵੀ ਮਾਮਲਾ ਨਾ ਆਵੇ ਅਤੇ ਸਾਰੇ ਕਿਸਾਨ ਆਪਣੀ ਜ਼ਮੀਨ ਅਤੇ ਵਾਤਾਵਰਣ ਦੀ ਸੰਭਾਲ ਕਰਦੇ ਹੋਏ ਪਰਾਲੀ ਨੂੰ ਇਨਸੀਟੂ ਅਤੇ ਐਕਸ-ਸੀਟੂ ਢੰਗਾਂ ਨਾਲ ਸੰਭਾਲਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਗੁਰਕਰਨ ਸਿੰਘ, ਐਸ.ਡੀ.ਓ. ਮੋਹਿਤ ਸਿੰਗਲਾ ਅਤੇ ਵੱਖ-ਵੱਖ ਵਿਭਾਗਾਂ ਦੇ ਨੋਡਲ ਅਤੇ ਕਲਸਟਰ ਅਫ਼ਸਰ ਮੌਜੂਦ ਸਨ।