ਸੀ.ਜੀ.ਸੀ. ਝੰਜੇੜੀ ਮੁਹਾਲੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਕਰਵਾਏ

ਐਸ.ਏ.ਐਸ. ਨਗਰ- ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਦੇ ਝੰਜੇੜੀ ਕੈਂਪਸ ਵੱਲੋਂ ਆਪਣੇ 14ਵੇਂ ਸਥਾਪਨਾ ਦਿਵਸ ਅਤੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸਰਬੱਤ ਦੇ ਭਲੇ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਕੈਂਪਸ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ।

ਇਸ ਮੌਕੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਅਤੇ ਐਮ.ਡੀ. ਅਰਸ਼ ਧਾਲੀਵਾਲ ਨੇ ਸਮੂਹ ਸਟਾਫ ਨਾਲ ਪਿਤਾ ਪਰਮੇਸ਼ਰ ਦੇ ਚਰਨਾਂ ਵਿੱਚ ਅਰਦਾਸ ਕਰਦੇ ਹੋਏ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ। ਰਾਗੀ ਸਿੰਘਾਂ ਦੇ ਨਾਲ-ਨਾਲ ਸੀ.ਜੀ.ਸੀ. ਦੇ ਵਿਦਿਆਰਥੀਆਂ ਨੇ ਵੀ ਰਸਮੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਤੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਸ਼ੁਭ ਕੰਮ ਦੀ ਸ਼ੁਰੂਆਤ ਉਸ ਪਿਤਾ ਪਰਮੇਸ਼ਰ ਦੇ ਸ਼ੁਕਰਾਨੇ ਅਤੇ ਅਰਦਾਸ ਨਾਲ ਕੀਤੀ ਜਾਂਦੀ ਹੈ। ਇਸ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਵੀ ਵਿਦਿਆਰਥੀਆਂ ਨੂੰ ਇਹੀ ਸਿੱਖਿਆ ਦਿੱਤੀ ਜਾ ਰਹੀ ਹੈ ਕਿ ਪ੍ਰਮਾਤਮਾ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਗਿਆ ਕੰਮ ਸਦਾ ਵਧੀਆ ਢੰਗ ਨਾਲ ਨੇਪਰੇ ਚੜ੍ਹਦਾ ਹੈ।
ਐਮ.ਡੀ. ਅਰਸ਼ ਧਾਲੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਤਕਨੀਕੀ ਗਿਆਨ ਹਾਸਲ ਕਰਨ ਦੇ ਨਾਲ-ਨਾਲ ਆਪਣੇ ਅੰਦਰ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪ੍ਰਮਾਤਮਾ ਦਾ ਸਿਮਰਨ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਇਕਾਗਰਤਾ ਅਤੇ ਮਨ ਦੀ ਸ਼ਾਂਤੀ ਪ੍ਰਾਪਤ ਕਰਨ ਦਾ ਇੱਕ ਵਧੀਆ ਤਰੀਕਾ ਹੈ, ਤਾਂ ਜੋ ਮਨ ਦੀਆਂ ਅਸ਼ੁੱਧੀਆਂ ਦੂਰ ਹੋਣ ਨਾਲ ਆਪਣੇ ਆਪ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।