
ਪਿੰਡ ਨਗਲਾ ਵਿੱਚ ਕੈਂਪ ਲਗਾਉਣ ਪਹੁੰਚੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਭਾਜਪਾ ਆਗੂਆਂ ਨੂੰ ਪੁਲੀਸ ਨੇ ਚੁੱਕਿਆ ਭਾਜਪਾ ਵੱਲੋਂ ਮਾਨ ਸਰਕਾਰ ਖਿਲਾਫ ਨਾਹਰੇਬਾਜੀ, ਬੱਸਾਂ ਵਿੱਚ ਭਰ ਕੇ ਲੈ ਗਈ ਪੁਲੀਸ
ਐਸ ਏ ਐਸ ਨਗਰ, 21 ਅਗਸਤ- ‘ਭਾਜਪਾ ਦੇ ਸੇਵਾਦਾਰ, ਤੁਹਾਡੇ ਦੁਆਰ’ ਕੈਂਪ ਲਗਾਉਣ ਲਈ ਆਪਣੇ ਸਾਥੀਆਂ ਸਮੇਤ ਪਿੰਡ ਨਗਲਾ ਜਾ ਰਹੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ ਅਤੇ ਹੋਰਨਾਂ ਭਾਜਪਾ ਆਗੂਆਂ ਨੂੰ ਪੁਲੀਸ ਵੱਲੋਂ ਹਿਰਾਸਤ ਵਿੱਚ ਲੈ ਲਿਆ।
ਐਸ ਏ ਐਸ ਨਗਰ, 21 ਅਗਸਤ- ‘ਭਾਜਪਾ ਦੇ ਸੇਵਾਦਾਰ, ਤੁਹਾਡੇ ਦੁਆਰ’ ਕੈਂਪ ਲਗਾਉਣ ਲਈ ਆਪਣੇ ਸਾਥੀਆਂ ਸਮੇਤ ਪਿੰਡ ਨਗਲਾ ਜਾ ਰਹੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ ਅਤੇ ਹੋਰਨਾਂ ਭਾਜਪਾ ਆਗੂਆਂ ਨੂੰ ਪੁਲੀਸ ਵੱਲੋਂ ਹਿਰਾਸਤ ਵਿੱਚ ਲੈ ਲਿਆ।
ਐਸ ਪੀ ਸ੍ਰੀ ਰਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲੀਸ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਬੱਸਾਂ ਵਿੱਚ ਭਰ ਕੇ ਲੈ ਗਈ। ਪੁਲੀਸ ਵੱਲੋਂ ਭਾਜਪਾ ਆਗੂਆਂ ਨੂੰ ਜੀਰਕਪੁਰ ਥਾਣੇ ਲਿਜਾਇਆ ਗਿਆ, ਜਿਥੇ ਉਹਨਾਂ ਨੂੰ ਰਿਹਾ ਕਰ ਦਿੱਤਾ ਗਿਆ। ਇਸ ਮੌਕੇ ਸ੍ਰੀ ਵਸ਼ਿਸ਼ਟ ਅਤੇ ਹੋਰਨਾਂ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਜਬਰਦਸਤ ਨਾਹਰੇਬਾਜੀ ਕੀਤੀ ਗਈ।
ਇਸ ਮੌਕੇ ਸ੍ਰੀ ਵਸ਼ਿਸ਼ਟ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਡਰੀ ਹੋਈ ਹੈ ਅਤੇ ਭਾਜਪਾ ਆਗੂਆਂ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਮੋਦੀ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਲਈ ਆਨਲਾਈਨ ਰਜਿਸਟਰ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜਬਰੀ ਬੰਦ ਕਰਵਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਸਰਕਾਰ ਦੀਆਂ ਹਿਦਾਇਤਾਂ ’ਤੇ ਪੁਲੀਸ ਵੱਲੋਂ ਕਿਸੇ ਨੂੰ ਪਿੰਡ ਵਿੱਚ ਨਹੀਂ ਜਾਣ ਦਿੱਤਾ ਜਾ ਰਿਹਾ ਅਤੇ ਉਹਨਾਂ ਨੂੰ ਵੀ ਪਿੰਡ ਤੋਂ ਇੱਕ ਕਿਲੋਮੀਟਰ ਪਹਿਲਾਂ ਰੋਕ ਲਿਆ ਗਿਆ ਹੈ।
ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਦੀ ਜਨਤਾ ਨੂੰ ਮੋਦੀ ਸਰਕਾਰ ਦੀਆਂ ਸਕੀਮਾਂ ਦਾ ਫਾਇਦਾ ਲੈਣ ਤੋਂ ਰੋਕਿਆ ਜਾ ਰਿਹਾ ਹੈ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਪੰਜਾਬ ਦੀ ਜਨਤਾ ਇਸਦਾ ਜਵਾਬ ਦੇਵੇਗੀ।
