ਮੁਹਾਲੀ ਪੁਲੀਸ ਵੱਲੋਂ 5 ਕਿਲੋ ਭੁੱਕੀ ਅਤੇ 1 ਲੱਖ ਰੁਪਏ ਡਰੱਗ ਮਨੀ ਸਮੇਤ ਮੁਲਜ਼ਮ ਕਾਬੂ
ਐਸ.ਏ.ਐਸ. ਨਗਰ, 28 ਜੂਨ- ਮੁਹਾਲੀ ਪੁਲੀਸ ਨੇ 5 ਕਿਲੋ ਭੁੱਕੀ ਅਤੇ 1 ਲੱਖ ਰੁਪਏ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਿਟੀ 2 ਸ੍ਰੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਪੁਲੀਸ ਵੱਲੋਂ ਐਸ.ਐਸ.ਪੀ. ਸ੍ਰੀ ਹਰਮਨਦੀਪ ਸਿੰਘ ਹੰਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਨੂੰ ਥਾਣਾ ਸੋਹਾਣਾ ਦੇ ਮੁੱਖ ਅਫਸਰ ਇੰਸ. ਅਮਨਦੀਪ ਸਿੰਘ ਦੀ ਅਗਵਾਈ ਹੇਠ ਥਾਣੇਦਾਰ ਤਲਵਿੰਦਰ ਸਿੰਘ ਵੱਲੋਂ ਪੁਲੀਸ ਪਾਰਟੀ ਦੇ ਨਾਲ ਗਸ਼ਤ ਦੌਰਾਨ ਸਮਾਜ ਵਿਰੋਧੀ ਅਨਸਰਾਂ ਦੀ ਜਾਂਚ ਲਈ ਸੈਕਟਰ 78-79 ਦੀਆਂ ਲਾਈਟਾਂ ਨੇੜੇ ਲਗਾਏ ਨਾਕੇ ਦੌਰਾਨ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਇੱਕ ਕਾਲੇ ਰੰਗ ਦੀ ਸਕੋਡਾ ਗੱਡੀ ’ਤੇ ਆ ਰਿਹਾ ਸੀ ਅਤੇ ਪੁਲੀਸ ਪਾਰਟੀ ਨੂੰ ਦੇਖ ਕੇ ਉਸ ਨੇ ਇੱਕਦਮ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ ਤਾਂ ਗੱਡੀ ਨੂੰ ਰੋਕ ਕੇ ਚੈਕ ਕੀਤਾ।
ਡਰਾਇਵਰ ਨੇ ਪੁੱਛਣ ’ਤੇ ਆਪਣਾ ਨਾਮ ਗੁਰਪ੍ਰੀਤ ਸਿੰਘ ਵਾਸੀ ਪੁਆਲਾ ਥਾਣਾ ਬਡਾਲੀ ਆਲਾ ਸਿੰਘ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੱਸਿਆ ਅਤੇ ਗੱਡੀ ਨੂੰ ਚੈਕ ਕਰਨ ’ਤੇ ਗੱਡੀ ਦੀ ਡਿੱਗੀ ਵਿੱਚੋਂ ਇੱਕ ਥੈਲੇ ਵਿੱਚੋਂ 5 ਕਿਲੋ ਭੁੱਕੀ ਬਰਾਮਦ ਹੋਈ ਅਤੇ ਡੈਸ਼ਬੋਰਡ ਵਿੱਚੋਂ 1 ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਦੇ ਖਿਲਾਫ਼ ਐਨ.ਡੀ.ਪੀ.ਐਸ. ਐਕਟ ਦੀ ਧਾਰਾ 15, 61, 85 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।