
ਨਸ਼ਾ ਬਰਬਾਦੀ ਦਾ ਕਾਰਨ ਬਣਦਾ ਹੈ- ਚਮਨ ਸਿੰਘ
ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ , ਪਿੰਡ ਕੁਲਾਮ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਬਲਜੀਤ ਸਿੰਘ(ਸਰਪੰਚ) ਵਲੋਂ ਕੀਤੀ ਗਈ।
ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ , ਪਿੰਡ ਕੁਲਾਮ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਬਲਜੀਤ ਸਿੰਘ(ਸਰਪੰਚ) ਵਲੋਂ ਕੀਤੀ ਗਈ।
ਸ. ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਭ ਤੋਂ ਪਹਿਲ ਉਨਾ ਨੇ “ਯੁੱਧ ਨਸ਼ਿਆਂ ਵਿਰੁੱਧ” ਵਿਸ਼ੇ ਤੇ ਚਰਚਾ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਪੂਰਾ ਭਾਰਤ ਨਸ਼ਿਆਂ ਦੀ ਲਪੇਟ ਵਿੱਚ ਆਇਆ ਹੋਇਆ ਹੈ ਜਿਸ ਵਿੱਚ ਹੁਣ ਛੋਟੇ ਬੱਚੇ ਅਤੇ ਲੜਕੀਆਂ ਵੀ ਨਸ਼ੇ ਦੀ ਗ੍ਰਿਫਤ ਵਿੱਚ ਆ ਰਹੀਆਂ ਹਨ।
ਇਸ ਕਰਕੇ ਸਰਕਾਰਾਂ ਨੇ ਵੀ ਆਪਣਾ ਪੂਰਾ ਜੋਰ ਲਗਾਇਆ ਹੈ ਕਿ ਨਸ਼ੇ ਨੂੰ ਦੇਸ਼ ਵਿੱਚੋਂ ਖਤਮ ਕਰੀਏ। ਸੋ ਆਪ ਸਭ ਨੂੰ ਆਪਣੇ ਬੱਚਿਆਂ ਤੇ ਖਾਸ ਧਿਆਨ ਦੇਣਾ ਚਾਹੀਦਾ ਹੈ ਕਿ ਬੱਚੇ ਕੀ ਕਰ ਰਹੇ ਹਨ। ਅੱਜ ਦੇ ਸਮੇਂ ਵਿੱਚ ਨੌਜਵਾਨ ਜਿਆਦਾ ਗਿਣਤੀ ਵਿੱਚ ਨਸ਼ੇ ਦੇ ਆਦੀ ਹੋ ਰਹੇ ਹਨ। ਜਿਸ ਨਾਲ ਨੌਜਵਾਨ ਅਤੇ ਉਨਾਂ ਦੇ ਮਾਤਾ ਪਿਤਾ ਮਾਨਸਿਕ ਤੌਰ ਤੇ ਰੋਗੀ ਹੋ ਰਹੇ ਹਨ।
ਇਨਾ ਸਮੱਸਿਆ ਵਿੱਚੋ ਨਿਕਲਣ ਲਈ ਉਹ ਹੋਰ ਨਸ਼ੇ ਦਾ ਸੇਵਨ ਕਰਦੇ ਹਨ, ਜਿਸ ਨਾਲ ਉਨਾ ਨੂੰ ਨਸ਼ੇ ਦੀ ਗ੍ਰਿਫਤ ਵਿੱਚੋਂ ਨਿਕਲਣਾ ਬਹੁਤ ਹੀ ਮੁਸ਼ਕਿਲ ਹੋ ਜਂਦਾ ਹੈ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੀ ਨੌਜਵਾਨ ਪੀੜ੍ਹੀ ਨੂੰ ਆਪਣੇ ਗੁਰੂਆਂ, ਪੀਰਾਂ, ਸ਼ਹੀਦ ਯੋਧਿਆਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਨਾਲ ਜੋੜਨਾ ਚਾਹੀਦਾ ਹੈ, ਤਾਂ ਕਿ ਨੌਜਵਾਨ ਇਨ੍ਹਾਂ ਦੀਆਂ ਜੀਵਨੀਆਂ ਪੜ੍ਹਕੇ ਸੇਧ ਲੈ ਸਕਣ।
ਕਮਲਜੀਤ ਕੌਰ (ਕੌਂਸਲਰ) ਨੇ ਸੈਂਟਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਆਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ ਇਲਾਜ ਕਰਵਾ ਸਕਦਾ ਹੈ, ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ ,ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ।
ਇਸ ਮੌਕੇ ਤੇ ਸ਼੍ਰੀ ਬਲਜੀਤ ਸਿੰਘ(ਸਰਪੰਚ) ਨੇ ਪਿੰਡ ਵਾਸੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ। ਉਨਾ ਨੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਨਸ਼ਾ ਵਿਰੋਧੀ ਜਾਗਰੂਕਤਾ ਕੈੰਪ ਲਗਵਾਉਦੇ ਰਹਿਣਗੇ। ਇਸ ਮੌਕ ਤੇ ਰਾਜਵਿੰਦਰ ਕੌਰ(ਆਗਣਵਾੜੀ ਵਰਕਰ), ਸੁਖਵਿੰਦਰ ਕੌਰ(ਆਂਗਣਵਾੜੀ ਵਰਕਰ), ਵਿਸ਼ਾਲੀ(ਆਗਣਵਾੜੀ ਹੈਲਪਰ), ਰਾਣੀ(ਆਗਣਵਾੜੀ ਹੈਲਪਰ), ਜਗਦੀਸ਼ ਕੌਰ(ਆਗਣਵਾੜੀ ਹੈਲਪਰ), ਬਲਜੀਤ (ਸਾਬਕਾ ਸਰਪੰਚ), ਅਮਨਦੀਪ ਕੌਰ, ਮਦਨ ਲਾਲ(ਪੰਚ) , ਹੰਸ ਰਾਜ, ਬਲਜੀਤ ਕੌਰ, ਛਿੰਦੋ(ਪੰਚਾਇਤ ਮੈਂਬਰ) ਅਤੇ ਹੋਰ ਪਿੰਡ ਵਾਸੀ ਹਾਜਿਰ ਸਨ।
