ਨੇਤਰਦਾਨ ਸਬੰਧੀ ਰੋਟਰੀ ਆਈ ਬੈਂਕ ਅਤੇ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਰਮਿਆਨ ‘ਐੱਮ.ਓ.ਯੂ.’ ਸਾਈਨ

ਗੜ੍ਹਸ਼ੰਕਰ- ਨੇਤਰਦਾਨ ਮੁਹਿੰਮ ਚਲਾਉਣ ਵਾਲੀ ਸੰਸਥਾ ਰੋਟਰੀ ਆਈ ਬੈਂਕ ਅਤੇ ਕੋਰਨੀਅਲ ਟਰਾਂਸਪਲਾਂਟ ਸੁਸਾਇਟੀ ਹੁਸ਼ਿਆਰਪੁਰ ਅਤੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਰਮਿਆਨ ਨੇਤਰਦਾਨ ਸਬੰਧੀ ਜਾਗਰੂਕਤਾ ਲਿਆਉਣ ਅਤੇ ਨੇਤਰਦਾਨ ਮੁਹਿੰਮ ਨੂੰ ਸਫ਼ਲ ਬਣਾਉਣ ਦੇ ਮੰਤਵ ਨਾਲ ‘ਐੱਮ.ਓ.ਯੂ.’ ਸਾਈਨ ਹੋਇਆ ਹੈ।

ਇਸ ਸਬੰਧੀ ਕਾਲਜ ਦੇ ਐੱਨ.ਐਸ.ਐੱਸ. ਯੂਨਿਟ ਵਲੋਂ ਕਰਵਾਏ ਸਮਾਗਮ ਦੌਰਾਨ ਐੱਮ.ਓ.ਯੂ. ਸਾਈਨ ਕਰਦਿਆਂ ਰੋਟਰੀ ਆਈ ਬੈਂਕ ਅਤੇ ਕੋਰਨੀਅਲ ਟਰਾਂਸਪਲਾਂਟ ਸੁਸਾਇਟੀ ਦੇ ਚੇਅਰਮੈਨ ਜੇ.ਬੀ. ਬਹਿਲ ਅਤੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ‘ਐੱਮ.ਓ.ਯੂ.’ ਨੂੰ ਇਤਿਹਾਸਕ ਦੱਸਦੇ ਹੋਏ ਕਿਹਾ ਕਿ ਇਲਾਕੇ ਦੇ ਲੋਕਾਂ ਅਤੇ ਵਿਦਿਆਰਥੀਆਂ ਵਿਚ ਨੇਤਰਦਾਨ ਮੁਹਿੰਮ ਨੂੰ ਸਫ਼ਲ ਬਣਾਇਆ ਜਾਵੇਗਾ। 
ਇਸ ਮੌਕੇ ਚੇਅਰਮੈਨ ਜੇ.ਬੀ. ਬਹਿਲ ਨੇ ਨੇਤਰਦਾਨ ਮੁਹਿੰਮ ’ਤੇ ਚਾਨਣਾ ਪਾਇਆ। ਸੁਸਾਇਟੀ ਦੀ ਬਾਡੀ ਡੋਨੇਸ਼ਨ ਕਮੇਟੀ ਦੇ ਚੇਅਰਮੈਨ ਡਾ. ਤਰਸੇਮ ਸਿੰਘ ਨੇ ਨੇਤਰਦਾਨ ਪ੍ਰਕਿਰਿਆ ’ਤੇ ਚਾਨਣਾ ਪਾਇਆ। 
ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥੀਆਂ ਨੂੰ ਨੇਤਰਦਾਨ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਦਿਆਂ ਖੁੱਦ ਨੇਤਰਦਾਨ ਦਾ ਪ੍ਰਣ ਪੱਤਰ ਭਰਿਆ ਜਿਨ੍ਹਾਂ ਤੋਂ ਪ੍ਰੇਰਨਾ ਲੈਂਦੇ ਹੋਏ ਪ੍ਰੋ. ਕੰਵਲਜੀਤ ਕੌਰ, 50 ਦੇ ਕਰੀਬ ਐੱਨ.ਐੱਨ.ਐੱਸ. ਵਲੰਟੀਅਰਾਂ ਅਤੇ ਵਿਦਿਆਰਥੀਆਂ ਨੇ ਮਰਨ ਉਪਰੰਤ ਨੇਤਰਦਾਨ ਕਰਨ ਦੇ ਪ੍ਰਣ ਪੱਤਰ ਭਰੇ ਜਿਨ੍ਹਾਂ ਨੂੰ ਸੁਸਾਇਟੀ ਵਲੋਂ ਸਰਟੀਫਿਕੇਟ ਤਕਸੀਮ ਕੀਤੇ ਗਏ। 
ਸਮਾਗਮ ਦੌਰਾਨ ਡਾ. ਲਖਵਿੰਦਰ ਬਿਲੜੋਂ, ਹਰੀਕ੍ਰਿਸ਼ਨ ਗੰਗੜ, ਜਸਵੀਰ ਕੰਵਰ, ਰਿਟਾ. ਪ੍ਰੋ. ਦਲਜੀਤ ਸਿੰਘ, ਪ੍ਰੋ. ਰਾਜੀਵ ਸ਼ਰਮਾ, ਕ੍ਰਿਸ਼ਨ ਗੋਪਾਲ, ਕਾਲਜ ਦੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰ ਡਾ. ਅਰਵਿੰਦਰ ਸਿੰਘ ਅਰੋੜਾ, ਡਾ. ਅਰਵਿੰਦਰ ਕੌਰ, ਡਾ. ਸੰਘਾ ਗੁਰਬਖਸ਼ ਕੌਰ, ਪ੍ਰੋ. ਕੰਵਲਜੀਤ ਕੌਰ, ਐੱਨ.ਐੱਸ.ਐੱਸ. ਵਲੰਟੀਅਰ ਤੇ ਵਿਦਿਆਰਥੀ ਹਾਜ਼ਰ ਹੋਏ।