ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਆਉਣ ‘ਤੇ ਐੱਮਐੱਸਸੀ ਕੈਮਿਸਟਰੀ ਦੀਆਂ ਵਿਦਿਆਰਥਣਾਂ ਸਨਮਾਨਿਤ
ਮਾਹਿਲਪੁਰ, 11 ਮਾਰਚ- ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚੱਲਦੇ ਕੋਰਸ ਐੱਮਐੱਸਸੀ ਕੈਮਿਸਟਰੀ ਦੇ ਤੀਜਾ ਸਮੈਸਟਰ ਦੀਆਂ ਦੋ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ , ਚੰਡੀਗੜ੍ਹ ਦੀ ਮੈਰਿਟ ਸੂਚੀ ਵਿੱਚ 421-421 ਅੰਕਾਂ ਨਾਲ ਚੌਥਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਸਬੰਧੀ ਅੱਜ ਉਕਤ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਸਬੰਧੀ ਇਕ ਸਮਾਰੋਹ ਕਾਲਜ ਦੇ ਪਿ੍ਰੰਸੀਪਲ ਡਾ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਵਿਭਾਗ ਦੇ ਮੁੱਖੀ ਡਾ ਵਿਕਰਾਂਤ ਰਾਣਾ ਨੇ ਦੱਸਿਆ ਕਿ ਐੱਮਐੱਸਸੀ ਕੈਮਿਸਟਰੀ ਦੇ ਤੀਜਾ ਸਮੈਸਟਰ ਦੀਆਂ ਵਿਦਿਆਰਥਣਾਂ ਆਯੂਸ਼ੀ ਸ਼ਰਮਾ ਅਤੇ ਨਵਜੋਤ ਦੋਵਾਂ ਨੇ ਬਰਾਬਰ 84.2 ਫੀਸਦੀ ਅੰਕ ਹਾਸਿਲ ਕਰਕੇ ਯੂਨੀਵਰਸਿਟੀ ਦੀ ਮੈਰਿਟ ਵਿੱਚ ਚੌਥਾ ਅਤੇ ਕਾਲਜ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਵਿਦਿਆਰਥਣ ਕੋਮਲ ਨੇ 77.2 ਫੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਦੂਜਾ ਅਤੇ ਸਿਮਰਨ ਰਾਣਾ ਨੇ 72 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਪਿ੍ਰੰਸੀਪਲ ਸਮੇਤ ਵਿਭਾਗ ਦੇ ਅਧਿਆਪਕਾਂ ਡਾ ਵਿਕਰਾਂਤ ਰਾਣਾ, ਪ੍ਰੋ ਰੋਹਿਤ ਪੁਰੀ, ਡਾ ਪੂਜਾ ਬੇਦੀ, ਪ੍ਰੋ ਗਣੇਸ਼ ਖੰਨਾ, ਪ੍ਰੋ ਰਾਜਬੀਰ. ਪ੍ਰੋ ਹਰੀਪਿ੍ਰਆ ਅਤੇ ਪ੍ਰੋ ਸ਼ੀਤਲ ਨੇ ਵੀ ਉਕਤ ਵਿਦਿਆਰਥਣਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੋ ਹੋਰ ਮਿਹਨਤ ਲਈ ਪ੍ਰੇਰਿਤ ਕੀਤਾ।