ਨਗਰ ਨਿਗਮ ਨੇ ਚਲਾਈ 'ਸਫ਼ਾਈ ਅਪਣਾਓ, ਬਿਮਾਰੀ ਭਜਾਓ' ਮੁਹਿੰਮ
ਹੁਸ਼ਿਆਰਪੁਰ- ਸਥਾਨਕ ਸਰਕਾਰਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਜੋਤੀ ਬਾਲਾ ਮੱਟੂ ਅਤੇ ਜੁਆਇੰਟ ਕਮਿਸ਼ਨਰ ਸੰਦੀਪ ਤਿਵਾੜੀ ਦੇ ਆਦੇਸ਼ਾਂ 'ਤੇ ਹੈਲਥ ਸ਼ਾਖਾ ਦੇ ਸੀ.ਐਸ.ਓ ਦੀਪਕ ਕੁਮਾਰ ਤੇ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨਾਹਰ ਦੀ ਅਗਵਾਈ ਵਿਚ 'ਸਫ਼ਾਈ ਅਪਣਾਓ, ਬਿਮਾਰੀ ਭਜਾਓ' ਮੁਹਿੰਮ ਚਲਾਈ ਗਈ ਹੈ।

ਇਸ ਸਬੰਧੀ ਕਮਿਸ਼ਨਰ ਨਗਰ ਨਿਗਮ ਜੋਤੀ ਬਾਲਾ ਮੱਟ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਹਿੰਮ ਵਿਚ ਨਗਰ ਨਿਗਮ ਨੂੰ ਸਹਿਯੋਗ ਦੇਣ, ਕਿਉਂਕਿ ਸ਼ਹਿਰ ਵਾਸੀਆਂ ਦੀ ਮਦਦ ਸਦਕਾ ਹੀ ਇਸ ਮਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਸਫ਼ਾਈ ਕਰਵਾਈ ਜਾਣੀ ਹੈ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਬਰਸ਼ਾਤੀ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੇ ਘਰਾ ਦੇ ਵਿਚ ਕੂਲਰਾਂ, ਟੁੱਟੇ ਗਮਲਿਆਂ, ਪੁਰਾਣੇ ਕਬਾੜ ਆਦਿ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਜਾਨਵਰਾਂ ਦੇ ਪੀਣ ਵਾਲੇ ਪਾਣੀ ਦੇ ਭਾਡਿਆਂ ਨੂੰ ਰੋਜ਼ਾਨਾ ਸਾਫ਼ ਕੀਤਾ ਜਾਵੇ ਅਤੇ ਆਲੇ-ਦੁਆਲੇ ਦੀ ਸਾਫ-ਸਫਾਈ ਦਾ ਵਿਸ਼ੇਸ ਖਿਆਲ ਰੱਖਿਆ ਜਾਵੇ। ਇਸ ਤੋਂ ਇਲਾਵਾ ਆਪਣੇ ਘਰਾ ਵਿਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਸਵੱਛਵੀਰ ਨੂੰ ਵੱਖਰਾ ਹੀ ਦੇਣ।
ਪਲਾਸਟਿਕ, ਥਰਮੋਕੋਲ ਅਤੇ ਪਲਾਸਟਿਕ ਦੇ ਲਿਫਾਫਿਆਂ ਆਦਿ ਦੀ ਵਰਤੋ ਨਾ ਕੀਤੀ ਜਾਵੇ। ਸੜਕਾ 'ਤੇ ਕੂੜਾ ਨਾ ਸੁੱਟਿਆ ਜਾਵੇ ਅਤੇ ਨਾ ਹੀ ਸਾੜਿਆ ਜਾਵੇ, ਕਿਉਂਕਿ ਇਹ ਸਿਹਤ ਅਤੇ ਵਾਤਾਵਰਨ ਲਈ ਬੁਹਤ ਹਾਨੀਕਾਰਕ ਹੈ। ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਆਪਣੇ ਸ਼ਹਿਰ ਨੂੰ ਸਿੰਗਲ ਯੂਜ਼ ਪਲਾਸਟਿਕ ਅਤੇ ਕੂੜਾ ਮੁਕਤ ਰੱਖਣ ਲਈ ਸਹਿਯੋਗ ਦੇਣਾ ਚਾਹੀਦਾ ਹੈ।