ਕੌਮੀ ਸਕੂਲ ਖੇਡਾਂ : ਬਾਸਕਟਬਾਲ (ਅੰਡਰ-19) ਵਿੱਚ ਪੰਜਾਬੀ ਗੱਭਰੂ ਅਤੇ ਮੁਟਿਆਰਾਂ ਬਣੀਆਂ ਚੈਂਪੀਅਨ

ਪਟਿਆਲਾ, 26 ਨਵੰਬਰ: 68ਵੀਆਂ ਕੌਮੀ ਸਕੂਲ ਖੇਡਾਂ ਦੇ ਬਾਸਕਟਬਾਲ ਅੰਡਰ-19 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਇੱਥੇ 20 ਤੋਂ 26 ਨਵੰਬਰ ਤਕ ਕਰਵਾਏ ਗਏ। ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਦੀ ਸਰਪ੍ਰਸਤੀ ਵਿੱਚ ਆਯੋਜਿਤ ਬਾਸਕਟਬਾਲ ਅੰਡਰ-19 ਲੜਕਿਆਂ ਦੇ ਟੂਰਨਾਮੈਂਟ ਦਾ ਫਾਈਨਲ ਮੈਚ ਪੰਜਾਬ ਅਤੇ ਰਾਜਸਥਾਨ ਵਿਚਕਾਰ ਖੇਡਿਆ ਗਿਆ। ਇਸ ਵਿੱਚ ਪੰਜਾਬ ਦੇ ਲੜਕਿਆਂ ਨੇ ਰਾਜਸਥਾਨ ਦੇ ਲੜਕਿਆਂ ਨੂੰ 70-46 ਅੰਕਾਂ ਨਾਲ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਕੇਰਲ ਨੇ ਚੰਡੀਗੜ੍ਹ ਨੂੰ 90-66 ਅੰਕਾਂ ਨਾਲ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਲੜਕੀਆਂ ਦਾ ਫਾਈਨਲ ਪੰਜਾਬ ਅਤੇ ਰਾਜਸਥਾਨ ਵਿਚਕਾਰ ਖੇਡਿਆ ਗਿਆ। ਇਸ ਵਿੱਚ ਪੰਜਾਬ ਦੀਆਂ ਲੜਕੀਆਂ ਨੇ ਰਾਜਸਥਾਨ ਦੀਆਂ ਲੜਕੀਆਂ ਨੂੰ 60-32 ਅੰਕਾਂ ਨਾਲ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਤਾਮਿਲਨਾਡੂ ਨੇ ਮਹਾਰਾਸ਼ਟਰ ਨੂੰ 52-41 ਅੰਕਾਂ ਨਾਲ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਰਾਜਸਥਾਨ ਲੜਕਿਆਂ ਅਤੇ ਲੜਕੀਆਂ ਦੋਵੇਂ ਪਾਸੇ ਰਨਰ ਅਪ ਰਿਹਾ।
 ਸੁਨੀਲ ਕੁਮਾਰ ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਖੇਡ ਸ਼ਾਖਾ ਅਤੇ ਹੋਰ ਵਿਸ਼ੇਸ਼ ਮਹਿਮਾਨਾਂ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਦੇ ਖਿਡਾਰੀਆਂ ਨੂੰ ਮੈਡਲ ਅਤੇ ਜੇਤੂ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਨੇ ਟੂਰਨਾਮੈਂਟ ਨੂੰ ਸਫਲਤਾਪੂਰਵਕ ਆਯੋਜਿਤ ਕਰਨ ਵਿੱਚ ਅਗਵਾਈ ਦੇਣ ਲਈ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਪ੍ਰਿੰਸੀਪਲਾਂ, ਹੈੱਡ ਮਾਸਟਰਾਂ, ਖੇਡ ਅਧਿਆਪਕਾਂ, ਖੇਡ ਵਿਭਾਗ ਵੱਲੋਂ ਡਿਊਟੀ ਨਿਭਾਉਣ ਵਾਲੇ ਬਾਸਕਟਬਾਲ ਕੋਚਾਂ ਅਤੇ ਹੋਰ ਡਿਊਟੀਆਂ ਨਿਭਾਉਣ ਵਾਲੇ ਅਧਿਆਪਕਾਂ ਅਤੇ ਸਹਿਯੋਗੀ ਕਰਮਚਾਰੀਆਂ ਦੀ ਪ੍ਰਸ਼ੰਸਾ  ਕੀਤੀ। 
ਅਜੀਤਪਾਲ ਗਿੱਲ ਆਬਜ਼ਰਵਰ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਨੇ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਵੱਲੋਂ ਟੂਰਨਾਮੈਂਟ ਦਾ ਸਮੁੱਚਾ ਪ੍ਰਬੰਧ ਵਧੀਆ ਰਿਹਾ। ਉਹਨਾਂ ਕਿਹਾ ਕਿ ਸਾਰੇ ਰਾਜਾਂ ਦੀਆਂ ਬਾਸਕਟਬਾਲ ਟੀਮਾਂ ਨੇ ਸਾਰੇ ਪ੍ਰਬੰਧਾਂ ਤੋਂ ਤਸੱਲੀ ਪ੍ਰਗਟਾਈ ਹੈ। ਸਮਾਪਨ ਸਮਾਰੋਹ ਸਮੇਂ ਸਕੰਸਸਸ ਸਨੌਰ ਨੇ ਸ਼ਬਦ ਅਤੇ ਲੋਕ ਨਾਚ, ਸਕੰਸਸਸ ਓਲਡ ਪੁਲਿਸ ਲਾਈਨ ਪਟਿਆਲਾ ਦੀਆਂ ਕੁੜੀਆਂ ਨੇ ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ਦੀ ਅਗਵਾਈ ਹੇਠ ਕੋਰੀਓਗ੍ਰਾਫੀ ਪੇਸ਼ ਕੀਤੀ।