ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਵਿਖੇ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ; ਐਨ ਐਸ ਐਸ ਦਾ ਇਕ ਦਿਨਾ ਵਿਸ਼ੇਸ਼ ਕੈਂਪ ਲਗਾਇਆ

ਹੁਸ਼ਿਆਰਪੁਰ- ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਲਲਿਤਾ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੀ ਅਗਵਾਈ ਹੇਠ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਵਿਖੇ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸਮਰਜੀਤ ਸਿੰਘ ਪ੍ਰੋਗਰਾਮ ਅਫਸਰ ਵੱਲੋਂ ਸਵੇਰ ਦੀ ਸਭਾ ਵਿੱਚ ਕੌਮੀ ਸੇਵਾ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ।

 ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ ਸਕੂਲ ਵਿੱਚ ਇੱਕ ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਵਿੱਚ 50 ਵਿਦਿਆਰਥੀਆਂ ਨੇ ਭਾਗ ਲਿਆ। ਸਕੂਲ ਮੁਖੀ ਪ੍ਰਿੰਸੀਪਲ ਸੰਜੀਵ ਕੁਮਾਰ ਵੱਲੋਂ ਕੈਂਪ ਦਾ ਉਦਘਾਟਨ ਕਰਦੇ ਹੋਏ ਵਿਦਿਆਰਥੀਆਂ ਨੂੰ ਦੇਸ਼ ਸੇਵਾ ਲਈ ਸਮਰਪਣ ਭਾਵ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। 
ਕੌਮੀ ਸੇਵਾ ਯੋਜਨਾ ਯੂਨਿਟ ਦੇ ਪ੍ਰੋਗਰਾਮ ਅਫਸਰ ਸਮਰਜੀਤ ਸਿੰਘ ਲੈਕਚਰਾਰ ਅੰਗਰੇਜ਼ੀ ਨੇ ਕੈਂਪ ਦੌਰਾਨ ਹੋਣ ਵਾਲੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਐਨਐਸਐਸ ਦਿਵਸ ਦੀ ਮਹੱਤਤਾ ਬਾਰੇ ਚਰਚਾ ਕੀਤੀ। ਲੈਕਚਰਰ ਸੁਖਜੀਤ ਸਿੰਘ ਵੱਲੋਂ ਕੈਂਪਰ ਵਿਦਿਆਰਥੀਆਂ ਨੂੰ ਸੇਵਾ ਦੇ ਸੰਕਲਪ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ।  
ਕੈਂਪ ਵਿੱਚ ਵਲੰਟਰੀਆਂ ਵੱਲੋਂ ਸਕੂਲ ਦੇ ਸੁੰਦਰੀਕਰਨ ਅਤੇ ਸਵੱਛਤਾ ਵਿੱਚ ਪੂਰੇ ਜੋਸ਼ੋ ਖਰੋਸ਼ ਨਾਲ ਯੋਗਦਾਨ ਪਾਇਆ ਗਿਆ।  ਕੈਂਪ ਵਿੱਚ ਸ਼ਾਮਿਲ ਵਲੰਟੀਅਰਾਂ ਵੱਲੋਂ ਦੇਸ਼ ਅਤੇ ਸਮਾਜ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ ਕੇ ਸ਼ਿਰਕਤ ਕਰਨ ਦਾ ਪ੍ਰਣ ਕੀਤਾ ਗਿਆ। 
ਇਸ ਮੌਕੇ ਲੈਕਚਰਾਰ ਬਜਿੰਦਰ ਸਿੰਘ, ਲੈਕਚਰਰ ਤਜਿੰਦਰ ਸਿੰਘ, ਮਹਿਲ ਸਿੰਘ ਅਤੇ ਹੋਰ ਅਧਿਆਪਕ ਹਾਜ਼ਰ ਸਨ।