ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਯੁਵਕ ਦਿਵਸ ਸੰਬੰਧੀ ਲੇਖ ਰਚਨਾ ਮੁਕਾਬਲੇ ਅਤੇ ਸਹੁੰ ਚੁੱਕ ਸਮਾਗਮ ਕਰਵਾਇਆ
ਗੜ੍ਹਸ਼ੰਕਰ- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ ਅਧੀਨ ਕਾਲਜ ਦੇ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਐਜ਼ੂਕੇਸ਼ਨ ਵਿਭਾਗ ਅਤੇ ਸੋਸੀਅਲ ਇੰਟਰਪਨੇਓਰਸ਼ਿਪ ਸਵੱਛਤਾ ਰੂਰਲ ਇੰਗੇਜਮੈਂਟ ਸੈੱਲ (ਸੈਸਰੈਕ) ਦੇ ਸਹਿਯੋਗ ਨਾਲ ਰਾਸ਼ਟਰੀ ਯੁਵਕ ਦਿਵਸ ’ਤੇ ਲੇਖ ਰਚਨਾ ਮੁਕਾਬਲਾ ਅਤੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ।

‘ਰਾਸ਼ਟਰ-ਨਿਰਮਾਣ ਵਿਚ ਯੁਵਾ ਪੀੜ੍ਹੀ ਦੀ ਭੂਮਿਕਾ’ ਵਿਸ਼ੇ ’ਤੇ ਕਰਵਾਏ ਗਏ ਲੇਖ ਰਚਨਾ ਮੁਕਾਬਲੇ ਵਿਚ ਵਿਦਿਆਰਥੀ ਕੁਲਦੀਪ ਕੁਮਾਰ ਨੇ ਪਹਿਲਾ ਸਥਾਨ, ਚਰਨਜੀਤ ਕੌਰ ਨੇ ਦੂਜਾ, ਰਾਵੀਆ ਅਗਰਵਾਲ ਅਤੇ ਅਵਨੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਆਪਣਾ ਯੋਗਦਾਨ ਦੇਣ ਦੀ ਸਹੁੰ ਚੁੱਕੀ। ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥੀਆਂ ਨੂੰ ਸਰੀਰਿਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿਣ ਦੇ ਗੁਰ ਦੱਸਦੇ ਹੋਏ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਤੋਂ ਸੇਧ ਲੈਂਦਿਆ ਦੇਸ਼ ਦੀ ਸੇਵਾ ਵਿਚ ਵੱਖ-ਵੱਖ ਤਰੀਕਿਆ ਨਾਲ ਆਪਣਾ ਯੋਗਦਾਨ ਦਿੰਦੇ ਰਹਿਣ ਲਈ ਪ੍ਰੇਰਿਤ ਕੀਤਾ।
ਸੀਨੀਅਰ ਪ੍ਰੋ. ਲਖਵਿੰਦਰਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਵੀ ਅਜਿਹੇ ਪ੍ਰੋਗਰਾਮਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐੱਨ.ਐੱਸ.ਐੱਸ. ਕੋਆਰਡੀਨੇਟਰ ਡਾ. ਅਰਵਿੰਦਰ ਸਿੰਘ ਅਤੇ ਡਾ. ਨਰੇਸ਼ ਕੁਮਾਰੀ, ਸੈਸਰੈਕ ਦੇ ਕੋਆਰਡੀਨੇਟਰ ਡਾ. ਮਨਬੀਰ ਕੌਰ, ਰੈੱਡ ਰਿਬਨ ਦੇ ਕੋਆਰਡੀਨੇਟਰ ਡਾ. ਅਰਵਿੰਦਰ ਕੌਰ ਅਤੇ ਐਜ਼ੂਕੇਸ਼ਨ ਵਿਭਾਗ ਦੇ ਪ੍ਰੋ. ਕਿਰਨਜੋਤ ਕੌਰ ਆਦਿ ਹਾਜ਼ਰ ਹੋਏ।