ਨੇਪਾਲ-ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ

ਨੇਪਾਲ:- ਨੇਪਾਲ ਦੀ ਸੁਸ਼ੀਲਾ ਕਾਰਕੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ ਲਏ ਗਏ ਹਨ। ਸਰਕਾਰ ਨੇ Gen-Z ਅੰਦੋਲਨ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ, ਹੋਰ ਜ਼ਰੂਰੀ ਖਰਚਿਆਂ ਲਈ ਹਰੇਕ ਪਰਿਵਾਰ ਨੂੰ 5 ਲੱਖ ਰੁਪਏ ਦਿੱਤੇ ਜਾਣਗੇ।

ਸਰਕਾਰ ਨੇ Gen-Z ਅੰਦੋਲਨ ਵਿੱਚ ਮਾਰੇ ਗਏ ਸਾਰੇ ਲੋਕਾਂ ਨੂੰ ਸ਼ਹੀਦ ਐਲਾਨਿਆ ਹੈ। ਇਸ ਦੇ ਨਾਲ ਹੀ, ਹਰ ਸਾਲ 17 ਸਤੰਬਰ (1 ਅਸੋਜ) ਨੂੰ ਸੋਗ ਦਿਵਸ ਵਜੋਂ ਮਨਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ। ਸਰਕਾਰ ਨੇ Gen-Z ਅੰਦੋਲਨ ਦੌਰਾਨ ਵਾਪਰੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਲਈ ਇੱਕ ਉੱਚ-ਪੱਧਰੀ ਨਿਆਂਇਕ ਜਾਂਚ ਕਮਿਸ਼ਨ ਗਠਿਤ ਕਰਨ ਦਾ ਸਿਧਾਂਤਕ ਫੈਸਲਾ ਲਿਆ ਹੈ। ਅੰਤਰਿਮ ਸਰਕਾਰ ਨੇ ਸਾਬਕਾ ਓਲੀ ਕੈਬਨਿਟ ਵਲੋਂ ਕੈਬਨਿਟ ਵਿੱਚ ਪੇਸ਼ ਕੀਤੇ ਗਏ ਸਾਰੇ ਪ੍ਰਸਤਾਵਾਂ ਨੂੰ ਵਾਪਸ ਲੈਣ ਦਾ ਵੀ ਫੈਸਲਾ ਕੀਤਾ ਹੈ।
ਸਰਕਾਰ ਨੇ Gen-Z ਅੰਦੋਲਨ ਵਿੱਚ ਸ਼ਹੀਦ ਹੋਏ ਲੋਕਾਂ ਦੀ ਯਾਦ ਵਿੱਚ Gen-Z ਮੈਮੋਰੀਅਲ ਪਾਰਕ ਬਣਾਉਣ ਦਾ ਫੈਸਲਾ ਕੀਤਾ ਹੈ, ਤਾਂ ਜੋ ਉਨ੍ਹਾਂ ਦੀ ਕੁਰਬਾਨੀ ਅਜਾਈਂ ਨਾ ਜਾਵੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਕੰਮ ਕਰ ਸਕੇ।