
ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣਗੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਨਵ ਨਿਯੁਕਤ ਵਰਕਿੰਗ ਕਮੇਟੀ ਮੈਂਬਰ
ਸ੍ਰੀ ਅੰਮ੍ਰਿਤਸਰ ਸਾਹਿਬ- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਨਵ ਨਿਯੁਕਤ ਵਰਕਿੰਗ ਕਮੇਟੀ ਮੈਂਬਰ ਦਿਨ ਮੰਗਲਵਾਰ (7 ਅਕਤੂਬਰ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣਗੇ।
ਸ੍ਰੀ ਅੰਮ੍ਰਿਤਸਰ ਸਾਹਿਬ- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਨਵ ਨਿਯੁਕਤ ਵਰਕਿੰਗ ਕਮੇਟੀ ਮੈਂਬਰ ਦਿਨ ਮੰਗਲਵਾਰ (7 ਅਕਤੂਬਰ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣਗੇ।
ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਜਾਣਕਾਰੀ ਸਾਂਝਾ ਕੀਤੀ ਗਈ ਹੈ ਕਿ, ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਾਰੇ ਮੈਂਬਰ ਦੁਪਹਿਰ 12 ਵਜੇ ਬੁਰਜ ਬਾਬਾ ਅਕਾਲੀ ਫੂਲਾ ਸਿੰਘ ਵਿਖੇ ਇਕੱਠੇ ਹੋਣਗੇ, ਜਿਥੋਂ ਇਕੱਠਾ ਜਥਾ ਪੈਦਲ ਦਰਬਾਰ ਸਾਹਿਬ ਲਈ ਰਵਾਨਾ ਹੋਵੇਗਾ।
ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ
"ਅਸੀਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਅਰਦਾਸ ਕਰਾਂਗੇ ਕਿ ਪਾਰਟੀ ਹਮੇਸ਼ਾ ਗੁਰੂ ਮਰਿਯਾਦਾ ਅਤੇ ਕੌਮੀ ਸਿਧਾਂਤਾ 'ਤੇ ਕਾਇਮ ਰਹੇ। ਪੰਥ, ਕੌਮ ਅਤੇ ਪੰਜਾਬ ਦੀ ਚੜ੍ਹਦੀ ਕਲ੍ਹਾ ਲਈ ਸਦਾ ਪ੍ਰੇਰਣਾ ਲੈਂਦੀ ਰਹੇ।"
ਉਨ੍ਹਾਂ ਨੇ ਸਾਰੇ ਨਵ ਨਿਯੁਕਤ ਵਰਕਿੰਗ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਤੈਅ ਸਮੇਂ ਤੇ ਬਿਨਾਂ ਕਿਸੇ ਦੇਰੀ ਦੇ ਬੁਰਜ ਬਾਬਾ ਅਕਾਲੀ ਫੂਲਾ ਸਿੰਘ ਵਿਖੇ ਪਹੁੰਚਣ।
