ਆਉਂਦੇ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ: ਡਿਪਟੀ ਕਮਿਸ਼ਨਰ ਕੋਮਲ ਮਿੱਤਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਸਤੰਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਝੋਨੇ ਦੇ ਆਉਂਦੇ ਖਰੀਦ ਸੀਜ਼ਨ 2025 ਦੇ ਮੱਦੇਨਜ਼ਰ ਕਿਸਾਨਾਂ ਅਤੇ ਆੜਤੀਆਂ ਨੂੰ ਮਹੱਤਵਪੂਰਨ ਅਪੀਲ ਜਾਰੀ ਕੀਤੀ ਹੈ ਕਿ ਉਹ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਆਪਣੇ ਅਨਾਜ ਦੀ ਭੁਗਤਾਨ ਰਕਮ ਪ੍ਰਾਪਤ ਹੋ ਸਕੇ।

ਉਨ੍ਹਾਂ ਦੱਸਿਆ ਕਿ ਇਸ ਸਾਲ ਜੀਰੀ ਦਾ ਖਰੀਦ ਸੀਜ਼ਨ 16 ਸਤੰਬਰ 2025 ਤੋਂ ਸ਼ੁਰੂ ਹੋ ਰਿਹਾ ਹੈ ਅਤੇ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਕੁੱਲ 15 ਖਰੀਦ ਕੇਂਦਰ ਮੰਡੀ ਬੋਰਡ ਵੱਲੋਂ ਨੋਟੀਫਾਈ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਅੰਦਾਜ਼ਨ 2.01 ਲੱਖ ਮੀਟ੍ਰਿਕ ਟਨ ਝੋਨਾ ਸਮੂਹ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੇ ਜਾਣ ਦੀ ਸੰਭਾਵਨਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਪਸ਼ਟ ਦਿਸ਼ਾ-ਨਿਰਦੇਸ਼ ਹਨ ਕਿ ਕਿਸਾਨਾਂ ਦਾ ਹਰ ਇਕ ਦਾਣਾ ਖਰੀਦਿਆ ਜਾਵੇਗਾ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।
ਉਨ੍ਹਾਂ ਨੇ ਕਿਸਾਨਾਂ/ਜ਼ਮੀਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਆਪਣੇ ਅਨਾਜ ਦੀ ਭੁਗਤਾਨ ਰਕਮ ਪ੍ਰਾਪਤ ਹੋ ਸਕੇ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਆੜਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਆੜਤ ਤੇ ਆਉਣ ਵਾਲੇ ਹਰ ਕਿਸਾਨ ਨੂੰ ਇਸ ਬਾਰੇ ਜਾਣੂ ਕਰਵਾਉਣ ਅਤੇ ਯਕੀਨੀ ਬਣਾਉਣ ਕਿ ਮੰਡੀ ਵਿੱਚ ਸਿਰਫ਼ ਸੁੱਕਾ ਝੋਨਾ ਹੀ ਪਹੁੰਚੇ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਚਨਬੱਧਤਾ ਜਤਾਈ ਕਿ ਕਿਸਾਨ, ਆੜਤੀ ਅਤੇ ਖਰੀਦ ਏਜੰਸੀਆਂ ਦੇ ਸਹਿਯੋਗ ਨਾਲ ਝੋਨੇ ਦਾ ਇਹ ਖਰੀਦ ਸੀਜ਼ਨ ਸੁਚਾਰੂ ਢੰਗ ਨਾਲ ਅਤੇ ਪਾਰਦਰਸ਼ੀ ਤਰੀਕੇ ਨਾਲ ਚਲਾਇਆ ਜਾਵੇਗਾ।