ਰਤਨ ਗਰੁੱਪ ਵਿੱਚ ਨਰਸਿੰਗ ਦੇ ਵਿਦਿਆਰਥਣਾਂ ਨੂੰ ਚੁਕਾਈ ਗਈ ਕੋਰਸ ਸ਼ੁਰੂ ਹੋਣ ਤੇ ਕਿੱਤੇ ਦੀ ਸਹੁੰ

ਐਸ ਏ ਐਸ ਨਗਰ, 10 ਅਪ੍ਰੈਲ - ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਦੇ ਕੋਰਸ ਸ਼ੁਰੂ ਕਰਦੇ ਹੋਏ ੳਰੀਟੇਸ਼ਨ ਪ੍ਰੋਗਰਾਮ ਦੌਰਾਨ ਕੈਂਪਸ ਵਿਚ ਇਕ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਜੀ ਆਇਆਂ ਕਹਿੰਦੇ ਹੋਏ ਰਤਨ ਗਰੁੱਪ ਦੇ ਭਵਿਖ ਦੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਬਾਅਦ ਵਿਦਿਆਰਥਣਾਂ ਨੇ ਆਪਣੇ ਕਿੱਤੇ ਨੂੰ ਇਮਾਨਦਾਰੀ ਅਤੇ ਮਾਨਵਤਾ ਦੀ ਭਲਾਈ ਲਈ ਕੰਮ ਕਰਨ ਦਾ ਅਹਿਦ ਲਿਆ।

ਇਸ ਮੌਕੇ ਤੇ ਡਾਇਰੈਕਟਰ ਸੁੰਦਰ ਲਾਲ ਅਗਰਵਾਲ ਨੇ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਨਰਸਿੰਗ ਦਾ ਕਿੱਤਾ ਬਹੁਤ ਉੱਚਾ ਅਤੇ ਸੁੱਚਾ ਹੈ। ਇਕ ਪਾਸੇ ਜਿੱਥੇ ਡਾਕਟਰ ਇਕ ਮਰੀਜ਼ ਨੂੰ ਮੌਤ ਦੇ ਮੂੰਹ ਵਿਚੋਂ ਕੱਢਦਾ ਹੈ। ਉੱਥੇ ਹੀ ਇਕ ਨਰਸ ਉਸ ਮਰੀਜ਼ ਨੂੰ ਆਪਣੀ ਸੇਵਾ ਸਦਕਾ ਤੰਦਰੁਸਤ ਕਰਦੀ ਹੈ। ਉਨ੍ਹਾਂ ਭਵਿਖ ਦੀਆਂ ਨਰਸਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਇਸ ਕਿੱਤੇ ਵਿਚ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ ਪਰ ਉਹ ਸਦਾ ਮਾਨਵਤਾ ਦੀ ਸੇਵਾ ਵਿਚ ਲੱਗੇ ਰਹਿਣ।