ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਆਸ਼ਿਕਾ ਜੈਨ

ਹੁਸ਼ਿਆਰਪੁਰ- ਆਜ਼ਾਦੀ ਦਿਵਸ ‘ਤੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਾਰੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੌਂਪੀਆਂ ਗਈਆਂ ਡਿਊਟੀਆਂ ਨੂੰ ਗੰਭੀਰਤਾ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਲਈ ਪੁਲਿਸ ਲਾਈਨ ਗਰਾਊਂਂਡ ਵਿਚ ਕੀਤੇ ਜਾਣ ਵਾਲੇ ਪ੍ਰਬੰਧਾਂ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ।

ਹੁਸ਼ਿਆਰਪੁਰ- ਆਜ਼ਾਦੀ ਦਿਵਸ ‘ਤੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਾਰੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੌਂਪੀਆਂ ਗਈਆਂ ਡਿਊਟੀਆਂ ਨੂੰ ਗੰਭੀਰਤਾ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਲਈ ਪੁਲਿਸ ਲਾਈਨ ਗਰਾਊਂਂਡ ਵਿਚ ਕੀਤੇ ਜਾਣ ਵਾਲੇ ਪ੍ਰਬੰਧਾਂ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਸਜਾਵਟ, ਬੈਠਣ ਦੀ ਵਿਵਸਥਾ, ਸਫਾਈ, ਇਨਾਮਾਂ ਅਤੇ ਸਰਟੀਫਿਕੇਟਾਂ ਦੀ ਵੰਡ, ਪੀਣ ਵਾਲਾ ਪਾਣੀ, ਆਵਾਜ਼, ਰਿਫਰੈਸ਼ਮੈਂਟ, ਮੁੱਢਲੀ ਸਹਾਇਤਾ, ਫਾਇਰ ਟੈਂਡਰ, ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵੱਖ ਕੰਮਾਂ ਲਈ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ।
    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜਿਥੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਉੱਥੇ ਹੀ ਅਸਾਧਾਰਨ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਮਾਸ ਪੀ.ਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀਆਂ ਤਿਆਰੀਆਂ ਸਹੀ ਢੰਗ ਨਾਲ ਕੀਤੀਆਂ ਜਾਣ।
     ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਕਮਿਸ਼ਨਰ ਨਗਰ ਨਿਗਮ ਜੋਤੀ ਬਾਲਾ ਮੱਟੂ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਪੀ ਨਵਨੀਤ ਕੌਰ ਗਿੱਲ, ਆਰ.ਟੀ.ਓ ਅਮਨਦੀਪ ਕੌਰ ਘੁੰਮਣ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।