ਦੁਸਹਿਰੇ ਦੇ ਪਾਵਨ ਮੌਕੇ ਤੇ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਚੰਗੇ ਕੰਮਾਂ ਦੀ ਪਰੰਪਰਾ ਨੂੰ ਕਾਇਮ ਰੱਖਣ ਦਾ ਪ੍ਰਣ ਲੈਣ ਦਾ ਸੁਨੇਹਾ

ਐਸ.ਏ.ਐਸ.ਨਗਰ, 12 ਅਕਤੂਬਰ, 2024:-ਸ਼ਨੀਵਾਰ ਸ਼ਾਮ ਕੁਰਾਲੀ ਵਾਸੀਆਂ ਨਾਲ ਦੁਸਹਿਰੇ ਦਾ ਤਿਉਹਾਰ ਮਨਾਉਂਦੇ ਹੋਏ ਹਲਕਾ ਖਰੜ ਤੋਂ ਵਿਧਾਇਕ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਚੰਗੇ ਕੰਮਾਂ ਦੀ ਪਰੰਪਰਾ ਨੂੰ ਕਾਇਮ ਰੱਖਣ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਫੂਕਣ ਦੀ ਦਹਾਕਿਆਂ ਪੁਰਾਣੀ ਪਰੰਪਰਾ ਸਾਨੂੰ ਦੱਸਦੀ ਹੈ ਕਿ ਬੁਰਾਈਆਂ 'ਤੇ ਹਮੇਸ਼ਾ ਸੱਚ ਦੀ ਜਿੱਤ ਹੁੰਦੀ ਹੈ।

     ਉਨ੍ਹਾਂ ਕਿਹਾ ਕਿ ਭਗਵਾਨ ਰਾਮ ਨੇ ਮਾੜੇ ਕੰਮਾਂ ਨੂੰ ਖਤਮ ਕਰਨ ਦੇ ਮਿਸ਼ਨ ਲਈ ਲੜਾਈ ਲੜੀ ਅਤੇ ਉਹ ਸਫਲ ਹੋਏ ਅਤੇ ਸਾਡੇ ਲਈ ਇਕ ਮਿਸਾਲ ਕਾਇਮ ਕੀਤੀ ਕਿ ਬੁਰੇ 'ਤੇ ਚੰਗਿਆਈ ਦੀ ਜਿੱਤ ਸਦੀਵੀ ਸੱਚ ਹੈ। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਹਮੇਸ਼ਾ ਆਪਣੇ ਸ਼ਬਦਾਂ ਅਤੇ ਸੱਚ ਪ੍ਰਤੀ ਵਚਨਬੱਧਤਾ ਲਈ ਜਾਣੇ ਜਾਂਦੇ ਹਨ, ਇਸ ਲਈ ਸਾਨੂੰ ਇਤਿਹਾਸ ਤੋਂ ਇਹ ਸਬਕ ਸਿੱਖਣਾ ਚਾਹੀਦਾ ਹੈ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। 
      ਅਨਮੋਲ ਗਗਨ ਮਾਨ ਨੇ ਇਸ ਪਵਿੱਤਰ ਮੌਕੇ 'ਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦੇ ਹੋਏ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੇ ਹਮੇਸ਼ਾ ਧੰਨਵਾਦੀ ਰਹਿਣਗੇ ਜਿਨ੍ਹਾਂ ਨੇ ਉਨ੍ਹਾਂ ਨੂੰ ਆਪਣਾ ਨੁਮਾਇੰਦਾ ਚੁਣਨ ਲਈ ਵਿਸ਼ਵਾਸ਼ ਪ੍ਰਗਟਾਇਆ ਅਤੇ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੁਲਾਰਾ ਦੇਣ ਲਈ ਕੰਮ ਕਰਨਾ, ਲੋਕਾਂ ਦੀ ਭਲਾਈ ਅਤੇ ਵਿਕਾਸ ਕਰਨਾ ਉਨ੍ਹਾਂ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤੀ ਸ਼ਹਿਬਾਜ਼ ਸੋਹੀ ਅਤੇ ਸੱਸ ਮਾਤਾ ਸ਼ੀਲਮ ਸੋਹੀ ਵੀ ਮੌਜੂਦ ਸਨ।