ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 11 ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜ਼ੀਰਕਪੁਰ ਦੇ ਬਾਲੀਵੁੱਡ ਸੁਸਾਇਟੀ ਤੇ ਅਲਟੂਰਾ ਅਪਾਰਟਮੈਂਟ ਵਿਖੇ ਪਹੁੰਚ ਕੀਤਾ ਯੋਗਾ
ਜ਼ੀਰਕਪੁਰ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜੂਨ, 2025- ਅੱਜ 11 ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਹਲਕਾ ਵਿਧਾਇਕ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਪੀਰਮੁਛੱਲਾ ਖੇਤਰ ਦੀ ਬਾਲੀਵੁੱਡ ਸੁਸਾਇਟੀ ਤੇ ਸਿੰਘਪੁਰਾ ਦੀ ਅਲਟੂਰਾ ਅਪਾਰਟਮੈਂਟ ਵਿਖੇ ਰੋਜ਼ਾਨਾ ਚੱਲ ਰਹੀ ਸੀ.ਐਮ ਦੀ ਯੋਗਸ਼ਾਲਾ ਵਿੱਚ ਪਹੁੰਚ ਕੇ ਲੋਕਾਂ ਨਾਲ ਯੋਗਾ ਕੀਤਾ ਅਤੇ ਸਾਰਿਆਂ ਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਆਪਣੀ ਰੋਜ਼ਾਨਾ ਜਿੰਦਗੀ ਵਿੱਚ ਯੋਗਾ ਨੂੰ ਸ਼ਾਮਲ ਕਰਨ, ਲੋਕਾਂ ਨੂੰ ਪ੍ਰੇਰਿਤ ਕਰਕੇ ਆਪੋ-ਆਪਣੇ ਇਲਾਕੇ ਵਿੱਚ ਚਲ ਰਹੀ ਮੁੱਖ ਮੰਤਰੀ ਦੀ ਯੋਗਸ਼ਾਲਾ ਵਿੱਚ ਰਜਿਸਟ੍ਰੇਸ਼ਨ ਕਰਵਾ ਕੇ ਯੋਗ ਦਾ ਅਭਿਆਸ ਕਰਨ ਅਤੇ ਤੰਦਰੁਸਤ ਰਹਿਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਯੋਗਾ ਦਾ ਬਹੁਤ ਵੱਡਾ ਰੋਲ ਹੈ। ਯੋਗ ਅਭਿਆਸ ਕਰਨ ਨਾਲ ਅਸੀਂ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦੇ ਹੀ ਹਾਂ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਬਣਦੇ ਹਾਂ। ਇਸ ਨਾਲ ਮਨ ਵੀ ਸਥਿਰ ਹੁੰਦਾ ਹੈ ਤੇ ਅੰਦਰੋਂ ਮਨ ਨੂੰ ਮਿਲਦੀ ਸ਼ਾਂਤੀ ਦਾ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਵੱਡਾ ਰੋਲ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤੇ ਚਲਾਈ ਜਾ ਰਹੀ ਸੀ ਐੱਮ ਦੀ ਯੋਗਸ਼ਾਲਾ ਤਹਿਤ ਸਮੁੱਚੇ ਜ਼ਿਲ੍ਹੇ ਵਿੱਚ ਮਾਹਿਰ ਟ੍ਰੇਨਰ ਲੋਕਾਂ ਨੂੰ ਯੋਗ ਰਾਹੀਂ ਤੰਦਰੁਸਤ ਜੀਵਨ ਸ਼ੈਲੀ ਨਾਲ ਜੋੜ ਰਹੇ ਹਨ। ਲੋਕ ਮੁਫਤ ਯੋਗ ਸਿਖਲਾਈ ਦਾ ਲਾਭ ਲੈਣ ਲਈ ਟੋਲ-ਫਰੀ ਨੰਬਰ 7669 400 500 ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ’ਤੇ ਲੌਗਇਨ ਕੀਤਾ ਜਾ ਸਕਦਾ ਹੈ।