
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਮੌਕੇ ਲਾਂਘੇ ਰਾਹੀਂ ਸ਼ਰਧਾਲੂ ਹੋਏ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ
ਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਭਾਰਤ ਸਰਕਾਰ ਵੱਲੋਂ ਖੋਲ੍ਹੇ ਗਏ ਲਾਂਘੇ ਰਾਹੀਂ ਸੋਮਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਮੌਕੇ 180 ਸ਼ਰਧਾਲੂਆਂ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ,
ਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਭਾਰਤ ਸਰਕਾਰ ਵੱਲੋਂ ਖੋਲ੍ਹੇ ਗਏ ਲਾਂਘੇ ਰਾਹੀਂ ਸੋਮਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਮੌਕੇ 180 ਸ਼ਰਧਾਲੂਆਂ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ, ਜਦਕਿ 222 ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ ਮਨਜ਼ੂਰੀ ਮਿਲੀ ਸੀ।
ਇੱਥੇ ਦੱਸਣ ਯੋਗ ਹੈ ਕਿ ਐਤਵਾਰ ਨੂੰ 411 ਸ਼ਰਧਾਲੂਆਂ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ ਸਨ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਕੇ ਤੇ ਸ਼ਰਧਾਲੂਆਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਦੀਪਮਾਲਾ ਕੀਤੀ ਹੋਈ ਹੈ। ਨਾਨਕ ਨਾਮ ਲੇਵਾ ਸੰਗਤਾਂ ਨੇ ਦੱਸਿਆ ਕਿ ਸੋਮਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਬਣੇ ਪਸੰਜਰ ਟਰਮੀਨਲ ਸਰਹੱਦ ਤੇ ਜ਼ੀਰੋ ਲਾਈਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਨ ਲਈ ਸੋਮਵਾਰ ਤੜਕਸਾਰ ਉਹ ਆਪਣੇ ਵਾਹਨਾ ਸਮੇਤ ਪੈਸੰਜਰ ਟਰਮੀਨਲ ਤੇ ਪਹੁੰਚੇ ਜਿੱਥੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਉਪਰੰਤ ਬੀਐੱਸਐੱਫ, ਇਮੀਗ੍ਰੇਸ਼ਨ , ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਂਚ ਪੜਤਾਲ ਕਾਰਨ ਉਨ੍ਹਾਂ ਨੂੰ ਈ-ਰਿਕਸ਼ਾ ਰਾਹੀਂ ਭਾਰਤ ਪਾਕਿਸਤਾਨ ਦੀ ਜੀਰੋ ਲਾਈਨ ਤੇ ਪਹੁੰਚੇ।
ਸ਼ਰਧਾਲੂਆਂ ਨੇ ਦੱਸਿਆ ਕਿ ਪਾਕਿਸਤਾਨ ਦੇ ਰੇਂਜਰਾਂ ਵੱਲੋਂ ਉਨ੍ਹਾਂ ਦਾ ਮਾਣ ਸਨਮਾਨ ਕਾਰਨ ਉਪਰੰਤ ਆਪਣੇ ਵਾਹਨਾਂ ਰਾਹੀ ਪਾਕਿਸਤਾਨ ਦੇ ਟਰਮੀਨਲ ਤੇ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਨੇ ਆਪਣੇ ਦਸਤਾਵੇਜ ਉਪਰੰਤ ਅਮਰੀਕਾ ਦੇ ਵੀ ਡਾਲਰ ਫੀਸ ਅਦਾ ਕਰਨ ਉਪਰੰਤ ਪਾਕਿਸਤਾਨ ਦੀ ਕਰੰਸੀ ਚੇਂਜ ਕਰਵਾਈ ਅਤੇ ਵਾਹਨਾਂ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ ਜਿੱਥੇ ਉਹਨਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਵਾਲੀ ਇਤਿਹਾਸਕ ਥਾਵਾਂ ਤੋਂ ਇਲਾਵਾ ਗੁਰੂ ਨਾਨਕ ਵੱਲੋਂ ਖੇਤੀ ਕਰਨ ਲਈ ਚਲਾਏ ਖੂਹ ਸਾਹਿਬ ਆਦਿ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਗੁਰੂ ਕਾ ਲੰਗਰ ਛਕਣ ਉਪਰੰਤ ਵਾਪਿਸ ਪਰਤੇ। ਸ਼ਰਧਾਲੂਆਂ ਨੇ ਦੱਸਿਆ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕਾਂ ਅਤੇ ਰੇਜ਼ਰ ਅਤੇ ਭਾਰਤੀ ਖੇਤਰ ਦੇ ਵੱਖ-ਵੱਖ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਪੂਰਾ ਸਤਿਕਾਰ ਮਿਲਿਆ।
