‘ਨੈਤਿਕ ਕਦਰਾਂ ਕੀਮਤਾਂ’ ਵਿਸ਼ੇ ’ਤੇ ਖ਼ਾਲਸਾ ਕਾਲਜ ’ਚ ਇਕ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ
ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ ਲਿਬਰਲ ਆਰਟਸ ਸੁਸਾਇਟੀ ਵਲੋਂ ਜਗਤ ਪੰਜਾਬੀ ਸਭਾ ਕੈਨੇਡਾ ਦੇ ਸਹਿਯੋਗ ਨਾਲ ‘ਨੈਤਿਕ ਕਦਰਾਂ ਕੀਮਤਾਂ ਦਾ ਮੂਲ ਝਰਨਾ : ਪਰਿਵਾਰ, ਸਮਾਜ ਅਤੇ ਸਿੱਖਿਆ’ ਵਿਸ਼ੇ ’ਤੇ ਇਕ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਆਗਾਜ਼ ਸ਼ਬਦ ਗਾਇਨ ਉਪਰੰਤ ਸ਼ਮ੍ਹਾਂ ਰੋਸ਼ਨ ਕਰਕੇ ਕੀਤਾ ਗਿਆ। ਸੈਮੀਨਾਰ ਵਿਚ ਸਾਬਕਾ ਵਿਧਾਇਕ ਤੇ ਮੈਂਬਰ ਸ਼੍ਰੋਮਣੀ ਕਮੇਟੀ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਅਜੈਬ ਸਿੰਘ ਚੱਠਾ ਚੇਅਰਮੈਨ ਜਗਤ ਪੰਜਾਬੀ ਸਭਾ ਕੈਨੇਡਾ ਨੇ ਕੀਤੀ ਤੇ ਉਨ੍ਹਾਂ ਨਾਲ ਗੁਰਚਰਨ ਸਿੰਘ ਸੰਧੂ ਕੈਨੇਡਾ ਵੀ ਹਾਜ਼ਰ ਹੋਏ।

ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਆਏ ਮਹਿਮਾਨਾਂ ਦਾ ਰਸਮੀ ਸੁਆਗਤ ਕੀਤਾ। ਡਾ. ਜਸਵੀਰ ਸਿੰਘ ਪਿ੍ਰੰਸੀਪਲ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਨੇ ਸੈਮੀਨਾਰ ਬਾਰੇ ਸੰਖੇਪ ਜਾਣਕਾਰੀ ਦਿੱਤੀ। ਡਾ. ਸੁਰਜੀਤ ਸਿੰਘ ਭੱਟੀ ਰਿਟਾ. ਪ੍ਰੋਫੈਸਰ ਅਤੇ ਫੈਲੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਆਪਣੇ ਕੁੰਜੀਵਤ ਭਾਸ਼ਣ ਵਿਚ ਇਤਿਹਾਸ ਅਤੇ ਗੁਰਬਾਣੀ ਦੇ ਹਵਾਲੇ ਦੇ ਕੇ ਨੈਤਿਕ ਕਦਰਾਂ ਕੀਮਤਾਂ ਦੀ ਜ਼ਿੰਦਗੀ ਵਿਚ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸੈਮੀਨਾਰ ਦੇ ਦੂਜੇ ਸੈਸ਼ਨ ਦੀ ਪ੍ਰਧਾਨਗੀ ਡਾ. ਬਲਵਿੰਦਰਜੀਤ ਕੌਰ ਭੱਟੀ ਰਿਟਾ. ਪ੍ਰੋਫੈਸਰ ਪੰਜਾਬ ਯੂਨੀਵਰਸਿਟੀ ਪਟਿਆਲਾ ਨੇ ਕੀਤੀ।
ਡਾ. ਜੇ.ਬੀ. ਸੇਖੋਂ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਨੇ ਬਤੌਰ ਰਿਸੋਰਸ ਪਰਸਨ ਆਪਣੇ ਸੰਬੋਧਨ ਵਿਚ ਪੰਜਾਬੀ ਸਾਹਿਤ ਅਤੇ ਪੰਚਤੰਤਰ ਦੀਆਂ ਕਹਾਣੀਆਂ ਦੇ ਹਵਾਲੇ ਨਾਲ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਵੱਖ-ਵੱਖ ਕਾਲਜਾਂ ਤੋਂ ਆਏ ਪ੍ਰੋਫੈਸਰ ਸਾਹਿਬਾਨ ਅਤੇ ਖੋਜਾਰਥੀਆਂ ਨੇ ਆਪਣੇ ਪਰਚੇ ਪੜ੍ਹੇ। ਡਾ. ਬਲਵਿੰਦਰਜੀਤ ਕੌਰ ਭੱਟੀ ਨੇ ਪਰਚੇ ਪੜ੍ਹਨ ਵਾਲੇ ਵਿਦਵਾਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਸਮੇਂ ਦੀ ਲੋੜ ਹਨ ਅਤੇ ਅਜਿਹੇ ਉਪਰਾਲੇ ਕਰਦੇ ਰਹਿਣਾ ਚਾਹੀਦਾ ਹੈ। ਵਿਦਾਇਗੀ ਸੈਸ਼ਨ ਵਿਚ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਚੰਗਿਆੜਾ ਨੇ ਪਿ੍ਰੰਸੀਪਲ ਤੇ ਸਟਾਫ਼ ਨੂੰ ਸੈਮੀਨਾਰ ਦੀ ਸਫ਼ਲਤਾ ਲਈ ਵਧਾਈ ਦਿੱਤੀ।
ਅਖੀਰ ਵਿਚ ਪ੍ਰੋ. ਲਖਵਿੰਦਰਜੀਤ ਕੌਰ ਕੋ-ਕੋਆਰਡੀਨੇਟਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਡਾ. ਹਰਵਿੰਦਰ ਕੌਰ ਤੇ ਡਾ. ਕੰਵਲਜੀਤ ਕੌਰ ਵਲੋਂ ਕੀਤਾ ਗਿਆ। ਇਸ ਮੌਕੇ ਪਿ੍ਰੰਸੀਪਲ ਡਾ. ਰਣਜੀਤ ਸਿੰਘ ਬੰਗਾ ਕਾਲਜ, ਕੈਪਟਨ ਆਰ.ਐੱਸ. ਪਠਾਣੀਆਂ, ਯੋਗਰਾਜ ਗੰਭੀਰ, ਤਰਲੋਕ ਸਿੰਘ ਅਰੋੜਾ, ਦਲਵੀਰ ਸਿੰਘ ਗੜ੍ਹਸ਼ੰਕਰ, ਵੱਖ-ਵੱਖ ਸੰਸਥਾਵਾਂ ਦੇ ਪ੍ਰੋਫੈਸਰ ਸਾਹਿਬਾਨ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ।