ਸੱਚਖੰਡ ਵਾਸੀ ਸੰਤ ਬਾਬਾ ਰਾਮ ਸਿੰਘ ਜੀ ਦੀ 25ਵੀਂ ਸਲਾਨਾ ਬਰਸੀ ਤੇ 4 ਜੂਨ ਦਿਨ ਸ਼ੁਕਰਵਾਰ ਨੂੰ ਆਰੰਭ ਹੋਣਗੇ ਸ਼੍ਰੀ ਅਖੰਡ ਪਾਠ ਸਾਹਿਬ
ਮਾਹਿਲਪੁਰ, 29 ਜੂਨ- ਸੱਚਖੰਡ ਵਾਸੀ ਸੰਤ ਬਾਬਾ ਰਾਮ ਸਿੰਘ ਜੀ ਦੀ 25ਵੀਂ ਬਰਸੀ ਤੇ ਸਲਾਨਾ ਜੋੜ ਮੇਲਾ 6 ਜੁਲਾਈ ਦਿਨ ਐਤਵਾਰ ਨੂੰ ਡੇਰਾ ਬੁੰਗਾ ਸਾਹਿਬ ਪਿੰਡ ਤਾਜੇਵਾਲ ਜ਼ਿਲਾ ਹੁਸ਼ਿਆਰਪੁਰ ਵਿਖੇ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸ ਅਸਥਾਨ ਦੇ ਮੌਜੂਦਾ ਮੁੱਖ ਸੰਚਾਲਕ ਸੰਤ ਮਹਾਂਵੀਰ ਸਿੰਘ ਜੀ ਨੇ ਦੱਸਿਆ ਕਿ ਸਮਾਗਮ ਨੂੰ ਮੁੱਖ ਰੱਖਦੇ ਹੋਏ 4 ਜੁਲਾਈ ਦਿਨ ਸ਼ੁਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ।

ਜਿਨਾਂ ਦੇ ਭੋਗ 6 ਜੁਲਾਈ ਦਿਨ ਐਤਵਾਰ ਨੂੰ ਪੈਣਗੇ। ਪਾਠ ਦੇ ਭੋਗ ਤੋਂ ਬਾਅਦ ਸਮਾਗਮ ਵਿੱਚ ਪਹੁੰਚੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਕਥਾ ਕੀਰਤਨ ਅਤੇ ਆਪਣੇ ਪ੍ਰਵਚਨਾਂ ਰਾਹੀਂ ਉਸ ਸਰਵ ਸ਼ਕਤੀਮਾਨ ਪਰਮਾਤਮਾ ਦੇ ਚਰਨਾਂ ਨਾਲ ਜੋੜਨਗੇ ਜੋ ਬ੍ਰਹਿਮੰਡ ਦੇ ਕਣ - ਕਣ ਵਿੱਚ ਮੌਜੂਦ ਹੋ ਕੇ ਸਭਨਾ ਜੀਵਾਂ ਦੀ ਪ੍ਰਿਤਪਾਲਣਾ ਕਰ ਰਿਹਾ ਹੈ।
ਸੰਤ ਬਾਬਾ ਰਾਮ ਸਿੰਘ ਮਹਾਰਾਜ ਜੀ ਦੇ ਪਰਉਪਕਾਰੀ ਕਾਰਜਾਂ ਤੋਂ ਵੀ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ। ਸੰਤ ਮਹਾਂਵੀਰ ਸਿੰਘ ਜੀ ਨੇ ਇਲਾਕਾ ਨਿਵਾਸੀ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕਰਦੇ ਹੋਏ ਪਵਿਤਰ ਆਤਮਾ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਨ ਵਾਸਤੇ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ। ਗੁਰੂ ਕੇ ਲੰਗਰ ਅਟੁੱਟ ਚੱਲਣਗੇ।