ਸਰਕਾਰੀ ਕਾਲਜ ਵਿੱਚ ‘‘ਗਣਤੰਤਰ ਦਿਵਸ" ਮਨਾਇਆ ਗਿਆ
ਹੁਸ਼ਿਆਰਪੁਰ- ਸਥਾਨਕ ਸਰਕਾਰੀ ਕਾਲਜ ਵਿੱਚ ਕਾਲਜ ਦੇ ਪ੍ਰਿੰਸੀਪਲ ਅਨੀਤਾ ਸਾਗਰ ਦੀ ਅਗਵਾਈ ਵਿੱਚ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਵੱਲੋਂ ਦੇਸ਼ ਦਾ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਕਾਲਜ ਦੇ ਵਾਇਸ ਪ੍ਰਿੰਸੀਪਲ ਪ੍ਰੋ. ਵਿਜੇ ਕੁਮਾਰ ਅਤੇ ਸਮੂਹ ਸਟਾਫ ਮੈਂਬਰਾਂ ਦੇ ਨਾਲ ਵਿਦਿਆਰਥੀ ਵੀ ਹਾਜ਼ਰ ਸਨ। ਇਸ ਮੌਕੇ ਰਾਸ਼ਟਰੀ ਗੀਤ ਦਾ ਵੀ ਆਯੋਜਨ ਕੀਤੀ ਗਿਆ।

ਪ੍ਰਿੰਸੀਪਲ ਜੀ ਵੱਲੋਂ ਸਾਰਿਆਂ ਨੂੰ ਦਿਵਸ ਦੀ ਵਧਾਈ ਦਿੱਤੀ ਗਈ। ਦੇਸ਼ ਲਈ ਸ਼ਹੀਦ ਹੋਣ ਵਾਲੇ ਅਤੇ ਸਾਨੂੰ ਆਜ਼ਾਦੀ ਦਿਵਾਉਣ ਵਾਲੇ ਦੇਸ਼ ਭਗਤਾਂ ਨੂੰ ਯਾਦ ਕਰਦਿਆਂ ਉਹਨਾਂ ਨੇ ਕਿਹਾ ਕਿ ਸਾਨੂੰ ਅਜਿਹੇ ਮਹਾਨ ਦੇਸ਼ ਭਗਤਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਸ ਦਿਨ ਸਾਡੇ ਸੰਵਿਧਾਨ ਨੂੰ ਲਾਗੂ ਕੀਤਾ ਗਿਆ ਸੀ। ਇਸ ਲਈ ਪ੍ਰਿੰਸੀਪਲ ਜੀ ਵੱਲੋਂ ਸਾਡੇ ਦੇਸ਼ ਦੇ ਸੰਵਿਧਾਨ ਅਤੇ ਇਸ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਯਾਦ ਕਰਦਿਆਂ ਹੋਇਆ ਆਪਣੇ ਸੰਵਿਧਾਨ ਵੱਲੋਂ ਮਿਲੇ ਅਧਿਕਾਰਾਂ ਦੇ ਨਾਲ-ਨਾਲ ਸਾਨੂੰ ਆਪਣੇ ਫਰਜਾਂ ਨੂੰ ਨਿਭਾਉਣ ਦੀ ਗੱਲ ਵੀ ਕਹੀ।
ਪ੍ਰਿੰਸੀਪਲ ਨੇ ਆਪਣੀ ਵਿਰਾਸਤ ਅਤੇ ਵਿਕਾਸ ਪ੍ਰਤੀ ਸੁਚੇਤ ਕਰਦਿਆਂ ਹੋਇਆ ਸਟਾਫ ਅਤੇ ਵਿਦਿਆਰਥੀਆਂ ਨੂੰ ਅਧੁਨਿਕਤਾ ਦੀ ਦੋੜ ਵਿੱਚ ਆਪਣੇ ਵਿਰਸੇ ਅਤੇ ਵਿਰਾਸਤ ਨਾਲ ਵੀ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।