31 ਅਗਸਤ ਤੋਂ ਬਾਅਦ ਪ੍ਰਾਪਰਟੀ ਟੈਕਸ ਡਿਫਾਲਟਰਾਂ ਖ਼ਿਲਾਫ਼ ਹੋਵੇਗੀ ਸਖਤ ਕਾਰਵਾਈ - ਜਯੋਤੀ ਬਾਲਾ ਮੱਟੂ
ਹੁਸ਼ਿਆਰਪੁਰ- ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰ ਵਿਭਾਗ ,ਪੰਜਾਬ ਦੀ ਓ.ਟੀ.ਐਸ (ਵਨ ਟਾਈਮ ਸੈਟਲਮੈਂਟ) ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ‘ਤੇ ਲੱਗੇ ਜ਼ੁਰਮਾਨੇ ਅਤੇ ਵਿਆਜ ‘ਤੇ 100 ਫੀਸਦੀ ਛੋਟ ਦਿੱਤੀ ਗਈ ਹੈ, ਜਿਸ ਤਹਿਤ 31 ਅਗਸਤ 2025 ਤੱਕ ਇਸ ਸਕੀਮ ਨੂੰ ਲਾਗੂ ਕੀਤਾ ਗਿਆ ਹੈ। ਇਸ ਤਰ੍ਹਾਂ ਇਸ ਸਕੀਮ ਨੂੰ ਖ਼ਤਮ ਹੋਣ ਵਿਚ ਸਿਰਫ 2 ਦਿਨ ਬਾਕੀ ਰਹਿ ਗਏ ਹਨ ।

ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ ਇਕਮੁਸ਼ਤ ਜਮ੍ਹਾ ਕਰਵਾ ਕੇ 100 ਫੀਸਦੀ ਜ਼ੁਰਮਾਨੇ ਅਤੇ ਵਿਆਜ਼ ਤੋਂ ਛੋਟ ਪ੍ਰਾਪਤ ਕਰਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਆਮ ਪਬਲਿਕ ਦੀ ਸਹੂਲਤ ਲਈ ਮਿਤੀ 30 ਅਤੇ 31 ਅਗਸਤ (ਸ਼ਨੀਵਾਰ ਅਤੇ ਐਤਵਾਰ) ਨੂੰ ਵੀ ਸਪੈਸ਼ਲ ਕਾਉਂਟਰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਖੁੱਲ੍ਹੇ ਰਹਿਣਗੇ।
ਇਸ ਲਈ ਸ਼ਹਿਰਵਾਸੀ ਇਸ ਸਹੂਲਤ ਦਾ ਲਾਭ ਵੱਧ ਤੋਂ ਵੱਧ ਲੈਂਦੇ ਹੋਏ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ 31 ਅਗਸਤ 2025 ਉਪਰੰਤ ਪ੍ਰਾਪਰਟੀ ਟੈਕਸ ਡਿਫਾਲਟਰਾਂ ‘ਤੇ ਕੀਤੀ ਜਾਣ ਵਾਲੀ ਸਖ਼ਤ ਕਾਰਵਾਈ ਤੋਂ ਬਚਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਉਹ ਪ੍ਰਾਪਰਟੀ ਟੈਕਸ ਡਿਫਾਲਟਰ, ਜਿਨ੍ਹਾਂ ਵੱਲ ਪਿਛਲੇ ਕਈ ਸਾਲਾਂ ਤੋਂ ਪ੍ਰਾਪਰਟੀ ਟੈਕਸ ਦਾ ਬਕਾਇਆ ਪੈਡਿੰਗ ਹੈ, ਜੇਕਰ ਇਸ ਸਕੀਮ ਤਹਿਤ ਆਪਣਾ ਪ੍ਰਾਪਰਟੀ ਟੈਕਸ ਨਹੀ ਜਮ੍ਹਾ ਕਰਵਾਉਦੇ, ਤਾਂ ਨਗਰ ਨਿਗਮ ਵੱਲੋਂ ਇਨ੍ਹਾਂ ਖਿਲਾਫ਼ 31 ਅਗਸਤ 2025 ਉਪਰੰਤ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।